ਰਾਸ਼ਟਰੀ ਸਿਖਲਾਈ ਪ੍ਰੋਗਰਾਮ ਤਹਿਤ ਬੀ.ਐਲ.ਓਜ਼ ਨੂੰ ਦਿੱਤੀ ਜਾ ਰਹੀ ਹੈ ਟਰੇਨਿੰਗ
ਮਾਲੇਰਕੋਟਲਾ 10 ਜੁਲਾਈ :
ਭਾਰਤ ਚੋਣ ਕਮਿਸ਼ਨ (ਈ.ਸੀ.ਆਈ.) ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੀ ਅਗਵਾਈ ਹੇਠ ਰਾਸ਼ਟਰੀ ਸਿਖਲਾਈ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਦੋਵੇਂ ਵਿਧਾਨ ਸਭਾ ਹਲਕਿਆਂ ਵਿਧਾਨ ਸਭਾ ਹਲਕਾ 106 ਅਮਰਗੜ੍ਹ ਅਤੇ ਵਿਧਾਨ ਸਭਾ ਹਲਕਾ 105 ਮਾਲੇਰਕੋਟਲਾ ਦੇ ਸਮੂਹ 400 ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ.) ਨੂੰ ਵਿਸ਼ੇਸ਼ ਟਰੇਨਿੰਗ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਚੋਣ ਪ੍ਰਕਿਰਿਆ ਨੂੰ ਸੁਚਾਰੂ ਤਰੀਕੇ ਨਾਲ ਮੁਕੰਮਲ ਕਰਵਾ ਸਕਣ । ਜ਼ਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ 106 ਅਮਰਗੜ੍ਹ ਦੇ ਸਮੂਹ ਬੀ.ਐਲ.ਓਜ਼ ਦੀ ਟਰੇਨਿੰਗ ਕਰਵਾਈ ਜਾ ਚੁੱਕੀ ਹੈ।
ਚੋਣਕਾਰ ਰਜਿਸਟਰੇਸ਼ਨ ਅਫ਼ਸਰ 105 ਮਾਲੇਰਕੋਟਲਾ- ਕਮ - ਉਪ ਮੰਡਲ ਮੈਜਿਸਟਰੇਟ ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ ਨੇ ਟਰੇਨਿੰਗ ਦੌਰਾਨ ਬੀ.ਐਲ.ਓਜ. ਨੂੰ ਭਾਗੀਦਾਰੀ ਸਰਟੀਫਿਕੇਟ ਤਕਸੀਮ ਕਰਦਿਆਂ ਕਿਹਾ ਕਿ ਟਰੇਨਿੰਗ ਦਾ ਮਕਸਦ ਵੋਟਰ ਸੂਚੀ ਦਾ ਸ਼ੁੱਧੀਕਰਨ ਅਤੇ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਵਿਘਨ ਅਤੇ ਨਿਯਮਤ ਬਣਾਉਣਾ ਹੈ । ਉਨ੍ਹਾਂ ਦੱਸਿਆ ਕਿ ਰੋਜ਼ਾਨਾ ਸਥਾਨਕ ਪੰਜਾਬ ਉਰਦੂ ਅਕਾਦਮੀ ਵਿਖੇ 50-50 ਬੀ.ਐਲ.ਓਜ ਦੇ ਬੈਚਾਂ ਵਿੱਚ ਇਹ ਵਿਸ਼ੇਸ਼ ਟਰੇਨਿੰਗ ਦਿੱਤੀ ਜਾ ਰਹੀ ਹੈ।
ਟਰੇਨਿੰਗ ਪੂਰੀ ਹੋਣ ਤੋਂ ਬਾਅਦ ਮੁਲਾਂਕਣ ਟੈੱਸਟ ਲਿਆ ਜਾ ਰਿਹਾ ਹੈ ਅਤੇ ਟਰੇਨਿੰਗ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਬੀ.ਐਲ.ਓਜ ਨੂੰ ਭਾਗੀਦਾਰੀ ਦਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਮਾਸਟਰ ਟਰੇਨਰ ਕਮ ਬਾਲ ਵਿਕਾਸ ਤੇ ਪੰਚਾਇਤ ਅਫ਼ਸਰ ਮਾਲੇਰਕੋਟਲਾ ਪਵਨ ਕੁਮਾਰ ਵੀ ਮੌਜੂਦ ਸਨ


