ਵੈਕਟਰ ਰੋਗਾਂ ਸਬੰਧੀ ਰੋਜਗਾਰ ਸੇਵਕਾਂ ਦੀ ਕਰਵਾਈ ਟ੍ਰੇਨਿੰਗ

ਵੈਕਟਰ ਰੋਗਾਂ ਸਬੰਧੀ ਰੋਜਗਾਰ ਸੇਵਕਾਂ ਦੀ ਕਰਵਾਈ ਟ੍ਰੇਨਿੰਗ

ਕੀਰਤਪੁਰ ਸਾਹਿਬ 12 ਜੂਨ ()

ਸ੍ਰੀ ਵਰਜੀਤ ਵਾਲੀਆ ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਅਧੀਨ, ਡਾ.ਸਵਪਨਜੀਤ ਕੌਰ ਸਿਵਲ ਸਰਜਨ ਰੂਪਨਗਰ ਦੀ ਅਗਵਾਈ ਅਤੇ ਡਾ. ਆਨੰਦ ਘਈ ਸੀਨੀਅਰ ਮੈਡੀਕਲ ਅਫਸਰ ਦੀ ਦੇਖ ਰੇਖ ਹੇਠ ਮਿਊਨਿਟੀ ਹੈਲਥ ਸੈਂਟਰ ਭਰਤਗੜ੍ਹ ਵਿਖੇ ਵੱਖ-ਵੱਖ ਪਿੰਡਾਂ ਦੇ ਗ੍ਰਾਮ ਰੋਜ਼ਗਾਰ ਸੇਵਕਾਂ ਲਈ ਵੈਕਟਰ ਜਨਿਤ ਰੋਗਾਂ (ਡੇਂਗੂਮਲੇਰੀਆਚਿਕਨਗੁਨਿਆ ਆਦਿ) ਸਬੰਧੀ ਵਿਸ਼ੇਸ਼ ਟਰੇਨਿੰਗ ਸੈਸ਼ਨ ਆਯੋਜਿਤ ਕੀਤਾ ਗਿਆ।

      ਇਹ ਟਰੇਨਿੰਗ ਗ੍ਰਾਮ ਰੋਜ਼ਗਾਰ ਸੇਵਕਾਂ ਨੂੰ ਪਿੰਡ ਪੱਧਰ 'ਤੇ ਵੈਕਟਰ ਰੋਗਾਂ ਦੀ ਰੋਕਥਾਮਲਾਰਵਾ ਨਿਯੰਤਰਣਘਰ-ਘਰ ਦੌਰੇ ਅਤੇ ਜਾਗਰੂਕਤਾ ਮੁਹਿੰਮਾਂ ਲਈ ਤਿਆਰ ਕਰਨ ਦੇ ਉਦੇਸ਼ ਨਾਲ ਕਰਵਾਈ ਗਈ। ਟਰੇਨਿੰਗ ਦੌਰਾਨ ਲੈਕਚਰ ਬਲਾਕ ਐਕਸਟੈਂਸ਼ਨ ਐਜੂਕੇਟਰ ਸਾਹਿਲ ਸੁਖੇਰਾਸੈਨਟਰੀ ਇੰਸਪੈਕਟਰ ਪਾਲ ਸਿੰਘ ਅਤੇ ਜਸਵਿੰਦਰ ਸਿੰਘ ਵੱਲੋਂ ਦਿੱਤੀ ਗਈ

     ਡਾ.ਆਨੰਦ ਘਈ ਸੀਨੀਅਰ ਮੈਡੀਕਲ ਅਫਸਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਵੈਕਟਰ ਜਨਿਤ ਰੋਗਾਂ ਦੀ ਰੋਕਥਾਮ ਲਈ ਸਿਰਫ ਸਿਹਤ ਵਿਭਾਗ ਦੀ ਨਹੀਂ, ਹੋਰ ਕਰਮਚਾਰੀਆਂ ਦੀ ਭੂਮਿਕਾ ਵੀ ਬਹੁਤ ਮਹੱਤਵਪੂਰਨ ਹੈ। ਗ੍ਰਾਮ ਰੋਜ਼ਗਾਰ ਸੇਵਕ ਪਿੰਡਾਂ ਵਿੱਚ ਹਰ ਘਰ ਤੱਕ ਪਹੁੰਚ ਰੱਖਦੇ ਹਨਜਿਸ ਕਾਰਨ ਉਹ ਸਿੱਧੀ ਤੌਰ 'ਤੇ ਲੋਕਾਂ ਨੂੰ ਸੂਚਿਤ ਕਰ ਸਕਦੇ ਹਨ ਕਿ ਵੈਕਟਰ ਪੈਦਾਵਾਰ ਕਿਵੇਂ ਰੋਕੀ ਜਾਵੇਪਾਣੀ ਦੀ ਸਹੀ ਸੰਭਾਲ ਕਿਵੇਂ ਹੋਵੇਅਤੇ ਵਾਤਾਵਰਣ ਕਿਵੇਂ ਸਾਫ-ਸੁਥਰਾ ਰੱਖਿਆ ਜਾਵੇ।

 

     ਬਲਾਕ ਐਕਸਟੈਂਸ਼ਨ ਐਜੂਕੇਟਰ ਸਾਹਿਲ ਸੁਖੇਰਾ  ਨੇ ਕਿਹਾ ਕਿ ਜੀ.ਆਰ.ਐਸ ਮੈਂਬਰ ਪਿੰਡ ਪੱਧਰ 'ਤੇ ਸਿਹਤ ਜਾਗਰੂਕਤਾ ਦੀ ਲੜੀ ਵਿਚ ਇਕ ਅਹਿਮ ਜੋੜ ਹਨ। ਇਹ ਟਰੇਨਿੰਗ ਸੈਸ਼ਨ ਪਿੰਡ ਪੱਧਰ 'ਤੇ ਲੋਕਾਂ ਦੀ ਸਿਹਤ ਸੁਰੱਖਿਆ ਅਤੇ ਰੋਗ ਰੋਕਥਾਮ ਦੀ ਯਤਨਸ਼ੀਲ ਪ੍ਰਕਿਰਿਆ ਵਿੱਚ ਇਕ ਵੱਡਾ ਕਦਮ ਸਾਬਤ ਹੋਵੇਗਾ

Advertisement

Latest News

ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ
Chandigarh,17,JULY,2025,(Azad Soch News):- ਸੁਰੱਖਿਆ ਨੂੰ ਲੈ ਕੇ ਹਰਿਆਣਾ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਤਣਾਅ ਵਧ ਗਿਆ ਹੈ,ਇੰਡੀਅਨ ਨੈਸ਼ਨਲ ਲੋਕ...
ਖਾਲੀ ਪੇਟ ਪੀਓ 1 ਗਿਲਾਸ ਧਨੀਏ ਦਾ ਪਾਣੀ
ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਦੇ ਬੱਚਿਆਂ ਦੇ ਹਸਪਤਾਲ ‘ਚ ਲੱਗੀ ਭਿਆਨਕ ਅੱਗ
ਇਜ਼ਰਾਈਲੀ ਫੌਜ ਨੇ ਦਮਿਸ਼ਕ ਵਿਚ ਸੀਰੀਆ ਦੇ ਰੱਖਿਆ ਮੰਤਰਾਲੇ ਦੇ ਪ੍ਰਵੇਸ਼ ਦੁਆਰ ਦੇ ਨੇੜੇ ਹਮਲਾ ਕੀਤਾ
ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੇ ਘਰ ਧੀ ਨੇ ਜਨਮ ਲਿਆ
ਸੀਨੀਅਰ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਗੁੱਟ 'ਤੇ ਸੱਟ ਲੱਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-07-2025 ਅੰਗ 646