ਯੁੱਧ ਨਸ਼ਿਆਂ ਵਿਰੁੱਧ ਤਹਿਤ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਦਿੱਤੀ ਗਈ ਸਿਖ਼ਲਾਈ

ਯੁੱਧ ਨਸ਼ਿਆਂ ਵਿਰੁੱਧ ਤਹਿਤ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਦਿੱਤੀ ਗਈ ਸਿਖ਼ਲਾਈ

ਸ੍ਰੀ ਚਮਕੌਰ ਸਾਹਿਬ, 07 ਨਵੰਬਰ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੱਮ ਤਹਿਤ ਅੱਜ ਫਾਰਮੇਸੀ ਕਾਲਜ ਬੇਲਾ ਵਿਖੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਦੂਜੇ ਦਿਨ ਵੀ ਸਿਖਲਾਈ ਦਿੱਤੀ ਗਈ।
 
ਇਸ ਮੌਕੇ ਬੋਲਦਿਆਂ ਵਿਧਾਇਕ ਹਲਕਾ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਅੱਜ ਸਾਰੇ ਹਾਜ਼ਰੀਨ ਨੂੰ ਸੇਫ ਪੰਜਾਬ ਐਪ ਸਬੰਧੀ ਸਿਖਲਾਈ ਦਿੱਤੀ ਗਈ ਹੈ ਜਿਸ ਵਿੱਚ ਉਹ ਆਪਣੇ ਖੇਤਰ ਵਿੱਚ ਯੁੱਧ ਨਸ਼ਿਆਂ ਵਿਰੁੱਧ ਤਹਿਤ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੇ ਵੇਰਵੇ ਦੇਣਗੇ।
 
ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਡਿਫੈਂਸ ਕਮੇਟੀਆਂ ਪਿੰਡ ਪੱਧਰ ਉੱਤੇ ਨਸ਼ਿਆਂ ਨੂੰ ਠੱਲ ਪਾ ਕੇ ਨਵੇਂ ਸਮਾਜ ਦੀ ਸਿਰਜਣਾ 'ਚ ਆਪਣਾ ਵਡਮੁੱਲਾ ਯੋਗਦਾਨ ਪਾਉਣਗੀਆਂ। ਨਸ਼ਾ ਤਸਕਰਾਂ ਬਾਰੇ ਬੇਝਿਜਕ ਗੁਪਤ ਸੂਚਨਾਵਾਂ ਸਾਂਝੀਆਂ ਕੀਤੇ ਜਾਣ ਨਾਲ ਪਿੰਡਾਂ ਵਿੱਚੋਂ ਨਸਿ਼ਆਂ ਦਾ ਮੁਕੰਮਲ ਖਾਤਮਾ ਕੀਤਾ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਨਸ਼ਾ ਰੋਕੂ ਮੋਬਾਇਲ ਐਪ, ਗੁਪਤ ਸੂਚਨਾਵਾਂ ਪੁਲਿਸ ਤੱਕ ਪਹੁੰਚਾਉਣ ਦਾ ਮਾਧਿਅਮ ਹੋਵੇਗੀ ਤੇ ਪੁਲਿਸ ਸੀਮਤ ਸਮੇਂ ਦੇ ਅੰਦਰ ਅੰਦਰ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਅਮਲ ਵਿੱਚ ਲਿਆਵੇਗੀ।
 
ਉਨ੍ਹਾਂ ਦੱਸਿਆ ਕਿ ਨਸ਼ਿਆਂ ਦੀ ਅਲਾਮਤ ਨੂੰ ਜ਼ਿਲ੍ਹੇ ਵਿੱਚੋਂ ਜੜ੍ਹੋਂ ਖਤਮ ਕਰਕੇ ਮੁੱਖ ਮੰਤਰੀ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਦਿਆਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਯੋਗਦਾਨ ਪਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ, ਡਿਫੈਂਸ ਕਮੇਟੀਆਂ ਤੇ ਆਮ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਮੇਟੀਆਂ ਵੱਲੋਂ 9779100200 ਸੇਫ ਪੰਜਾਬ ਹੈਲਪਲਾਈਨ ਉੱਤੇ ਨਸ਼ਿਆਂ ਸਬੰਧੀ ਜਾਣਕਾਰੀ ਦੇਣ ਲਈ ਸੰਪਰਕ ਕੀਤਾ ਜਾ ਸਕਦਾ ਹੈ।
 
ਇਸ ਮੌਕੇ ਐਸ.ਡੀ.ਐਮ ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਐਸ.ਡੀ.ਐਮ. ਮੋਰਿੰਡਾ ਸੁਖਪਾਲ ਸਿੰਘ, ਡੀ.ਐਸ.ਪੀ. ਸ੍ਰੀ ਚਮਕੌਰ ਸਾਹਿਬ ਮਨਜੀਤ ਸਿੰਘ ਔਲਖ, ਡੀ.ਐਸ.ਪੀ. ਮੋਰਿੰਡਾ, ਮੁੱਖ ਥਾਣਾ ਅਫਸਰ ਸ੍ਰੀ ਚਮਕੌਰ ਸਾਹਿਬ, ਮੁੱਖ ਥਾਣਾ ਅਫਸਰ ਸਦਰ ਮੋਰਿੰਡਾ, ਮੁੱਖ ਥਾਣਾ ਅਫਸਰ ਸਿਟੀ ਮੋਰਿੰਡਾ, ਹਲਕਾ ਕੋਆਰਡੀਨੇਟਰ ਪਰਸ਼ੋਤਮ ਸਿੰਘ ਮਾਹਲ, ਜ਼ਿਲ੍ਹਾ ਵਾਈਸ ਪ੍ਰਧਾਨ ਜਤਿੰਦਰ ਸਿੰਘ ਪਾਲ, ਦਲਜੀਤ ਸਿੰਘ, ਸ਼ਮਸ਼ੇਰ ਸਿੰਘ, ਅਮਰੀਕ ਸਿੰਘ, ਰਘਵੀਰ ਸਿੰਘ, ਦਲਜੀਤ ਸਿੰਘ, ਸੰਦੀਪ ਸਿੰਘ, ਆਰ.ਡੀ.ਸਿੰਘ ਚੌਹਾਨ, ਕੁਲਦੀਪ ਸਿੰਘ, ਹਿੰਮਤ ਸਿੰਘ, ਤਰਲੋਚਨ ਸਿੰਘ, ਹਰਭਜਨ ਸਿੰਘ, ਜਸਵਿੰਦਰ ਸਿੰਘ, ਅਮਰ ਸਿੰਘ, ਗੁਰਪਾਲ ਸਿੰਘ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
 
 

Related Posts

Advertisement

Advertisement

Latest News

ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ
ਅੰਮ੍ਰਿਤਸਰ 6 ਦਸੰਬਰ 2025===   ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB)...
ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ- ਏ.ਡੀ.ਸੀ(ਵਿਕਾਸ)
ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ