ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ

ਚੰਡੀਗੜ੍ਹ, 16 ਅਪ੍ਰੈਲ- ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਨੇ ਅੱਜ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਕੰਡਕਟਰ, ਮਰਹੂਮ ਰਮਨਦੀਪ ਸਿੰਘ, ਜਿਸ ਨੇ ਡਿਊਟੀ ਦੌਰਾਨ ਦੁਖਦਾਈ ਤੌਰ 'ਤੇ ਆਪਣੀ ਜਾਨ ਗੁਆ ਦਿੱਤੀ ਸੀ, ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਮੁਆਵਜ਼ਾ ਚੈੱਕ ਭੇਟ ਕੀਤਾ।

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਘੁਮਿਆਰਾ ਦਾ ਰਹਿਣ ਵਾਲਾ ਰਮਨਦੀਪ ਸਿੰਘ 2 ਜਨਵਰੀ 2017 ਨੂੰ ਆਊਟਸੋਰਸਿੰਗ ਏਜੰਸੀ ਰਾਹੀਂ ਪੀ.ਆਰ.ਟੀ.ਸੀ. ਵਿੱਚ ਬਤੌਰ ਕੰਡਕਟਰ ਭਰਤੀ ਹੋਇਆ ਸੀ। ਵਿੱਤ ਮੰਤਰੀ ਵੱਲੋਂ ਮ੍ਰਿਤਕ ਦੇ ਪਿਤਾ ਪ੍ਰਗਟ ਸਿੰਘ ਨੂੰ ਚੈੱਕ ਸੌਂਪਿਆ ਗਿਆ।

ਇਸ ਦੌਰਾਨ, ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਇਹ ਮੁਆਵਜ਼ਾ ਪੀ.ਆਰ.ਟੀ.ਸੀ. ਅਤੇ ਪੰਜਾਬ ਐਂਡ ਸਿੰਧ ਬੈਂਕ ਵਿਚਾਲੇ ਹੋਏ ਬੀਮਾ ਸਮਝੌਤੇ ਦੇ ਹਿੱਸੇ ਵਜੋਂ ਤੈਅ ਕੀਤੀਆਂ ਗਈਆਂ ਕਾਰਪੋਰੇਟ ਬੀਮਾ ਸ਼ਰਤਾਂ ਤਹਿਤ ਦੁਖੀ ਪਰਿਵਾਰ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਹੈ।"

ਟਰਾਂਸਪੋਰਟ ਮੰਤਰੀ ਨੇ ਭਰੋਸਾ ਦਿਵਾਇਆ, "ਭਗਵੰਤ ਮਾਨ ਸਰਕਾਰ ਅਣਕਿਆਸੇ ਕੰਮਕਾਜੀ ਦੁਖਾਂਤ ਦੇ ਮੱਦੇਨਜ਼ਰ ਆਪਣੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਵਿੱਤੀ ਸੁਰੱਖਿਆ ਨੂੰ ਪਹਿਲ ਦੇਣ ਲਈ ਹਮੇਸ਼ਾ ਵਚਨਬੱਧ ਹੈ।"

ਇਸ ਮੌਕੇ ਟਰਾਂਸਪੋਰਟ ਮੰਤਰੀ ਦੇ ਨਾਲ ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ, ਪੀ.ਆਰ.ਟੀ.ਸੀ. ਦੇ ਮੈਨੇਜਿੰਗ ਡਾਇਰੈਕਟਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਪੰਜਾਬ ਐਂਡ ਸਿੰਧ ਬੈਂਕ ਦੇ ਨੁਮਾਇੰਦੇ ਵੀ ਪਰਿਵਰ  ਨਾਲ ਦੁੱਖ ਸਾਂਝਾ ਕਰਨ ਲਈ ਹਾਜ਼ਰ ਸਨ।

  

Advertisement

Latest News

ਚੀਨ ਦੇ ਗੁਆਂਗਸ਼ੀ ਖੇਤਰ ਵਿਚ ਅੱਜ ਤੜਕੇ 5.2 ਤੀਬਰਤਾ ਦਾ ਭੂਚਾਲ ਆਇਆ ਚੀਨ ਦੇ ਗੁਆਂਗਸ਼ੀ ਖੇਤਰ ਵਿਚ ਅੱਜ ਤੜਕੇ 5.2 ਤੀਬਰਤਾ ਦਾ ਭੂਚਾਲ ਆਇਆ
China,18,May,2026,(Azad Soch News):-  ਦੱਖਣੀ ਚੀਨ ਦੇ ਗੁਆਂਗਸ਼ੀ (Guangxi) ਖੇਤਰ ਵਿੱਚ ਅੱਜ (18 ਮਈ, 2026) ਤੜਕੇ 5.2 ਤੀਬਰਤਾ ਦਾ ਭੂਚਾਲ ਆਇਆ...
ਸ਼ਾਹਿਦ ਕਪੂਰ ਦੀ ਆਉਣ ਵਾਲੀ ਫਿਲਮ "ਕਾਕਟੇਲ 2" ਲਈ ਪ੍ਰਸ਼ੰਸਕ ਕਾਫ਼ੀ ਉਤਸ਼ਾਹਿਤ
ਸਿੱਕਮ ਵਿਚ 1 ਜੂਨ, 2026 ਤੋਂ ‘ਆਨੰਦ ਮੈਰਿਜ ਐਕਟ’ ਪੂਰੀ ਤਰ੍ਹਾਂ ਲਾਗੂ ਹੋਣ ਜਾ ਰਿਹਾ ਹੈ
ਪੰਜਾਬ ਅਤੇ ਚੰਡੀਗੜ੍ਹ ਦੇ ਲੋਕ ਸੀਐਨਜੀ ਦੀਆਂ ਵਧੀਆਂ ਕੀਮਤਾਂ
ਹੋਰਮੁਜ਼ ਜਲਡਮਰੂ ਪਾਰ ਕਰਕੇ 20,000 ਟਨ LPG ਲੈਕੇ ਗੁਜਰਾਤ ਪਹੁੰਚਿਆ ਭਾਰਤੀ ਜਹਾਜ਼
ਸੀਐਮ ਰੇਖਾ ਗੁਪਤਾ ਨੇ ਦਵਾਰਕਾ ਵਿਧਾਨ ਸਭਾ ਹਲਕੇ ਨੂੰ ਦਿੱਤਾ ਵੱਡਾ ਤੋਹਫ਼ਾ
ਸੰਯੁਕਤ ਅਰਬ ਅਮੀਰਾਤ ਦੇ ਅਬੂ ਧਾਬੀ ਵਿੱਚ ਸਥਿਤ ‘ਬਰਾਕਾਹ ਨਿਊਕਲੀਅਰ ਪਾਵਰ ਪਲਾਂਟ’ ਦੇ ਬਾਹਰ ਇੱਕ ਡਰੋਨ ਹਮਲਾ