ਮਾਣਯੋਗ ਰਾਜਪਾਲ ਪੰਜਾਬ ਕੱਲ੍ਹ 3 ਅਪ੍ਰੈਲ ਨੂੰ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ, ਡੇਰਾ ਬਾਬਾ ਨਾਨਕ ਤੋਂ ਕਰਨਗੇ ਪੈਦਲ ਯਾਤਰਾ ਦੀ ਸ਼ੁਰੂਆਤ
By Azad Soch
On
ਬਟਾਲਾ, 2 ਅਪ੍ਰੈਲ ( ) ਮਾਣਯੋਗ ਰਾਜਪਾਲ ਪੰਜਾਬ, ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਅਤੇ ਫ਼ਤਿਹਗੜ੍ਹ ਚੂੜੀਆਂ ਵਿਖੇ ਪੈਦਲ ਯਾਤਰਾ ਕਰਕੇ ਸੂਬਾ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨਗੇ।
ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਰਾਜਪਾਲ ਪੰਜਾਬ, ਸ੍ਰੀ ਗੁਲਾਬ ਚੰਦ ਕਟਾਰੀਆਂ ਵੱਲੋਂ ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ ਦੀ ਸ਼ੁਰੂਆਤ ਕੱਲ੍ਹ 3 ਅਪ੍ਰੈਲ ਨੂੰ ਸਵੇਰੇ 6:00 ਵਜੇ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਤੋਂ ਕੀਤੀ ਜਾਵੇਗੀ, ਜੋ ਸੇਂਟ ਫਰਾਂਸਿਸ ਸਕੂਲ, ਡੇਰਾ ਬਾਬਾ ਨਾਨਕ ਵਿਖੇ ਸਮਾਪਤ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪੈਦਲ ਯਾਤਰਾ ਵਿੱਚ ਜ਼ਿਲ੍ਹੇ ਦੇ ਨੌਜਵਾਨ, ਖਿਡਾਰੀ, ਵਿਦਿਆਰਥੀ, ਲੇਖਕ, ਬੁੱਧੀਜੀਵੀ, ਵੱਖ-ਵੱਖ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਆਮ ਲੋਕ ਹਿੱਸਾ ਲੈ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਅਹਿਦ ਲੈਣਗੇ। ਉਨ੍ਹਾਂ ਦੱਸਿਆ ਕਿ ਆਪਣੀ ਯਾਤਰਾ ਦੌਰਾਨ ਮਾਣਯੋਗ ਰਾਜਪਾਲ ਵੱਲੋਂ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਵੀ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੈਦਲ ਯਾਤਰਾ ਦੂਸਰੇ ਦਿਨ 4 ਅਪ੍ਰੈਲ ਨੂੰ ਬਦੇਸ਼ਾ ਪੈਲੇਸ, ਪਿੰਡ ਢੰਡੇ (ਫਤਿਹਗੜ੍ਹ ਚੂੜੀਆਂ-ਡੇਰਾ ਬਾਬਾ ਨਾਨਕ ਰੋਡ) ਤੋਂ ਸਵੇਰੇ 6 ਵਜੇ ਸ਼ੁਰੂ ਹੋਵੇਗੀ ਅਤੇ ਇਸ ਦੀ ਸਮਾਪਤੀ ਐੱਸ.ਡੀ. ਕਾਲਜ ਫ਼ਤਿਹਗੜ੍ਹ ਚੂੜੀਆਂ ਵਿਖੇ ਹੋਵੇਗੀ।
ਡਿਪਟੀ ਕਮਿਸ਼ਨਰ, ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਵਿਰੋਧੀ ਮੁਹਿੰਮ ਵਿੱਚ ਆਪਣਾ ਸਹਿਯੋਗ ਦੇਣ ਅਤੇ ਮਾਣਯੋਗ ਰਾਜਪਾਲ ਪੰਜਾਬ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਵਿੱਚ ਸ਼ਾਮਲ ਹੋ ਕੇ ਆਪਣੇ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ ਕਰਨ।
Tags:
Related Posts
Latest News
13 Dec 2025 22:38:21
Chandigarh/Mohali,13,DEC,2025,(Azad Soch News):- ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...


