ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਚੰਡੀਗੜ੍ਹ, 8 ਦਸੰਬਰ:

ਟ੍ਰਾਈ-ਸਰਵਿਸਿਜ਼ ਮਿਲਟਰੀ ਡਿਸਪਲੇਅ ਦੇ ਸਮਾਪਤੀ ਸਮਾਰੋਹ ਨੂੰ ਦਰਸਾਉਂਦੇ ਇਤਿਹਾਸਕ ਸਮਾਗਮ ਵਿੱਚ, ਭਾਰਤੀ ਜਲ ਸੈਨਾ ਦੇ ਪ੍ਰਮੁੱਖ ਕੋਲਕਾਤਾ-ਕਲਾਸ ਸਟੀਲਥ ਗਾਈਡਡ ਮਿਜ਼ਾਈਲ ਡਿਸਟਰਾਇਰ, ਆਈ.ਐਨ.ਐਸ. ਕੋਚੀ (ਡੀ64) ਦੇ ਸਕੇਲ-ਡਾਊਨ ਮਾਡਲ  ਦਾ,  ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਵਿਖੇ ਉਦਘਾਟਨ ਕੀਤਾ ਗਿਆ। ਭਾਰਤੀ ਜਲ ਸੈਨਾ ਵੱਲੋਂ ਨੇਵੀ ਦਿਵਸ- 2025 ’ਤੇ ਪੇਸ਼ ਕੀਤੇ ਗਏ ਮਾਡਲ ਦਾ ਉਦਘਾਟਨ ਵਾਈਸ ਐਡਮਿਰਲ ਸੰਜੇ ਵਾਤਸਯਨ, ਏ.ਵੀ.ਐਸ.ਐਮ., ਐਨ.ਐਮ., ਨੇਵਲ ਸਟਾਫ ਦੇ ਵਾਈਸ ਚੀਫ਼ ਵੱਲੋਂ ਕੀਤਾ ਗਿਆ।

ਇਸ ਜਹਾਜ਼ ਮਾਡਲ ਦੀ ਸਥਾਪਨਾ ਦੇ ਨਾਲ, ਐਮ.ਆਰ.ਐਸ.ਏ.ਐਫ.ਪੀ.ਆਈ. ਕੈਂਪਸ ਹੁਣ ਤਿੰਨੋਂ ਹਥਿਆਰਬੰਦ ਸੇਵਾਵਾਂ ਦੇ ਪ੍ਰਮੁੱਖ ਉਪਕਰਣ  ਦਾ ਮੇਜ਼ਬਾਨ ਬਣ ਗਿਆ ਹੈ, ਜਿਸ ਨਾਲ ਨੌਜਵਾਨ ਕੈਡਿਟਾਂ ਨੂੰ ਪ੍ਰੇਰਿਤ ਕਰਨ ਲਈ ਇੱਕ ਵਿਆਪਕ ਤੇ ਅਨੁਕੂਲ ਵਾਤਾਵਰਣ ਮਿਲੇਗਾ । ਇੰਸਟੀਚਿਊਟ ਦਾ ਆਪਣੇ 22 ਸਾਬਕਾ ਕੈਡਿਟਾਂ ਦਾ ਭਾਰਤੀ ਜਲ ਸੈਨਾ ਵਿੱਚ ਕਮਿਸ਼ਨਡ ਅਫਸਰਾਂ ਵਜੋਂ ਸੇਵਾ ਨਿਭਾਉਣ ਦਾ ਮਾਣਮੱਤਾ ਰਿਕਾਰਡ ਹੈ, ਜਿਨ੍ਹਾਂ  ਵਿੱਚੋਂ ਦੋ ਕੈਡਿਟ, ਹਾਲ ਹੀ ਵਿੱਚ ਏਝੀਮਾਲਾ ਵਿਖੇ ਭਾਰਤੀ ਜਲ ਸੈਨਾ ਅਕੈਡਮੀ, ਦੀ  ਪਾਸਿੰਗ ਆਊਟ ਪਰੇਡ ਵਿੱਚ  ਸ਼ਾਮਲ ਹੋਏ ਸਨ।

 ਐਮ.ਆਰ.ਐਸ.ਏ.ਐਫ.ਪੀ.ਆਈ. ਦੇ ਕੈਡਿਟਾਂ ਅਤੇ ਸ਼ੈਮਰੌਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ, ਵਾਈਸ ਐਡਮਿਰਲ ਸੰਜੇ ਵਾਤਸਯਨ ਨੇ , ਪੰਜਾਬ ਦੀ ਸਮੁੰਦਰੀ ਵਿਰਾਸਤ ਨੂੰ ਉਜਾਗਰ ਕਰਦੇ ਹੋਏ ਸਾਬਕਾ ਜਲ ਸੈਨਾ ਮੁਖੀ ਐਡਮਿਰਲ ਕਰਮਬੀਰ ਸਿੰਘ ਦਾ ਹਵਾਲਾ ਦਿੰਦਿਆਂ  ਸੂਬੇ ਦੇ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਨੇ ਰਾਸ਼ਟਰੀ ਰੱਖਿਆ, ਸਮੁੰਦਰੀ ਹਿੱਤਾਂ ਦੀ ਰਾਖੀ ਅਤੇ ਵਿਸ਼ਵ ਪੱਧਰ ’ਤੇ ਭਾਰਤ ਦੇ ਵੱਕਾਰ ਨੂੰ ਪੇਸ਼ ਕਰਨ ਵਿੱਚ ਭਾਰਤੀ ਜਲ ਸੈਨਾ ਦੀ ਅਹਿਮ ਭੂਮਿਕਾ ਬਾਰੇ ਵਿਸਥਾਰ ਨਾਲ ਦੱਸਿਆ।

ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਵਾਈਸ ਐਡਮਿਰਲ ਸੰਜੇ ਵਾਤਸਯਨ ਨਾਲ ਹੋਈ ਗੱਲਬਾਤ ਅਤੇ ਅਸਲ ਜੀਵਨ ਦੇ ਫੌਜੀ ਉਪਕਰਣਾਂ ਬਾਰੇ ਅਹਿਮ ਜਾਣਕਾਰੀ ਕੈਡਿਟਾਂ ਨੂੰ ਲੀਡਰਸ਼ਿਪ, ਟੀਮ ਵਰਕ ਅਤੇ ਸਮੱਸਿਆ ਹੱਲ ਕਰਨ ਜ਼ਰੂਰੀ ਹੁਨਰ ਵਿਕਸਤ ਕਰਨ ਵਿੱਚ ਮਦਦ ਕਰੇਗੀ। ਇਹ ਸਮਾਗਮ ਕੈਡਿਟਾਂ ਵਿੱਚ ਅਨੁਸ਼ਾਸਨ, ਦੇਸ਼ ਭਗਤੀ ਅਤੇ ਸੇਵਾ ਦੀ ਭਾਵਨਾ ਪੈਦਾ ਕਰੇਗਾ, ਜੋ ਉਨ੍ਹਾਂ ਨੂੰ ਰੱਖਿਆ ਸੇਵਾਵਾਂ ਅਤੇ ਇਸ ਤੋਂ ਅੱਗੇ ਚੁਣੌਤੀਪੂਰਨ ਕਰੀਅਰ ਲਈ ਤਿਆਰ ਕਰੇਗਾ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਉਨ੍ਹਾਂ ਨੌਜਵਾਨਾਂ ਦਾ ਸਮਰਥਨ ਕਰਨ ਲਈ ਵਚਨਬੱਧ ਹੈ ਜੋ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਨੌਜਵਾਨਾਂ ਦੇ ਸੁਪਨੇ ਪੂਰਾ ਕਰਨ ਲਈ ਲੋੜੀਂਦੇ ਸਰੋਤ ਅਤੇ ਮੌਕੇ ਯਕੀਨੀ ਬਣਾਏ ਜਾ ਸਕਣ।

ਐਮ.ਆਰ.ਐਸ.ਏ.ਐਫ.ਪੀ.ਆਈ.  ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀਐਸਐਮ (ਸੇਵਾਮੁਕਤ), ਨੇ ਇਸ ਵੱਡਮੁੱਲੇ ਤੋਹਫ਼ੇ ਲਈ ਵਾਈਸ ਚੀਫ਼ ਆਫ਼ ਨੇਵਲ ਸਟਾਫ਼ ਦਾ  ਧੰਨਵਾਦ ਕੀਤਾ। ਉਨ੍ਹਾਂ ਨੇ ਭਾਰਤੀ ਜਲ ਸੈਨਾ ਲਈ ਹੋਰ ਅਧਿਕਾਰੀਆਂ,  ਨੂੰ ਤਿਆਰ ਕਰਨ ਲਈ ਸੰਸਥਾ ਦੀ ਵਚਨਬੱਧਤਾ ਦੁਹਰਾਈ ਤਾਂ ਜੋ ਦੇਸ਼, ਰਾਜ ਅਤੇ ਭਾਰਤੀ ਜਲ ਸੈਨਾ ਦੀ ਸ਼ਾਨ ਵਧਾਉਣ। 

Advertisement

Advertisement

Latest News

ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਲਾਲਾ ਲਾਜਪਤ ਰਾਏ ਮਿਊਜ਼ੀਅਮ ਦਾ ਉਦਘਾਟਨ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਲਾਲਾ ਲਾਜਪਤ ਰਾਏ ਮਿਊਜ਼ੀਅਮ ਦਾ ਉਦਘਾਟਨ
ਜਲੰਧਰ, 8 ਦਸੰਬਰ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਇਥੇ ਲਾਲਾ ਲਾਜਪਤ ਰਾਏ ਹਸਪਤਾਲ ਵਿਖੇ ਲਾਲਾ ਲਾਜਪਤ...
ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਸਬੰਧੀ ਚੋਣ ਅਮਲੇ ਦੀ ਰਿਹਸਲ 9 ਦਸੰਬਰ ਨੂੰ - ਉੱਪ ਮੰਡਲ ਮਜਿਸਟਰੇਟ ਖਡੂਰ ਸਾਹਿਬ
ਬਾਲ ਵਿਆਹ ਦੀ ਰੋਕਥਾਮ ਲਈ ਜਾਗਰੂਕਤਾ ਅਭਿਆਨ ਜਾਰੀ
ਜ਼ਿਲ੍ਹਾ ਪਰਿਸ਼ਦ / ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫਸਰ, ਐੱਸ. ਐੱਸ. ਪੀ. ਨੇ ਪ੍ਰਬੰਧਾਂ ਸਬੰਧੀ ਕੀਤੀ ਬੈਠਕ
ਮਿੱਲ ਮਾਲਕਾਂ ਵੱਲੋਂ ਇੱਕ ਮੁਸ਼ਤ ਨਿਪਟਾਰਾ ਸਕੀਮ ਦਾ ਨਿਰੰਤਰ ਲਿਆ ਜਾ ਰਿਹੈ ਲਾਹਾ- ਪਨਸਪ ਜਿਲ੍ਹਾ ਮੈਨੇਜਰ
ਅਗਰਵਾਲ ਲੇਡੀਜ ਕਲੱਬ ਵੱਲੋਂ ਰੈੱਡ ਕਰਾਸ ਨੂੰ 31 ਹਜ਼ਾਰ ਰੁਪਏ ਦਾ ਯੋਗਦਾਨ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੰਤ ਸਹਾਰਾ ਇੰਸੀਟਿਊਟ ਆਫ ਨਰਸਿੰਗ ਕਾਲਜ, ਸ੍ਰੀ ਮੁਕਤਸਰ ਸਾਹਿਬ ਵਿਖੇ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਤਹਿਤ ਪ੍ਰੋਗਰਾਮ ਕੀਤਾ ਗਿਆ – ਸ੍ਰੀ ਹਿਮਾਂਸ਼ੂ ਅਰੋੜਾ, ਸੀ.ਜੀ.ਐੱਮ/ਸਕੱਤਰ