ਮੁੱਖ ਮੰਤਰੀ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪਹਿਲਗਾਮ ਦਹਿਸ਼ਤੀ ਹਮਲੇ ਦੇ ਸ਼ਹੀਦ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪਹਿਲਗਾਮ ਦਹਿਸ਼ਤੀ ਹਮਲੇ ਦੇ ਸ਼ਹੀਦ ਨੂੰ ਸ਼ਰਧਾਂਜਲੀ

ਚੰਡੀਗੜ੍ਹ, 24 ਅਪ੍ਰੈਲ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਮੀਟਿੰਗ ਦੀ ਸ਼ੁਰੂਆਤ ਵਿੱਚ ਪਹਿਲਗਾਮ (ਜੰਮੂ ਤੇ ਕਸ਼ਮੀਰ) ਵਿੱਚ ਹੋਏ ਦਹਿਸ਼ਤੀ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਮੰਤਰੀ ਮੰਡਲ ਨੇ ਪਹਿਲਗਾਮ ਵਿਖੇ ਹੋਏ ਅੱਤਵਾਦੀ ਹਮਲੇ ਵਿੱਚ ਜਾਨ ਗੁਆਉਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਧਾਰਨ ਕੀਤਾ। ਕੈਬਨਿਟ ਨੇ ਕਿਹਾ ਕਿ ਇਸ ਹਮਲੇ ਨੇ ਹਰ ਦੇਸ਼ ਵਾਸੀ ਦੇ ਹਿਰਦੇ ਨੂੰ ਗਹਿਰੀ ਠੇਸ ਪਹੁੰਚਾਈ ਹੈ ਜੋ ਕਈ ਕੀਮਤੀ ਜਾਨਾਂ ਜਾਣ ਕਰਕੇ ਗਮਗੀਨ ਹਨ। ਮੰਤਰੀ ਮੰਡਲ ਨੇ ਮਾਸੂਮ ਸੈਲਾਨੀਆਂ ‘ਤੇ ਇਸ ਅੱਤਵਾਦੀ ਹਮਲੇ ਨੂੰ ਬੁਜ਼ਦਿਲ ਅਤੇ ਅਣਮਨੁੱਖੀ ਕਾਰਵਾਈ ਕਰਾਰ ਦਿੱਤਾ ਹੈ।
ਮੰਤਰੀ ਮੰਡਲ ਨੇ ਕਿਹਾ ਕਿ ਇਸ ਘਿਨਾਉਣੀ ਘਟਨਾ ਨੇ ਇਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਹੈ ਕਿ ਅੱਤਵਾਦੀਆਂ ਦਾ ਕੋਈ ਦੀਨ-ਧਰਮ ਨਹੀਂ ਹੁੰਦਾ ਅਤੇ ਉਨ੍ਹਾਂ ਦਾ ਇੱਕੋ-ਇੱਕ ਉਦੇਸ਼ ਲੋਕਾਂ ਵਿੱਚ ਦਹਿਸ਼ਤ ਫੈਲਾਉਣਾ ਸੀ। ਇਹ ਹਮਲਾ ਵਹਿਸ਼ੀ ਕਾਰਾ ਹੈ ਕਿਉਂਕਿ ਕੋਈ ਵੀ ਧਰਮ ਅਜਿਹੇ ਘਿਨਾਉਣੇ ਅਪਰਾਧ ਦੀ ਹਰਗਿਜ਼ ਇਜਾਜ਼ਤ ਨਹੀਂ ਦਿੰਦਾ। ਮੰਤਰੀ ਮੰਡਲ ਨੇ ਕਿਹਾ ਕਿ ਇਹ ਹਿੰਸਾ ਮਨੁੱਖਤਾ ’ਤੇ ਸਿੱਧਾ ਹਮਲਾ ਹੈ ਅਤੇ ਇਸ ਘਟਨਾ ਦੀ ਹਰੇਕ ਵਿਅਕਤੀ ਵੱਲੋਂ ਮਜ਼ਹਬ, ਖਿੱਤਾ, ਕੌਮ ਜਾਂ ਕਿਸੇ ਹੋਰ ਵਿਚਾਰਧਾਰਾ ਤੋਂ ਉਪਰ ਉੱਠ ਕੇ ਸਖ਼ਤ ਤੋਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਜਾਣੀ ਚਾਹੀਦੀ ਹੈ।
Tags:

Advertisement

Latest News

ਸਰਕਾਰ ਵੱਲੋਂ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਲੋਕ ਵੀ ਅਜਿਹੇ ਮਾੜੇ ਅਨਸਰਾਂ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ-ਡਾ. ਕਸ਼ਮੀਰ ਸਿੰਘ ਸੋਹਲ ਸਰਕਾਰ ਵੱਲੋਂ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਲੋਕ ਵੀ ਅਜਿਹੇ ਮਾੜੇ ਅਨਸਰਾਂ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ-ਡਾ. ਕਸ਼ਮੀਰ ਸਿੰਘ ਸੋਹਲ
ਤਰਨ ਤਾਰਨ, 24 ਮਈ :ਰਾਜ ‘ਚੋ ਨਸ਼ਿਆਂ ਦੇ ਮੁਕਮੰਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ...
ਰਾਸ਼ਟਰੀ ਲੋਕ ਅਦਾਲਤ ’ਚ 19,436 ਮਾਮਲਿਆਂ ਦਾ ਮੌਕੇ ’ਤੇ ਕੀਤਾ ਗਿਆ ਨਿਪਟਾਰਾ
ਸਰਕਾਰੀ ਸਕੂਲਾਂ ਦੇ ਵਿਕਾਸ ’ਚ ਪੰਜਾਬ ਸਰਕਾਰ ਵਲੋਂ ਨਹੀਂ ਛੱਡੀ ਜਾ ਰਹੀ ਕੋਈ ਕਮੀ : ਜੈ ਕ੍ਰਿਸ਼ਨ ਸਿੰਘ ਰੌੜੀ
ਕੇਰਲਾ ਦੇ ਖੇਤੀਬਾੜੀ ਮੰਤਰੀ ਵਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫ਼ਤਰ ਦਾ ਦੌਰਾ
ਚੋਣ ਕਮਿਸ਼ਨ ਵੱਲੋਂ ਆਪਣੇ ਕਾਨੂੰਨੀ ਢਾਂਚੇ ਨੂੰ ਮਜ਼ਬੂਤ ਅਤੇ ਪੁਨਰਗਠਿਤ ਕਰਨ ਲਈ ਕਾਨੂੰਨੀ ਮਾਹਿਰਾਂ ਅਤੇ ਮੁੱਖ ਚੋਣ ਅਧਿਕਾਰੀਆਂ ਦੀ ਕੌਮੀ ਕਾਨਫਰੰਸ
ਪੰਜਾਬ ਨਾਲ ਬੇਇਨਸਾਫ਼ੀ ਬੰਦ ਕਰੋ; ਮੁੱਖ ਮੰਤਰੀ ਨੇ ਨੀਤੀ ਆਯੋਗ ਵਿੱਚ ਕੀਤੀ ਆਵਾਜ਼ ਬੁਲੰਦ
ਕੌਮੀ ਲੋਕ ਅਦਾਲਤਾਂ ਦੌਰਾਨ ਪੰਜਾਬ ਵਿੱਚ 481324 ਕੇਸਾਂ ਦਾ ਨਿਪਟਾਰਾ