ਸਪੀਕਰ ਸੰਧਵਾਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ

ਸਪੀਕਰ ਸੰਧਵਾਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ

ਚੰਡੀਗੜ੍ਹ 18 ਜੂਨ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਵੇਂ ਸਿੱਖ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ'ਤੇ ਸ਼ਰਧਾਂਜਲੀ ਭੇਟ ਕੀਤੀ।

ਸਪੀਕਰ ਸੰਧਵਾਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਮਨੁੱਖਤਾ, ਹੱਕ-ਸੱਚ ਅਤੇ ਧਰਮ ਦੀ  ਆਜ਼ਾਦੀ ਲਈ ਦਿੱਤੀ ਸਰਵਉੱਚ ਕੁਰਬਾਨੀ ਨੂੰ ਚੇਤੇ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਜੀਵਨ ਸਾਨੂੰ ਸਾਰਿਆਂ ਨੂੰ ਸਰਵ-ਸ਼ਾਂਤੀ, ਮਨੁੱਖਤਾ ਅਤੇ ਨਿਰਸਵਾਰਥ ਸੇਵਾ ਦਾ ਦਾ ਸੰਦੇਸ਼ ਦਿੰਦਾ ਹੈ।

ਸਪੀਕਰ ਸੰਧਵਾਂ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਬ੍ਰਹਮ ਗਿਆਨੀ ਅਤੇ ਸਹਿਣਸ਼ੀਲਤਾ ਦੀ ਮੂਰਤ ਸਨ। ਜ਼ੁਲਮ ਅਤੇ ਅੱਤਿਆਚਾਰ ਵਿਰੁੱਧ ਉਨ੍ਹਾਂ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਦਾ ਦੁਨੀਆਂ ਭਰ ਇਤਿਹਾਸ ਵਿੱਚ ਕੋਈ ਮੇਲ ਨਹੀਂ। ਉਨ੍ਹਾਂ ਨੇ ਮਨੁੱਖਤਾ ਨੂੰ ਪ੍ਰਮਾਤਮਾ ਨਾਲ ਜੁੜਨ ਅਤੇ ਹਿੰਮਤ ਤੇ ਹੌਂਸਲੇ ਨਾਲ ਜ਼ਿੰਦਗੀ ਬਸਰ ਕਰਨ ਦਾ ਮਾਰਗ ਦਿਖਾਇਆ।

ਸਪੀਕਰ ਸੰਧਵਾਂ ਨੇ ਆਦਿ ਗ੍ਰੰਥ (ਸ੍ਰੀ ਗੁਰੂ ਗ੍ਰੰਥ ਸਾਹਿਬ ਜੀ) ਨੂੰ ਸੰਕਲਿਤ ਕਰਨ ਅਤੇ ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ (ਗੋਲਡਨ ਟੈਂਪਲ) ਦੀ ਉਸਾਰੀ ਵਿੱਚ ਪੰਜਵੇਂ ਗੁਰੂ ਜੀ ਦੇ ਯਾਦਗਾਰੀ ਯੋਗਦਾਨ 'ਤੇ ਵੀ ਚਾਨਣਾ ਪਾਇਆ, ਜੋ ਦੁਨੀਆਂ ਭਰ ਵਿੱਚ  ਆਪਸੀ ਭਾਈਚਾਰੇ ਦਾ ਪ੍ਰਤੀਕ ਹੈ।

ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਲੋਕਾਂ ਨੂੰ ਗੁਰੂ ਸਾਹਿਬ ਦੀਆਂ ਮਹਾਨ ਸਿੱਖਿਆਵਾਂ ‘ਤੇ ਚੱਲਣ ਦੀ ਨਸੀਹਤ ਦਿੱਤੀ। ਉਨ੍ਹਾਂ ਨੇ ਸਭਨਾਂ ਨੂੰ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਆਪਸੀ ਪਿਆਰ ਦੀਆਂ ਭਾਵਨਾਵਾਂ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਹੀ ਗੁਰੂ ਸਾਹਿਬ ਦੀ ਸਦੀਵੀਂ ਵਿਰਾਸਤ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

 

Advertisement

Latest News

ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਫਗਵਾੜਾ; 18 ਜੂਨ:-    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ 'ਤੇ ਤਿੱਖਾ ਹਮਲਾ...
ਆਪ ਵਫ਼ਦ ਨੇ ਡੀਜੀਪੀ ਨਾਲ ਕੀਤੀ ਮੁਲਾਕਾਤ
ਫੋਰੈਂਸਿਕ ਰਿਪੋਰਟਾਂ ਨੇ ਸਾਜਿਸ਼ ਨੂੰ ਪੂਰੀ ਤਰ੍ਹਾਂ ਨਕਾਰਿਆ
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਧਰਮ ਪਤਨੀ ਮੈਡਮ ਖੁਸ਼ਬੂ ਸਾਵਣ ਸੁੱਖਾਂ ਵੱਲੋਂ ਵੱਖ-ਵੱਖ ਵਾਰਡਾਂ ਵਿਖੇ ਰਾਸ਼ਨ ਕਿੱਟਾਂ ਦੀ ਵੰਡ ਕੀਤੀ
ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਵਿਧਾਨ ਸਭਾ ਸਪੀਕਰ ਨੇ ਆਲ ਇੰਡੀਆ ਸੀ.ਏ. ਫਾਈਨਲ ਪ੍ਰੀਖਿਆ ਚੋਂ ਮੋਹਰੀ ਰਹਿਣ ਵਾਲੇ ਨੂਰ ਸਿੰਗਲਾ ਨੂੰ ਵਧਾਈ ਦਿੱਤੀ
ਗੈਂਗਸਟਰਾਂ ’ਤੇ ਵਾਰ ਦਾ 149ਵਾਂ ਦਿਨ: ਪੰਜਾਬ ਪੁਲਿਸ ਵੱਲੋਂ 560 ਥਾਈਂ ਛਾਪੇਮਾਰੀ; 333 ਕਾਬੂ