ਆਜ਼ਾਦੀ ਦਿਵਸ ਦੀ ਪੂਰਵ ਸੰਧਿਆ ‘ਤੇ ਪੰਜਾਬ ਪੁਲਿਸ ਵੱਲੋਂ ਇੱਕ ਹੋਰ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਦੋ ਗ੍ਰਨੇਡ ਅਤੇ ਇੱਕ ਪਿਸਤੌਲ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਆਜ਼ਾਦੀ ਦਿਵਸ ਦੀ ਪੂਰਵ ਸੰਧਿਆ ‘ਤੇ  ਪੰਜਾਬ ਪੁਲਿਸ ਵੱਲੋਂ ਇੱਕ ਹੋਰ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਦੋ ਗ੍ਰਨੇਡ ਅਤੇ ਇੱਕ ਪਿਸਤੌਲ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ/ਫਿਰੋਜ਼ਪੁਰ, 14 ਅਗਸਤ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਆਜ਼ਾਦੀ ਦਿਹਾੜੇ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ  ਕੀਤੇ ਗਏ ਸਖ਼ਤ ਸੁਰੱਖਿਆ ਪ੍ਰਬੰਧਾਂ ਦਰਮਿਆਨ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਪਾਕਿ-ਆਈਐਸਆਈ ਤੋਂ ਹਮਾਇਤ ਪ੍ਰਾਪਤ ਅੱਤਵਾਦੀ ਹਰਵਿੰਦਰ ਰਿੰਦਾ ਦੁਆਰਾ ਰਚੀ ਜਾ ਰਹੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨ ਤਾਰਨ ਦੇ ਪਿੰਡ ਭੁੱਲਰ ਦੇ ਵਸਨੀਕ ਹਰਪ੍ਰੀਤ ਸਿੰਘ ਉਰਫ਼ ਪ੍ਰੀਤ ਅਤੇ ਅੰਮ੍ਰਿਤਸਰ ਦੇ ਪਿੰਡ ਰਾਮਪੁਰਾ ਦੇ ਵਸਨੀਕ ਗੁਲਸ਼ਨ ਸਿੰਘ ਉਰਫ਼ ਨੰਦੂ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ 86ਪੀ ਹੈਂਡ ਗ੍ਰਨੇਡ, ਇੱਕ 9ਐਮਐਮ ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।


ਇਹ ਸਫ਼ਲਤਾ ਆਜ਼ਾਦੀ ਦਿਵਸ ਦੀ ਪੂਰਵ-ਸੰਧਿਆ ‘ਤੇ ਸਾਹਮਣੇ ਆਈ  ਹੈ ਅਤੇ ਇਸ ਤੋਂ ਦੋ ਦਿਨ ਪਹਿਲਾਂ ਪੰਜਾਬ ਪੁਲਿਸ ਨੇ ਰਾਜਸਥਾਨ ਦੇ ਟੋਂਕ ਅਤੇ ਜੈਪੁਰ ਜ਼ਿਲ੍ਹਿਆਂ ਤੋਂ ਤਿੰਨ ਨਾਬਾਲਗਾਂ ਸਮੇਤ ਪੰਜ ਕਾਰਕੁਨਾਂ ਨੂੰ ਇੱਕ 86 ਪੀ ਹੈਂਡ-ਗ੍ਰੇਨੇਡ ਅਤੇ ਇੱਕ .30 ਬੋਰ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਯੂਕੇ, ਅਮਰੀਕਾ ਅਤੇ ਯੂਰਪ ਵਿੱਚ ਬੈਠੇ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਸਰਕਾਰੀ ਇਮਾਰਤਾਂ ਅਤੇ ਪੁਲਿਸ ਅਦਾਰਿਆਂ ਨੂੰ ਗ੍ਰੇਨੇਡਾਂ ਨਾਲ ਨਿਸ਼ਾਨਾ ਬਣਾਉਣ ਦੀ ਸਰਗਰਮੀ ਨਾਲ ਸਾਜ਼ਿਸ਼ ਰਚ ਰਹੇ ਸਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ  ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਬਰਾੜ ਨੇ ਦੱਸਿਆ ਕਿ ਭਰੋਸੇਯੋਗ ਅਤੇ ਠੋਸ ਜਾਣਕਾਰੀ ਦੇ ਆਧਾਰ 'ਤੇ ਸੀਆਈ ਫਿਰੋਜ਼ਪੁਰ ਦੀਆਂ ਟੀਮਾਂ ਨੇ ਇੱਕ ਖੁਫੀਆ ਆਪਰੇਸ਼ਨ ਚਲਾਇਆ ਅਤੇ ਫਿਰੋਜ਼ਪੁਰ ਦੇ ਤਲਵੰਡੀ ਭਾਈ ਤੋਂ ਸ਼ੱਕੀ ਵਿਅਕਤੀਆਂ ਹਰਪ੍ਰੀਤ ਸਿੰਘ ਉਰਫ਼ ਪ੍ਰੀਤ ਅਤੇ ਗੁਲਸ਼ਨ ਸਿੰਘ ਉਰਫ਼ ਨੰਦੂ ਨੂੰ ਸਫ਼ਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ।

ਏਆਈਜੀ ਨੇ ਕਿਹਾ ਕਿ ਪੁਲਿਸ ਨੇ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰ ਲਿਆ ਹੈ  ਅਤੇ ਪੁੱਛਗਿੱਛ ਤੋਂ ਉਕਤ ਮੁਲਜ਼ਮਾਂ ਦੇ ਦੇਸ਼ ਦੇ ਅੰਦਰ ਅਤੇ ਬਾਹਰ ਦੇ ਸੰਪਰਕਾਂ ਅਤੇ ਉਨ੍ਹਾਂ ਵੱਲੋਂ ਮਿੱਥੇ ਗਏ ਟੀਚਿਆਂ ਬਾਰੇ ਹੋਰ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ।

ਇਸ ਸਬੰਧ ਵਿੱਚ ਅਸਲਾ ਐਕਟ ਦੀ ਧਾਰਾ 25 ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4, ਅਤੇ 5 ਤਹਿਤ ਪੁਲਿਸ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। 

Tags:

Advertisement

Advertisement

Latest News

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ* ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ