ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦੇ ਦੋ ਕਾਰਕੁੰਨ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦੇ ਦੋ ਕਾਰਕੁੰਨ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

ਚੰਡੀਗੜ੍ਹ / ਅੰਮ੍ਰਿਤਸਰ, 23 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਕਾਰਕੰੁਨਾਂ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਖੱਟਰਾਏ ਖੁਰਦ ਦੇ ਰਹਿਣ ਵਾਲੇ ਮਨਿੰਦਰ ਸਿੰਘ ਅਤੇ ਅੰਮ੍ਰਿਤਸਰ ਦੇ ਫਿਰਵਾੜੀਆ ਦੇ ਰਹਿਣ ਵਾਲੇ ਗੁਰਜੰਟ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਮੁਲਜ਼ਮਾਂ ਦੀ ਹੈਚਬੈਕ ਹੁੰਡਈ ਆਈ-20 ਕਾਰ (ਨੰਬਰ –ਪੀਬੀ10 ਜੀਐਚ 0140), ਨੂੰ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਉਹ ਖੇਪਾਂ ਲਿਆਉਣ-ਲਿਜਾਣ ਲਈ ਕਰਦੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਅਤੇ ਸਰਹੱਦ ਪਾਰੋਂ ਖੇਪਾਂ ਸਪਲਾਈ ਕਰਨ ਵਾਲੇ ਇੱਕ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸਨ।

ਇਸ ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਇੱਕ ਵਿਦੇਸ਼ੀ ਵਿਅਕਤੀ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਦੇ ਸੰਪਰਕ ਵਿੱਚ ਹੈ ਅਤੇ ਉਹ ਦੋਵੇਂ ਮਿਲ ਕੇ ਆਪਣੇ ਪੰਜਾਬ-ਅਧਾਰਤ ਸਾਥੀਆਂ, ਮਨਿੰਦਰ ਸਿੰਘ ਅਤੇ ਗੁਰਜੰਟ ਸਿੰਘ, ਦੀ ਮਦਦ ਨਾਲ ਸੂਬੇ ਵਿੱਚ ਨਸ਼ਾ ਤਸਕਰੀ ਦਾ ਨੈੱਟਵਰਕ ਚਲਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਜਾਣਕਾਰੀ ਤੋਂ ਅੱਗੇ ਪਤਾ ਲੱਗਾ ਹੈ ਕਿ ਦੋਵਾਂ ਕਾਰਕੁੰਨਾਂ ਨੂੰ ਆਪਣੇ ਹੈਂਡਲਰ ਤੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਹੋਈ ਸੀ, ਜਿਸਨੂੰ ਕਿਸੇ ਹੋਰ ਪਾਰਟੀ ਤੱਕ ਪਹੁੰਚਾਉਣ ਲਈ ਉਹ ਆਪਣੀ ਆਈ-20 ਕਾਰ ’ਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਅਜਨਾਲਾ ਖੇਤਰ  ਦੇ ਪਿੰਡ ਧਾਰੀਵਾਲ ਆ ਰਹੇ ਹਨ। ਡੀਜੀਪੀ ਨੇ ਕਿਹਾ ਕਿ ਇਸ ’ਤੇ ਫੌਰੀ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇਸ ਜਗ੍ਹਾ ਦੇ ਆਲੇ-ਦੁਆਲੇ ਨਾਕੇ ਲਗਾਏ ਅਤੇ ਦੋਵਾਂ ਸ਼ੱਕੀਆਂ ਨੂੰ ਰੋਕ ਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ। ਇਸ ਸੰਬਧੀ ਹੋਰ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ ਐਫਆਈਆਰ ਨੰਬਰ 18 ਮਿਤੀ 21-03-2026 ਨੂੰ  ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਹੈ। 

Advertisement

Latest News

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਖਟਕੜ ਕਲਾਂ, 23 ਮਾਰਚ 2026: ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਦੇ ਮੁੱਖ...
ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ
ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ
ਅਗਾਮੀ ਝੋਨੇ ਦੀ ਲਵਾਈ ਤੋਂ ਪਹਿਲਾਂ 86 ਫ਼ੀਸਦ ਤੱਕ ਪੁੱਜ ਜਾਵੇਗੀ ਨਹਿਰੀ ਪਾਣੀ ਅਧੀਨ ਸਿੰਚਾਈ: ਬਰਿੰਦਰ ਕੁਮਾਰ ਗੋਇਲ
ਵਿਦਿਆਰਥੀਆਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰੇਗੀ ਇਸਰੋ ਦੇ ਪ੍ਰਮੁੱਖ ਕੇਂਦਰ ਦੀ ਯਾਤਰਾ : ਮੋਹਿੰਦਰ ਭਗਤ
ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ ਸੰਪਰਕ ਮੀਟਿੰਗ ਦਾ ਆਯੋਜਨ