ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਦੋ ਭਰਾ ਆਈਈਡੀ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਦੋ ਭਰਾ ਆਈਈਡੀ ਸਮੇਤ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 26 ਨਵੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ਅਧਾਰਤ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਅਤੇ ਦੋ ਮੋਬਾਈਲ ਫੋਨਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਆਕਾਸ਼ਦੀਪ ਸਿੰਘ ਉਰਫ਼ ਆਕਾਸ਼ ਅਤੇ ਯੁਵਰਾਜ ਸਿੰਘ ਵਜੋਂ ਹੋਈ ਹੈ। ਇਹ ਵਿਅਕਤੀ ਦੋਵੇਂ ਭਰਾ ਹਨ ਅਤੇ ਅੰਮ੍ਰਿਤਸਰ ਦੇ ਪਿੰਡ ਰਣੀਕੇ ਦੇ ਵਸਨੀਕ ਹਨ। ਆਈਈਡੀ ਅਤੇ ਮੋਬਾਈਲ ਫੋਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ, ਜਿਸਦੀ ਵਰਤੋਂ ਉਹ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕਰ ਰਹੇ ਸਨ, ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਦੋਵੇਂ ਪਾਕਿਸਤਾਨ ਅਧਾਰਿਤ ਹੈਂਡਲਰ ਦੇ ਸੰਪਰਕ ਵਿੱਚ ਸਨ ਜਿਸ ਨਾਲ ਇਸ ਸਾਜਿਸ ਪਿੱਛੇ ਸਰਹੱਦ ਪਾਰੋਂ ਮਜ਼ਬੂਤ ਸਬੰਧਾਂ ਦਾ ਪਤਾ ਲੱਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਹੋਰ ਜਾਣਕਾਰੀ ਦਿੰਦਿਆਂ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਖੇਤਰ ਵਿੱਚ ਅੱਤਵਾਦੀ ਹਮਲਾ ਕਰਨ ਦੀ ਸਾਜ਼ਿਸ਼ ਰਚ ਰਹੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਕੋਲੋਂ ਉਨ੍ਹਾਂ ਦੇ ਹੈਂਡਲਰਾਂ ਦੀ ਪਛਾਣ ਕਰਨ ਅਤੇ ਮਾਡਿਊਲ ਦੇ ਹੋਰ ਮੈਂਬਰਾਂ ਦੀ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਦੀ ਟੀਮ ਨੇ ਦੋਵਾਂ ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਆਈਈਡੀ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਫੋਰੈਂਸਿਕ ਟੀਮਾਂ ਨੂੰ ਮੌਕੇ 'ਤੇ ਬੁਲਾਇਆ ਗਿਆ ਜਿਹਨਾਂ ਨੇ ਆਈਈਡੀ ਨੂੰ ਬੇਅਸਰ ਕਰ ਦਿੱਤਾ।

ਇਸ ਸਬੰਧੀ, ਐਫਆਈਆਰ ਨੰਬਰ 386 ਮਿਤੀ 25/11/2025 ਨੂੰ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਘਰਿੰਡਾ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 113 ਤਹਿਤ ਦਰਜ ਕੀਤੀ ਗਈ ਹੈ। 

Advertisement

Advertisement

Latest News

ਆਰ.ਟੀ.ਆਈ.ਕਮਿਸ਼ਨ ਵਲੋਂ ਪੀ.ਸੀ.ਐਸ.ਅਧਿਕਾਰੀ ਦੇ ਵਰਤਾਉ ਸਬੰਧੀ ਨਰਾਜ਼ਗੀ ਦਾ ਪ੍ਰਗਟਾਵਾ ਆਰ.ਟੀ.ਆਈ.ਕਮਿਸ਼ਨ ਵਲੋਂ ਪੀ.ਸੀ.ਐਸ.ਅਧਿਕਾਰੀ ਦੇ ਵਰਤਾਉ ਸਬੰਧੀ ਨਰਾਜ਼ਗੀ ਦਾ ਪ੍ਰਗਟਾਵਾ
ਚੰਡੀਗੜ੍ਹ, 09 ਦਸੰਬਰ:    ਪੰਜਾਬ ਰਾਜ ਸੂਚਨਾ ਕਮਿਸ਼ਨ ਨੇ  ਸੂਬੇ ਦੇ ਇਕ ਪੀ.ਸੀ.ਐਸ.ਅਧਿਕਾਰੀ ਦੇ ਵਰਤਾਉ ਸਬੰਧੀ ਨਰਾਜ਼ਗੀ ਦਾ ਪ੍ਰਗਟਾਵਾ ਕੀਤਾ ਹੈ।ਇਸ...
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਕੀਤੀਆਂ ਜਾ ਰਹੀਆਂ ਨੇ ਹੱਲ- ਚੇਅਰਮੈਨ ਮਾਨਿਕ ਮਹਿਤਾ
ਜ਼ਿਲ੍ਹੇ ‘ਚ ਬੁਨਿਆਦੀ ਢਾਂਚੇ ਦੇ ਸੁਧਾਰ ਨੂੰ ਲੈ ਕੇ ਹੋਵੇਗੀ ਹਫ਼ਤਾਵਾਰੀ ਸਮੀਖਿਆ : ਆਸ਼ਿਕਾ ਜੈਨ
ਮਾਨ ਸਰਕਾਰ ਦੀ ਲੋਕ ਭਲਾਈ ਪਹਿਲ: ਡਾ. ਬਲਬੀਰ ਸਿੰਘ ਨੇ ਫਤਿਹਗੜ੍ਹ ਸਾਹਿਬ ਸਿਹਤ ਕੇਂਦਰਾਂ ਦਾ ਅਚਨਚੇਤ ਨਿਰੀਖਣ ਕੀਤਾ
ਗੁਰਦਾਸਪੁਰ ਪੁਲਿਸ ਵੱਲੋਂ 13 ਗ੍ਰਾਮ 420 ਮਿਲੀਗ੍ਰਾਮ ਹੈਰੋਇਨ ਸਮੇਤ ਦੋਸ਼ੀ ਗਿ੍ਫ਼ਤਾਰ
ਪੁਲਿਸ ਪੈਨਸ਼ਨਰਜ਼ ਵੈਲਫ਼ੇਅਰ ਐਸ਼ੋਸੀਏਸ਼ਨ ਤਰਫੋਂ 1,68,200/- ਰੁਪਏ ਦੀ ਰਾਸ਼ੀ ਹੜ੍ਹ ਪੀੜਤਾਂ ਲਈ ਦਿੱਤੀ ਗਈ
ਕਿਹੜੇ ਵਿਟਾਮਿਨ ਦੀ ਕਮੀ ਤੁਹਾਨੂੰ ਬਿਮਾਰ ਕਰ ਰਹੀ ਹੈ? ਇਹਨਾਂ ਲੱਛਣਾਂ ਨੂੰ ਪਛਾਣੋ ਅਤੇ ਤੁਰੰਤ ਇਲਾਜ ਕਰੋ