ਸਪੀਕਰ ਵੱਲੋਂ ਕੋਟਕਪੂਰਾ ਦੇ ਵਾਰਡ ਨੰ. 9 ਅਤੇ 10 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਦੋ ਬੱਸਾਂ ਰਵਾਨਾ

ਸਪੀਕਰ ਵੱਲੋਂ  ਕੋਟਕਪੂਰਾ ਦੇ ਵਾਰਡ ਨੰ. 9 ਅਤੇ 10 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਦੋ ਬੱਸਾਂ ਰਵਾਨਾ

ਕੋਟਕਪੂਰਾ27 ਜੂਨ (  )
         ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਾਰਡ ਨੰ. 9 ਅਤੇ 10 ਬਠਿੰਡਾ ਰੋਡ ਕੋਟਕਪੂਰਾ ਤੋਂ  ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀਆਂ ਦੋ ਬੱਸਾਂ  ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
          ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਰਾਹੀਂ ਬਜ਼ੁਰਗਾਂ ਅਤੇ ਹੋਰ ਸ਼ਰਧਾਲੂਆਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈਜਿਸ ਦਾ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ।
       ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਲੋਕ ਸੋਚਾਂ ਹੀ ਸੋਚਦੇ ਰਹਿੰਦੇ ਸਨ ਕਿ ਤੀਰਥ ਯਾਤਰਾ ਤੇ ਜਾਈਏਪ੍ਰੰਤੂ ਘਰਾਂ ਦੀਆਂ ਮਜਬੂਰੀਆਂਤੰਗੀਆ ਪ੍ਰੇਸ਼ਾਨੀਆਂ ਉਨ੍ਹਾਂ ਨੂੰ ਇਸ ਦੀ ਇਜਾਜਤ ਨਹੀਂ  ਸੀ ਦਿੰਦੀਆਂ। ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਉਨ੍ਹਾਂ ਸ਼ਰਧਾਲੂਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇਸ ਉਪਰਾਲੇ ਲਈ ਉਨ੍ਹਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
      ਸਪੀਕਰ ਸ ਸੰਧਵਾਂ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ।
     ਇਸ ਮੌਕੇ ਹਲਕਾ ਨਿਵਾਸੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

Advertisement

Latest News

ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 27 ਜੂਨ: ਸਮੂਹਿਕ ਪੇਂਡੂ ਵਿਕਾਸ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ....
ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ 'ਸੂਰਮੇ' ਵਜੋਂ ਕੀਤਾ ਸਨਮਾਨਿਤ
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ
ਵਿਸ਼ੇਸ਼ ਗਹਿਰੀ ਸੁਧਾਈ: ਬੀਐਲਓਜ਼ ਵਲੋਂ ਜ਼ਿਲ੍ਹੇ ਵਿੱਚ ਗਣਨਾ ਫਾਰਮਾਂ ਦਾ ਕੰਮ ਜਾਰੀ : ਜ਼ਿਲ੍ਹਾ ਚੋਣ ਅਫ਼ਸਰ
ਸਵੀਪ ਟੀਮ ਨੇ ਗਣਨਾ ਫਾਰਮ ਭਰਨ ਬਾਰੇ ਜਾਗਰੂਕਤਾ ਕੀਤਾ
ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ