ਬਾਲ ਭੀਖਿਆ ਕਰਨ ਵਾਲੇ ਦੋ ਬੱਚੇ ਬਾਲ ਭਲਾਈ ਕਮੇਟੀ ਅੱਗੇ ਪੇਸ਼

ਬਾਲ ਭੀਖਿਆ ਕਰਨ ਵਾਲੇ ਦੋ ਬੱਚੇ ਬਾਲ ਭਲਾਈ ਕਮੇਟੀ ਅੱਗੇ ਪੇਸ਼

ਮਾਨਸਾ, 15 ਜੁਲਾਈ:

          ਡਿਪਟੀ  ਕਮਿਸ਼ਨਰ ਸ੍ਰਕੁਲਵੰਤ ਸਿੰਘਆਈ..ਐਸ. ਦੇ ਦਿਸ਼ਾ  ਨਿਰਦੇਸ਼ਾਂ ਅਤੇ ਬਾਲ ਸੁਰੱਖਿਆ ਅਫ਼ਸਰ ਨਤੀਸ਼ਾ ਅੱਤਰੀ ਦੀ ਯੋਗ ਅਗਵਾਈ ਹੇਠ ਕਾਊਂਸਲਰ ਰਜਿੰਦਰ ਕੁਮਾਰ ਵਰਮਾ ਵੱਲੋਂ ਭੀਖੀ ਵਿਖੇ ਬਾਲ ਭੀਖਿਆ ਸਬੰਧੀ ਚੈਕਿੰਗ ਕੀਤੀ ਗਈ

      ਇਸ ਦੌਰਾਨ ਲੋਕਾਂ ਨੂੰ ਜਾਗਰੂਕ ਕਰਦਿਆਂ ਉਨ੍ਹਾਂ ਕਿਹਾ ਕਿ ਬਾਲ ਭੀਖਿਆ ਕਰਵਾਉਣੀ ਕਾਨੂੰਨੀ ਜ਼ੁਰਮ ਹੈ ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਬਾਲ ਭੀਖਿਆ ਨਾ ਕਰਵਾਉਣ ਅਤੇ ਬੱਚਿਆਂ ਨੂੰ ਸਕੂਲ ਵਿਚ ਦਾਖਲ ਕਰਵਾਉਣ ਉਨ੍ਹਾਂ ਇਸ ਦੌਰਾਨ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸੁਰੱਖਿਆ ਸਬੰਧੀ ਜਾਣੂ ਕਰਵਾਇਆ।

                ਕਾਊਂਸਲਰ ਸ੍ਰੀ ਰਾਜਿੰਦਰ ਵਰਮਾ ਨੇ ਦੱਸਿਆ ਕਿ ਚੈਕਿੰਗ ਦੌਰਾਨ 02 ਬੱਚੇ ਬਾਲ ਭੀਖਿਆ ਕਰਦੇ ਪਾਏ ਗਏ ਜਿੰਨ੍ਹਾਂ ਨੂੰ ਬਾਲ ਭਲਾਈ  ਕਮੇਟੀ ਮੈਂਬਰ ਨਵਨੀਤ ਕੌਰ ਅੱਗੇ ਪੇਸ਼ ਕੀਤਾ ਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਬੱਚਿਆਂ ਤੋਂ ਬਾਲ ਭੀਖਿਆ ਨਾ ਕਰਵਾਉਣ ਦੀ ਸਖ਼ਤੀ ਨਾਲ ਹਦਾਇਤ ਕੀਤੀ।

                ਉਨ੍ਹਾਂ ਇਸ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਪਾਸੋਂ ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਸਪੋਂਸਰਸਿ਼ਪ  ਤੇ ਫੋਸਟਰ ਕੇਅਰ ਬਾਰੇ ਦੱਸਿਆ ਤੇ ਹੋਰ ਵਿਭਾਗ ਤੋ ਬੱਚਿਆ ਨੂੰ ਮਿਲਣ ਵਾਲੀਆ ਸਹੂਲਤਾਂ ਤੋ ਜਾਣੋ ਕਰਵਾਇਆ ਤਾਂ ਜੋ ਕਿਸੇ ਲੋੜਵੰਦ ਬੱਚੇ ਦੀ ਮਦਦ ਕੀਤੀ ਜਾ ਸਕੇ।

                ਉਨ੍ਹਾਂ ਜਿਣਸੀ ਐਕਟ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਮੋਬਾਇਲ ਤੇ ਗਲਤ ਸੁਨੇਹੇ ਭੇਜਣ ਅਤੇ ਛੇੜਛਾੜ ਕਰਨ ਤੇ ਸਖ਼ਤ ਸਜ਼ਾ ਦਾ ਕਾਨੂੰਨ ਹੈ। ਉਨ੍ਹਾਂ ਕਿਹਾ ਕਿ ਬਾਲ ਭੀਖਿਆ, ਬਾਲ ਵਿਆਹਬਾਲ ਮਜ਼ਦੂਰੀ ਅਤੇ ਕਿਸੇ ਮੁਸੀਬਤ ਵਿਚ ਮਿਲੇ ਬੱਚੇ ਦੀ ਮਦਦ ਲਈ ਚਾਈਲਡ ਹੈਲਪਲਾਈਨ ਨੰਬਰ 1098 ’ਤੇ ਸੂਚਨਾ ਦਿੱਤੀ ਜਾ ਸਕਦੀ ਹੈ।

                ਉਨ੍ਹਾਂ ਆਧਿਆਪਕਾਂ ਨੂੰ ਬੱਚੇ ਨਾਲ ਸਰੀਰਿਕ ਸਜ਼ਾ ਦੇਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਬੱਚਿਆਂ ਨਾਲ ਸਬੰਧਤ ਸੇਵਾਵਾਂ ਜਾਂ ਮਦਦ ਲਈ ਬਾਲ ਭਲਾਈ ਕਮੇਟੀਬੱਚਤ ਭਵਨ ਮਾਨਸਾ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 33 ਵਿਖੇ ਸਥਿਤ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ

       ਇਸ ਮੌਕੇ ਸ਼ੈਲੀ ਮੀਡੀਆ ਇੰਚਾਰਜਸੁਭਦੀਪ ਸਿੰਘ ਚਾਈਲਡ ਲਾਈਨ ਮੈਂਬਰ, ਪੁਲਿਸ ਵਿਭਾਗ ਤੋਂ ਪਰਮਜੀਤ ਸਿੰਘ ਅਤੇ ਪਰਮਜੀਤ ਕੌਰ ਹਾਜ਼ਰ ਸਨ। 

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ