ਕਿਸਾਨ ਰਾਤ ਸਮੇਂ ਝੋਨੇ ਦੀ ਕਟਾਈ ਨਾ ਕਰਨ : ਮੁੱਖ ਖੇਤੀਬਾੜੀ ਅਫ਼ਸਰ

ਕਿਸਾਨ ਰਾਤ ਸਮੇਂ ਝੋਨੇ ਦੀ ਕਟਾਈ ਨਾ ਕਰਨ : ਮੁੱਖ ਖੇਤੀਬਾੜੀ ਅਫ਼ਸਰ

 ਪਟਿਆਲਾ, 2 ਅਕਤੂਬਰ:

              ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਕਿਸਾਨ ਆਪਣੇ ਝੋਨੇ ਦੀ ਕਟਾਈ ਰਾਤ ਸਮੇਂ ਨਾ ਕਰਨ। ਉਨ੍ਹਾਂ ਕਿਹਾ ਕਿ ਇਸ ਸਾਲ ਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਨੂੰ ਹਲਦੀ ਰੋਗ ਦੀ ਬਿਮਾਰੀ ਵੀ ਲੱਗੀ ਹੈ ਜਿਸ ਕਾਰਨ ਰਾਤ ਸਮੇਂ ਝੋਨਾ ਵੱਢਣ ਨਾਲ ਹਲਦੀ ਰੋਗ ਵਾਲਾ ਪਾਊਡਰ ਨਮੀ ਕਾਰਨ ਝੋਨੇ ਦੇ ਦਾਣਿਆਂ ਨਾਲ ਲੱਗ ਜਾਂਦਾ ਹੈ ਜਿਸ ਕਾਰਨ ਦਾਣਾ ਬਦਰੰਗ ਹੋਣ ਕਾਰਨ ਝੋਨੇ ਨੂੰ ਵਿਕਣ ਵਿੱਚ ਮੁਸ਼ਕਲ ਹੁੰਦੀ ਹੈ।

              ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਸ਼ਾਮ 6.00 ਵਜੇ ਤੋਂ ਸਵੇਰ 10.00 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ਉਤੇ ਪਾਬੰਦੀ ਦੇ ਹੁਕਮ ਪਹਿਲਾ ਹੀ ਜਾਰੀ ਕੀਤੇ ਹਨ, ਇਸ ਲਈ ਕਿਸਾਨ ਰਾਤ ਸਮੇਂ ਝੋਨੇ ਦੀ ਕਟਾਈ ਨਾ ਕਰਨ ਸਗੋਂ ਧੁੱਪ ਵਿੱਚ ਕਟਾਈ ਕਰਨ ਇਸ ਨਾਲ ਝੋਨੇ ਵਿੱਚ ਨਮੀ ਦੀ ਮਾਤਰਾ ਵੀ ਠੀਕ ਰਹਿੰਦੀ ਹੈ।

              ਉਨ੍ਹਾਂ ਦੱਸਿਆ ਕਿ ਇਸ ਸਾਲ ਮੰਡੀਆਂ 'ਚ 12 ਲੱਖ 35 ਹਜ਼ਾਰ ਮੀਟਰਿਕ ਟਨ ਝੋਨਾ ਆਉਣ ਦਾ ਉਮੀਦ ਹੈ ਅਤੇ ਹਾਲੇ ਤੱਕ ਮੰਡੀਆਂ ਵਿੱਚ 61 ਹਜ਼ਾਰ 771 ਮੀਟਰਿਕ ਟਨ ਆਮਦ ਹੋਈ ਹੈ ਜੋ ਆਉਣ ਵਾਲੇ ਦਿਨ ਵਿੱਚ ਤੇਜ਼ ਹੋਵੇਗੀ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਇਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਅਪਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਖੇਤ ਵਿੱਚ ਹੀ ਮਿਲਾਉਣ ਲਈ ਜ਼ਿਲ੍ਹੇ ਵਿੱਚ ਮਸ਼ੀਨਰੀ ਉਪਲਬੱਧ ਹੈ ਅਤੇ ਇਸ ਦੀ ਵਰਤੋਂ ਕਰਕੇ ਕਿਸਾਨ ਜਿਥੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਅ ਸਕਦੇ ਹਨ, ਉਥੇ ਹੀ ਇਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵੀ ਬਣੀ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਐਕਸ ਸੀਟੂ ਤਕਨੀਕ ਰਾਹੀਂ ਕਿਸਾਨ ਬੇਲਰ ਦੀ ਮਦਦ ਨਾਲ ਪਰਾਲੀ ਦੀਆਂ ਗੰਢਾਂ ਬਣਾਕੇ ਵੀ ਇਸ ਦਾ ਨਿਪਟਾਰਾ ਕਰ ਸਕਦੇ ਹਨ। 

Advertisement

Latest News

ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ
ਚੰਡੀਗੜ੍ਹ; 10 ਜੂਨ:   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਗਰਿਕਾਂ...
ਚੋਣ ਅਮਲਾ ਸੂਬੇ ਵਿਚ ਸਪੈਸ਼ਲ ਇੰਟੈਂਸਿਵ ਰਿਵੀਜਨ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਸੀ.ਈ.ਓ . ਅਨਿੰਦਿਤਾ ਮਿਤਰਾ
ਡੀਜੀਪੀ ਗੌਰਵ ਯਾਦਵ ਨੇ ਨਵਾਂ 'ਸਾਂਝ ਸਿਟੀਜ਼ਨ ਪੋਰਟਲ' ਕੀਤਾ ਲਾਂਚ
ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ
ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਸਾਰੀਆਂ ਜਾਇਜ਼ ਮੰਗਾਂ 'ਤੇ ਕਾਰਵਾਈ ਕਰਨ ਅਤੇ ਲਾਗੂ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ
ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ
ਫੂਡ ਕਮਿਸ਼ਨ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਮਾਲੇਰਕੋਟਲਾ ਦੇ ਰਾਸ਼ਨ ਡਿਪੂਆਂ ਦੀ ਅਚਨਚੇਤ ਜਾਂਚ