ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਮੈਂਬਰ ਹੁਸ਼ਿਆਰਪੁਰ ਤੋਂ ਕਾਬੂ; 4 ਪਿਸਤੌਲ ਬਰਾਮਦ

ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਮੈਂਬਰ ਹੁਸ਼ਿਆਰਪੁਰ ਤੋਂ ਕਾਬੂ; 4 ਪਿਸਤੌਲ ਬਰਾਮਦ

ਚੰਡੀਗੜ੍ਹ/ਹੁਸ਼ਿਆਰਪੁਰ, 7 ਨਵੰਬਰ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਹੁਸ਼ਿਆਰਪੁਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਸਰਗਰਮ ਮੈਂਬਰਾਂ ਨੂੰ ਚਾਰ ਆਧੁਨਿਕ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਵਿੰਦਰ ਸਿੰਘ ਉਰਫ਼ ਬੋਧੀ ਅਤੇ ਸੁਖਮਨ ਉਰਫ਼ ਜਸ਼ਨ ਦੋਵੇਂ ਵਾਸੀ ਕਲਾਨੌਰ, ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਦੋ ਗਲੌਕ ਪਿਸਤੌਲ, ਇੱਕ ਜ਼ਿਗਾਨਾ ਪਿਸਤੌਲ ਅਤੇ ਇੱਕ ਪੀਐਕਸ30 ਪਿਸਤੌਲ ਸ਼ਾਮਲ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਜਿਸ 'ਤੇ ਉਹ ਸਵਾਰ ਸਨ, ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਦੋਵੇਂ ਜੱਗੂ ਭਗਵਾਨਪੁਰੀਆ ਗੈਂਗ ਦੇ ਸਰਗਰਮ ਮੈਂਬਰ ਸਨ ਅਤੇ ਆਪਣੇ ਵਿਦੇਸ਼ੀ ਹੈਂਡਲਰ ਜਿਸਦੀ ਪਛਾਣ ਅੰਮ੍ਰਿਤ ਦਾਲਮ ਵਜੋਂ ਹੋਈ ਹੈ, ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀ ਕਲਾਨੌਰ ਦੇ ਵਡਾਲਾ ਬਾਂਗਰ ਵਿਖੇ ਡਾ. ਹਰੀ ਸਿੰਘ ਨੂੰ ਨਿਸ਼ਾਨਾ ਬਣਾ ਕੇ ਮੈਡੀਕਲ ਦੀ ਦੁਕਾਨ 'ਤੇ ਕੀਤੀ ਗੋਲੀਬਾਰੀ ਸਬੰਧੀ ਮਾਮਲੇ ਵਿੱਚ ਲੋੜੀਂਦੇ ਸਨ। ਇਹ ਗੋਲੀਬਾਰੀ ਉਨ੍ਹਾਂ ਨੇ ਆਪਣੇ ਹੈਂਡਲਰ ਦੇ ਨਿਰਦੇਸ਼ਾਂ 'ਤੇ ਕੀਤੀ ਸੀ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿੱਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਭਰੋਸੇਯੋਗ ਸੂਹ 'ਤੇ ਕਾਰਵਾਈ ਕਰਦਿਆਂ ਡੀਐਸਪੀ ਏਜੀਟੀਐਫ ਜਲੰਧਰ ਰੇਂਜ ਜਤਿੰਦਰਜੀਤ ਸਿੰਘ ਦੀ ਅਗਵਾਈ ਹੇਠ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਹੁਸ਼ਿਆਰਪੁਰ ਪੁਲਿਸ ਦੇ ਤਾਲਮੇਲ ਨਾਲ ਦਸੂਹਾ ਦੇ ਪਿੰਡ ਬੋਦਲਾ ਵਿਖੇ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਨੇੜੇ ਟੀ-ਪੁਆਇੰਟ ਕੋਲੋਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਹੁਸ਼ਿਆਰਪੁਰ ਸੰਦੀਪ ਮਲਿਕ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਉਨ੍ਹਾਂ ਵਿਰੁੱਧ ਕਤਲ, ਅਗਵਾ ਅਤੇ ਬੱਚਿਆਂ ਦੀ ਤਸਕਰੀ ਸਬੰਧੀ ਕਈ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ, ਐਫਆਈਆਰ ਨੰਬਰ 229 ਮਿਤੀ 06.11.2025 ਨੂੰ ਹੁਸ਼ਿਆਰਪੁਰ ਦੇ ਥਾਣਾ ਦਸੂਹਾ ਵਿਖੇ ਅਸਲਾ ਐਕਟ ਦੀ ਧਾਰਾ 25(6) ਤਹਿਤ ਦਰਜ ਕੀਤੀ ਗਈ ਹੈ। 

Advertisement

Advertisement

Latest News

ਵਧੀਕ ਡਿਪਟੀ ਕਮਿਸ਼ਨਰ ਨੇ ਸਟਰਾਂਗ ਰੂਮ/ਗਿਣਤੀ ਕੇਂਦਰ ਦਾ ਕੀਤਾ ਦੌਰਾ ਵਧੀਕ ਡਿਪਟੀ ਕਮਿਸ਼ਨਰ ਨੇ ਸਟਰਾਂਗ ਰੂਮ/ਗਿਣਤੀ ਕੇਂਦਰ ਦਾ ਕੀਤਾ ਦੌਰਾ
ਅਹਿਮਦਗੜ੍ਹ/ਮਾਲੇਰਕੋਟਲਾ, 09 ਦਸੰਬਰ -               ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਵੱਲੋਂ ਗਾਂਧੀ ਸਕੂਲ ਅਹਿਮਦਗੜ੍ਹ ਦਾ ਦੌਰਾ ਕਰਕੇ ਜ਼ਿਲ੍ਹਾ ਪ੍ਰੀਸ਼ਦ ਅਤੇ...
13 ਦਸੰਬਰ ਨੂੰ ਜ਼ਿਲ੍ਹਾ ਤਰਨ ਤਾਰਨ ਵਿੱਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ : ਜ਼ਿਲ੍ਹਾ ਤੇ ਸ਼ੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ
ਦਾਖਲਿਆਂ ਤੇ ਗਰਾਂਟਾਂ ਸਬੰਧੀ ਉਪ ਜਿਲਾ ਸਿੱਖਿਆ ਅਫਸਰ ਵੱਲੋਂ ਬਲਾਕ ਦੇ ਸੀਐਚਟੀ,ਹੈਡ ਟੀਚਰ ਅਤੇ ਸਕੂਲ ਇੰਚਾਰਜਾਂ ਨਾਲ ਮੀਟਿੰਗ
ਗਰੂਰ ਜ਼ਿਲ੍ਹੇ ਵਿੱਚ ਬੱਚਿਆਂ ਦੀ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਫ਼ਿਲਮ ‘ਕੋਮਲ’ ਦਿਖਾਈ ਜਾਵੇਗੀ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ
ਮਾਨ ਸਰਕਾਰ ਦਾ ਪ੍ਰੋਜੈਕਟ ਹਿਫਾਜ਼ਤ—ਘਰੇਲੂ ਹਿੰਸਾ ਅਤੇ ਪਰੇਸ਼ਾਨੀ ਵਿਰੁੱਧ ਸਭ ਤੋਂ ਵੱਡਾ ਉਪਰਾਲਾ, ਪੰਜਾਬ ਦੀ ਹਰ ਧੀ ਨੂੰ ਮਿਲੇਗੀ 24 ਘੰਟੇ ਸੁਰੱਖਿਆ —181 ਹੈਲਪਲਾਈਨ ਨੰਬਰ ਜ਼ਾਰੀ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ 'ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪ੍ਰੋਗਰਾਮ
ਪੰਜਾਬ ਦੇ ਰਾਜਪਾਲ ਗੁਰਦੁਆਰਾ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੁਲੰਦਪੁਰੀ ਸਾਹਿਬ ਵਿਖੇ ਹੋਏ ਨਤਮਸਤਕ