ਅੰਮ੍ਰਿਤਸਰ ਵਿੱਚ ਗੋਲਡੀ ਢਿੱਲੋਂ ਮਾਡਿਊਲ ਨਾਲ ਸਬੰਧਤ ਦੋ ਆਧੁਨਿਕ ਸਬ-ਮਸ਼ੀਨ ਗਨਾਂ ਬਰਾਮਦ

ਅੰਮ੍ਰਿਤਸਰ ਵਿੱਚ ਗੋਲਡੀ ਢਿੱਲੋਂ ਮਾਡਿਊਲ ਨਾਲ ਸਬੰਧਤ ਦੋ ਆਧੁਨਿਕ ਸਬ-ਮਸ਼ੀਨ ਗਨਾਂ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 29 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ 9 ਐਮਐਮ ਸਬ-ਮਸ਼ੀਨ ਗਨਾਂ ਅਤੇ ਇੱਕ ਖਾਲੀ ਮੈਗਜ਼ੀਨ ਬਰਾਮਦ ਕਰਕੇ ਗੈਰ-ਕਾਨੂੰਨੀ ਹਥਿਆਰ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਬਰਾਮਦ ਕੀਤੇ ਗਏ ਹਥਿਆਰਾਂ 'ਤੇ "ਗਫਾਰ ਸਕਿਊਰਿਟੀ" ਲਿਖਿਆ ਹੋਇਆ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੀ ਗਈ ਖੇਪ ਬਦਨਾਮ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਨਾਲ ਸਬੰਧਤ ਹੈ। ਉਨ੍ਹਾਂ ਦੱਸਿਆ ਕਿ ਇਹ ਹਥਿਆਰ ਉਸਦੇ ਨੈੱਟਵਰਕ ਵੱਲੋਂ ਸੂਬੇ ਵਿੱਚ ਦੇਸ਼ ਵਿਰੋਧੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸਪਲਾਈ ਕੀਤੇ ਜਾ ਰਹੇ ਸਨ।

ਡੀਜੀਪੀ ਨੇ ਦੱਸਿਆ ਕਿ ਫਰਾਰ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਵਿਸ਼ੇਸ਼ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਗੁਰੂ ਕੀ ਵਡਾਲੀ, ਛੇਹਰਟਾ ਖੇਤਰ ਵਿੱਚ ਨਾਕਾ ਲਗਾਇਆ ਅਤੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੂੰ ਦੇਖ ਕੇ, ਸ਼ੱਕੀ ਨੌਜਵਾਨ ਘਬਰਾ ਗਏ ਅਤੇ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੱਸਿਆ ਕਿ ਭੱਜਣ ਦੌਰਾਨ ਉਨ੍ਹਾਂ ਦਾ ਇੱਕ ਕਿੱਟ ਬੈਗ ਡਿੱਗ ਗਿਆ।

ਸੀਪੀ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਕਿੱਟ ਬੈਗ ਦੀ ਤਲਾਸ਼ੀ ਲੈਣ 'ਤੇ ਦੋ ਗੈਰ-ਕਾਨੂੰਨੀ 9 ਐਮਐਮ ਸਬ-ਮਸ਼ੀਨ ਗਨਾਂ ਅਤੇ ਇੱਕ ਖਾਲੀ ਮੈਗਜ਼ੀਨ ਬਰਾਮਦ ਹੋਈ।

ਉਨ੍ਹਾਂ ਦੱਸਿਆ ਕਿ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਕਤਲ, ਡਕੈਤੀ, ਇਰਾਦਾ ਕਤਲ, ਅਗਵਾ, ਦੰਗਾ, ਜਬਰੀ ਵਸੂਲੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਸਮੇਤ ਕਈ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਹੈ। ਪੁਲਿਸ ਟੀਮਾਂ ਨੇ ਗੁਰਪ੍ਰੀਤ ਉਰਫ਼ ਗੋਲਡੀ ਢਿੱਲੋਂ ਅਤੇ ਉਸਦੇ ਤਿੰਨ ਸਾਥੀਆਂ ਨੂੰ ਨਾਮਜ਼ਦ ਕਰ ਲਿਆ ਹੈ ਅਤੇ ਫਰਾਰ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਸ ਸਬੰਧੀ, ਐਫਆਈਆਰ ਨੰਬਰ 66 ਮਿਤੀ 29-03-2026 ਨੂੰ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਅਸਲਾ ਐਕਟ ਦੀ ਧਾਰਾ 25 (ਆਈ-ਏ) ਤਹਿਤ ਦਰਜ ਕੀਤੀ ਗਈ ਹੈ। 

Advertisement

Latest News

ਕੁਝ "ਮੌਕਾਪ੍ਰਸਤ" ਸਿਰਫ਼ ਓਹੀ ਦੁਹਰਾ ਰਹੇ ਹਨ ਜੋ ਮੈਂ ਹਲਵਾਰਾ ਹਵਾਈ ਅੱਡੇ ਬਾਰੇ ਜਨਤਕ ਕੀਤਾ: ਕੈਬਨਿਟ ਮੰਤਰੀ ਸੰਜੀਵ ਅਰੋੜਾ ਕੁਝ "ਮੌਕਾਪ੍ਰਸਤ" ਸਿਰਫ਼ ਓਹੀ ਦੁਹਰਾ ਰਹੇ ਹਨ ਜੋ ਮੈਂ ਹਲਵਾਰਾ ਹਵਾਈ ਅੱਡੇ ਬਾਰੇ ਜਨਤਕ ਕੀਤਾ: ਕੈਬਨਿਟ ਮੰਤਰੀ ਸੰਜੀਵ ਅਰੋੜਾ
ਚੰਡੀਗੜ੍ਹ /ਲੁਧਿਆਣਾ, 29 ਮਾਰਚ  -    ਹਲਵਾਰਾ ਹਵਾਈ ਅੱਡੇ ਦੇ ਵਿਕਾਸ ਅਤੇ ਪ੍ਰਗਤੀ ਬਾਰੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਦਿੱਤਾ...
ਜਲੰਧਰ ਦਿਹਾਤੀ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਨਾਮ ‘ਤੇ 2 ਕਰੋੜ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮ ਗ੍ਰਿਫਤਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ
ਨੰਗਲ ਦੇ ਇਤਿਹਾਸ ਵਿੱਚ ਸੁਨਿਹਰੀ ਅੱਖਰਾਂ ਨਾਲ ਦਰਜ ਹੋਵੇਗਾ 31 ਮਾਰਚ- ਹਰਜੋਤ ਬੈਂਸ
ਗੈਂਗਸਟਰਾਂ ‘ਤੇ ਵਾਰ ਦਾ 68ਵਾਂ ਦਿਨ: ਪੰਜਾਬ ਪੁਲਿਸ ਵੱਲੋਂ 508 ਥਾਵਾਂ ‘ਤੇ ਛਾਪੇਮਾਰੀ; 188 ਗ੍ਰਿਫ਼ਤਾਰ
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
ਅੰਮ੍ਰਿਤਸਰ ਵਿੱਚ ਗੋਲਡੀ ਢਿੱਲੋਂ ਮਾਡਿਊਲ ਨਾਲ ਸਬੰਧਤ ਦੋ ਆਧੁਨਿਕ ਸਬ-ਮਸ਼ੀਨ ਗਨਾਂ ਬਰਾਮਦ