ਹਲਕਾ ਸ਼ਾਮਚੁਰਾਸੀ ਵਿੱਚ ਹਰਗੜ੍ਹ ਅਤੇ ਡਡਿਆਣਾ ਦੇ ਚੋਆਂ ’ਤੇ ਬਣਨਗੇ ਦੋ ਨਵੇਂ ਪੁਲ- ਡਾ. ਰਵਜੋਤ ਸਿੰਘ

ਹਲਕਾ ਸ਼ਾਮਚੁਰਾਸੀ ਵਿੱਚ ਹਰਗੜ੍ਹ ਅਤੇ ਡਡਿਆਣਾ ਦੇ ਚੋਆਂ ’ਤੇ ਬਣਨਗੇ ਦੋ ਨਵੇਂ ਪੁਲ- ਡਾ. ਰਵਜੋਤ ਸਿੰਘ

ਹੁਸ਼ਿਆਰਪੁਰ, 17 ਜੁਲਾਈ :  ਪੰਜਾਬ ਦੇ ਜੇਲ੍ਹ ਤੇ ਐਨ.ਆਰ.ਆਈ. ਮਾਮਲਿਆਂ ਬਾਰੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਲੋਕਾਂ ਲਈ ਵੱਡੀ ਖੁਸ਼ਖਬਰੀ ਦਿੰਦਿਆਂ ਦੱਸਿਆ ਕਿ ਹਲਕੇ ਵਿੱਚ ਹਰਗੜ੍ਹ ਅਤੇ ਡਡਿਆਣਾ ਦੇ ਚੋਆਂ ਉੱਤੇ ਦੋ ਨਵੇਂ ਪੁਲਾਂ ਦੀ ਉਸਾਰੀ ਨੂੰ ਮਨਜ਼ੂਰੀ ਮਿਲ ਗਈ ਹੈ ਅਤੇ ਪੀ.ਡਬਲਿਊ.ਡੀ. ਵਿਭਾਗ ਵੱਲੋਂ ਟੈਂਡਰ ਲਗਾ ਦਿੱਤੇ ਗਏ ਹਨ, ਉਨ੍ਹਾਂ ਕਿਹਾ ਕਿ ਇਨ੍ਹਾਂ ਪੁਲਾਂ ਦੇ ਨਿਰਮਾਣ ਨਾਲ ਇਲਾਕੇ ਦੇ ਹਜ਼ਾਰਾਂ ਲੋਕਾਂ ਨੂੰ ਆਵਾਜਾਈ ਵਿੱਚ ਆ ਰਹੀਆਂ ਮੁਸ਼ਕਲਾਂ ਤੋਂ ਸਥਾਈ ਰਾਹਤ ਮਿਲੇਗੀ ਅਤੇ ਪਿੰਡਾਂ ਦੇ ਵਿਕਾਸ ਨੂੰ ਨਵੀਂ ਗਤੀ ਪ੍ਰਾਪਤ ਹੋਵੇਗੀ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਹਰਗੜ੍ਹ ਦੇ ਚੋਅ ’ਤੇ ਬਣਨ ਵਾਲੇ ਪੁਲ ਦੀ ਲੰਬਾਈ 80 ਮੀਟਰ ਹੋਵੇਗੀ, ਜਦਕਿ ਡਡਿਆਣਾ ਦੇ ਚੋਅ ’ਤੇ 102.36 ਮੀਟਰ ਆਧੁਨਿਕ ਤਕਨੀਕ ਨਾਲ ਮਜ਼ਬੂਤ ਪੁਲ ਦਾ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਇਨ੍ਹਾਂ ਚੋਆਂ ਵਿੱਚ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪੁੱਲ ਬਣਨ ਤੋਂ ਬਾਅਦ ਸਕੂਲੀ ਵਿਦਿਆਰਥੀਆਂ, ਕਿਸਾਨਾਂ, ਵਪਾਰੀਆਂ ਅਤੇ ਆਮ ਲੋਕਾਂ ਲਈ ਆਵਾਜਾਈ ਸੁਖਾਲੀ ਅਤੇ ਸੁਰੱਖਿਅਤ ਹੋ ਜਾਵੇਗੀ। ਕੈਬਨਿਟ ਮੰਤਰੀ ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਖੇਤਰ ਦਾ ਇਕਸਾਰ ਵਿਕਾਸ ਯਕੀਨੀ ਬਣਾ ਰਹੀ ਹੈ। ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵੱਡੇ ਪ੍ਰਾਜੈਕਟ ਸ਼ੁਰੂ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਬਿਹਤਰ ਸਹੂਲਤਾਂ ਆਪਣੇ ਘਰ ਦੇ ਨੇੜੇ ਹੀ ਮਿਲ ਸਕਣ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਨ੍ਹਾਂ ਦੋਵੇਂ ਪੁਲਾਂ ਦੇ ਬਣਨ ਨਾਲ ਨਾ ਸਿਰਫ਼ ਰੋਜ਼ਾਨਾ ਦੀ ਆਵਾਜਾਈ ਆਸਾਨ ਹੋਵੇਗੀ, ਸਗੋਂ ਐਮਰਜੈਂਸੀ ਸੇਵਾਵਾਂ, ਸਿਹਤ ਸਹੂਲਤਾਂ ਅਤੇ ਖੇਤੀਬਾੜੀ ਨਾਲ ਜੁੜੇ ਕੰਮਾਂ ਵਿੱਚ ਵੀ ਵੱਡੀ ਸਹੂਲਤ ਮਿਲੇਗੀ। ਇਸ ਨਾਲ ਇਲਾਕੇ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਨੂੰ ਵੀ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਸਮੂਹ ਨਿਵਾਸੀਆਂ ਨੂੰ ਇਸ ਮਹੱਤਵਪੂਰਨ ਪ੍ਰਾਜੈਕਟ ਲਈ ਵਧਾਈ ਦਿੰਦਿਆਂ ਕਿਹਾ ਕਿ ਇਹ ਪੁਲ ਇਲਾਕੇ ਦੇ ਵਿਕਾਸ ਵਿੱਚ ਮੀਲ ਪੱਥਰ ਸਾਬਤ ਹੋਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਨਿਰਮਾਣ ਕਾਰਜ ਨਿਰਧਾਰਿਤ ਮਾਪਦੰਡਾਂ ਅਨੁਸਾਰ ਸਮੇਂ ਸਿਰ ਮੁਕੰਮਲ ਕਰਵਾਏ ਜਾਣਗੇ ਤਾਂ ਜੋ ਲੋਕ ਜਲਦੀ ਤੋਂ ਜਲਦੀ ਇਨ੍ਹਾਂ ਸਹੂਲਤਾਂ ਦਾ ਲਾਭ ਲੈ ਸਕਣ। 

Advertisement

Latest News

ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੇ ਹਰ ਵਰਗ ਨੂੰ ਨਿਰਾਸ਼ ਕੀਤਾ: ਹਰਪਾਲ ਸਿੰਘ ਚੀਮਾ ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੇ ਹਰ ਵਰਗ ਨੂੰ ਨਿਰਾਸ਼ ਕੀਤਾ: ਹਰਪਾਲ ਸਿੰਘ ਚੀਮਾ
*ਚੰਡੀਗੜ੍ਹ, 17 ਜੁਲਾਈ 2026*  ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਵੱਡੀ ਗਿਣਤੀ ਵਿੱਚ ਔਰਤਾਂ ਨੂੰ 3,000 ਰੁਪਏ ਮਿਲੇ
ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਪਿੰਡ ਮਧੀਰ ਅਤੇ ਗੁਰੂਸਰ ਵਿਖੇ ਕਰਵਾਏ ਗਏ ਡਾਕੂਮੈਂਟਰੀ ਸ਼ੋਅ
ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ
ਬਾਦਲ ਦਾ 'ਧਰਮ ਯੁੱਧ ਮੋਰਚਾ' ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਰਫ਼ ਇੱਕ ਸਿਆਸੀ ਡਰਾਮਾ ਹੈ: ਬਲਤੇਜ ਪੰਨੂ
ਸ੍ਰੀ ਰਾਮ ਮੰਦਰ ਚੰਦਾ-ਚੋਰੀ ਕਰਨ ਵਾਲਿਆਂ ਦਾ ਸਭ ਤੋਂ ਵੱਡਾ ਆਗੂ ਪੰਜਾਬ ਆ ਕੇ ਲੋਕਾਂ ਨੂੰ ਇਮਾਨਦਾਰੀ ਦੇ ਭਾਸ਼ਣ ਦੇ ਰਿਹਾ ਹੈ: ਅਰਵਿੰਦ ਕੇਜਰੀਵਾਲ
ਰੀਜਨਲ ਟਰਾਂਸਪੋਰਟ ਅਫ਼ਸਰ ਮਨਜੀਤ ਕੌਰ ਵੱਲੋਂ ਓਵਰਲੋਡ ਵਾਹਨਾਂ ਖ਼ਿਲਾਫ਼ ਸਖ਼ਤ ਕਾਰਵਾਈ; ਸਕੂਲ ਬੱਸਾਂ ਦੀ ਵੀ ਕੀਤੀ ਵਿਸ਼ੇਸ਼ ਚੈਕਿੰਗ