ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਮਹਿਲਾ ਸਸ਼ਕਤੀਕਰਨ/ਕਾਨੂੰਨੀ ਅਧਿਕਾਰਾਂ ਤੇ ਜਾਗਰੂਕਤਾ ਸੈਮੀਨਾਰ ਆਯੋਜਿਤ
ਫਿਰੋਜ਼ਪੁਰ 2 ਅਕਤੂਬਰ 2024......
ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਰੀਚਿਕਾ ਨੰਦਾ ਦੀ ਯੋਗ ਅਗਵਾਈ ਅਤੇ ਦਫਤਰ ਜ਼ਿਲ੍ਹਾ ਲੀਗਲ ਸਰਵਿਸ ਅਥਾਰਟੀ ਫਿਰੋਜ਼ਪੁਰ ਦੇ ਸਹਿਯੋਗ ਨਾਲ ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਔਰਤਾਂ ਸਬੰਧੀ ਦਿੱਤੀਆ ਜਾਣ ਵਾਲੀਆਂ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕਤਾ ਸੈਮੀਨਰ ਲਗਾਇਆ ਗਿਆ। ਜਿਸ ਵਿੱਚ 100 ਦੇ ਕਰੀਬ ਆਂਗਣਵਾੜੀ ਵਰਕਰਾ ਵੱਲੋਂ ਭਾਗ ਲਿਆ ਗਿਆ। ਇਸ ਮੌਕੇ ਸੀ.ਜੀ.ਐਮ ਕਮ-ਸਕੱਤਰ ਜ਼ਿਲ੍ਹਾ ਲੀਗਲ ਸਰਵਿਸ ਅਥਾਰਟੀ ਫਿਰੋਜ਼ਪੁਰ ਸ੍ਰੀਮਤੀ ਅਨੁਰਾਧਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।
ਐਡਵੋਕੇਟ ਸ੍ਰੀ ਗਗਨ ਗੁਕਲਾਨੇ ਵੱਲੋਂ ਔਰਤਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਦੱਸਿਆ ਗਿਆ ਅਤੇ ਜ਼ਿਲ੍ਹਾ ਲੀਗਲ ਸਰਵਿਸ ਅਥਾਰਟੀ ਫਿਰੋਜ਼ਪੁਰ ਵੱਲੋਂ ਦਿੱਤੀਆ ਜਾਣ ਵਾਲੀਆਂ ਮੁਫਤ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਆਂਗਣਵਾੜੀ ਵਰਕਰਾਂ ਨੂੰ ਇਹ ਸੇਵਾਵਾ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਵੀ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਕੁਆਰਡੀਨੇਟਰ ਗੁਰਪ੍ਰੀਤ ਸਿੰਘ, ਬਲਾਕ ਕੁਆਰਡੀਨੇਟਰ ਆਂਚਲ, ਸਮੂਹ ਸੁਪਰਵਾਈਜ਼ਰ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਤੋਂ ਸਤਨਾਮ ਸਿੰਘ ਅਤੇ ਡੀ.ਐਚ.ਡਬਲਯੂ ਦਾ ਸਟਾਫ ਆਦਿ ਮੌਜੂਦ ਸਨ।