ਮਹਿਲਾ ਦਿਵਸ ਮੌਕੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਤਹਿਤ ਜ਼ਿਲ੍ਹਾ ਪੱਧਰੀ ਸਿਹਤ ਕੈਂਪ ਭਲਕੇ

ਮਹਿਲਾ ਦਿਵਸ ਮੌਕੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਤਹਿਤ ਜ਼ਿਲ੍ਹਾ ਪੱਧਰੀ ਸਿਹਤ ਕੈਂਪ ਭਲਕੇ

ਬਰਨਾਲਾ, 5 ਮਾਰਚ
  ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ 'ਤੇ ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਐੱਲ.ਬੀ.ਐੱਸ ਕਾਲਜ ਬਰਨਾਲਾ ਵਿਖੇ ਮਹਿਲਾ ਦਿਵਸ ਸਬੰਧੀ 7 ਮਾਰਚ ਨੂੰ ਜ਼ਿਲ੍ਹਾ ਪੱਧਰੀ ਸਿਹਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਮੀਟਿੰਗ ਵਿਚ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਇਸ ਜ਼ਿਲ੍ਹਾ ਪੱਧਰੀ ਕੈਂਪ ਵਿਚ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰਹਿਣ ਲਈ ਅਤੇ ਸਾਫ ਸਫਾਈ ਦਾ ਧਿਆਨ ਰੱਖਣ ਜਾਗਰੂਕ ਕੀਤਾ ਜਾਵੇ। ਮੀਟਿੰਗ ਦੌਰਾਨ ਸਿਹਤ ਵਿਭਾਗ ਬਰਨਾਲਾ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ, ਜਿਵੇਂ ਕੈਂਪ ਵਿਚ ਮਰੀਜ਼ਾਂ ਦਾ ਰੁਟੀਨ ਚੈੱਕਅੱਪ, ਟੈਸਟ ਅਤੇ ਮੁਫ਼ਤ ਦਵਾਈਆਂ ਮੁਹੱਈਆ ਕਰਵਾੳਣ ਸਬੰਧੀ ਵਿਚਾਰ ਵਿਟਾਂਦਰਾ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਆਯੁਰਵੈਦਿਕ ਵਿਭਾਗ ਨੂੰ ਕੈਂਪ ਵਿਚ ਯੋਗਾ ਕਾਰਨਰ ਸਥਾਪਿਤ ਕਰਨ ਦੀ ਹਦਾਇਤ ਕੀਤੀ।
ਇਸ ਦੌਰਾਨ ਪੇਂਡੂ ਵਿਕਾਸ ਵਿਭਾਗ ਨੂੰ ਸੈਲਫ਼ ਹੈੱਲਪ ਗਰੁੱਪਸ ਵੱਲੋਂ ਤਿਆਰ ਕੀਤੇ ਗਏ ਸਮਾਨ ਦੇ ਸਟਾਲ ਸਥਾਪਿਤ ਕਰਨ ਲਈ ਕਿਹਾ।
ਡਿਪਟੀ ਕਮਿਸ਼ਨਰ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੂੰ ਉਨ੍ਹਾਂ ਦੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਔਰਤਾਂ ਨੂੰ ਜਾਗਰੂਕ ਕਰਨ ਦੀ ਹਦਾਇਤ ਕੀਤੀ । ਖੇਤੀਬਾੜੀ ਵਿਭਾਗ ਨੂੰ ਮਹਿਲਾ ਕਿਸਾਨਾਂ ਲਈ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਜਾਗਰੂਕ ਕਰਨ ਦੀ ਹਦਾਇਤ ਕੀਤੀ।
ਉਨ੍ਹਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ਔਰਤਾਂ ਨਾਲ ਸਬੰਧਤ ਵੱਖ ਵੱਖ ਸਕੀਮਾਂ ਬਾਰੇ ਕਾਊਂਟਰ ਸਥਾਪਿਤ ਕੀਤਾ ਜਾਵੇ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-04-2025 ਅੰਗ 638 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-04-2025 ਅੰਗ 638
ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ...
ਏਅਰ ਇੰਡੀਆ ਦੇ ਜ਼ਿੰਮੇਵਾਰ ਕਰਮਚਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਦੀ ਮੰਗ ਕੀਤੀ
#Dra ਭਾਸ਼ਾ ਵਿਭਾਗ ਵੱਲੋਂ ਡਾ. ਬੀ.ਆਰ.ਅੰਬੇਡਕਰ ਲਾਇਬ੍ਰੇਰੀ ਬੋਦਲ ਛਾਉਣੀ ਨੂੰ ਕਿਤਾਬਾਂ ਭੇਟ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਰਕੋਟਿਕਸ ਅਨੌਨੀਮਸ ਕਮੇਟੀ ਦਾ ਗਠਨ ਕਰਕੇ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਕੀਤਾ ਜਾਵੇਗਾ ਮਜ਼ਬੂਤ- ਗੁਰਮੀਤ ਕੁਮਾਰ ਬਾਂਸਲ
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਲੇਗੀ ਆਧੁਨਿਕ ਸਿੱਖਿਆ
ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਲਈ ਨਵਾਂ ਯੂਟਿਊਬ ਚੈਨਲ ‘ਮੁਕਤਸਰ ਦੀਆਂ ਖੇਤੀ ਸੂਚਨਾਵਾਂ’ ਦੀ ਸ਼ੁਰੂਆਤ
ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਮਲੇਰੀਆ ਦਿਵਸ