ਸੀ.ਐਮ. ਦੀ ਯੋਗਸ਼ਾਲਾ ਤਹਿਤ 21 ਜੂਨ ਨੂੰ ਸਥਾਨਕ ਸੈਂਟਰਲ ਪਾਰਕ ਵਿਖੇ ਮਨਾਇਆ ਜਾਵੇਗਾ ਅੰਤਰ-ਰਾਸ਼ਟਰੀ ਯੋਗ ਦਿਵਸ-ਡਿਪਟੀ ਕਮਿਸ਼ਨਰ

ਸੀ.ਐਮ. ਦੀ ਯੋਗਸ਼ਾਲਾ ਤਹਿਤ 21 ਜੂਨ ਨੂੰ ਸਥਾਨਕ ਸੈਂਟਰਲ ਪਾਰਕ ਵਿਖੇ ਮਨਾਇਆ ਜਾਵੇਗਾ ਅੰਤਰ-ਰਾਸ਼ਟਰੀ ਯੋਗ ਦਿਵਸ-ਡਿਪਟੀ ਕਮਿਸ਼ਨਰ


ਮਾਨਸਾ, 20 ਜੂਨ :

            ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ਤਹਿਤ 21 ਜੂਨ 2025 ਨੂੰ ਸਥਾਨਕ ਸੈਂਟਰਲ ਪਾਰਕ ਵਿਖੇ ਸਵੇਰੇ 6:00 ਵਜੇ ਜ਼ਿਲ੍ਹਾ ਪ੍ਰਸਾਸ਼ਨ ਅਤੇ ਆਯੁਰਵੇਦ ਵਿਭਾਗ ਵੱਲੋਂ ਪੂਰੇ ਉਤਸ਼ਾਹ ਨਾਲ ਅੰਤਰਰਾਸ਼ਟਰੀ ਯੋਗਾ ਦਿਵਸ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ 21 ਜੂਨ ਨੂੰ ਇਸ ਯੋਗ ਦਿਵਸ ਮੌਕੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਅਤੇ ਇੱਕ ਸਿਹਤਮੰਤ ਅਤੇ ਜਾਗਰੂਕ ਪੰਜਾਬ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਦੇਣ।

            ਉਨ੍ਹਾਂ ਕਿਹਾ ਕਿ ਇਸ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਮਾਹਿਰ ਯੋਗਾ ਟ੍ਰੇਨਰਾਂ ਵੱਲੋਂ ਜਿੱਥੇ ਲੋਕਾਂ ਨੂੰ ਯੋਗਾ ਦੇ ਵੱਖ-ਵੱਖ ਆਸਨ ਕਰਵਾਏ ਜਾਣਗੇ, ਉਥੇ ਹੀ ਉਨ੍ਹਾਂ ਤੋਂ ਮਿਲਣ ਵਾਲੇ ਲਾਭਾਂ ਬਾਰੇ ਵੀ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਜ਼ਿਲ੍ਹੇ ਅੰਦਰ ਸਮੂਹਿਕ ਯੋਗ ਅਭਿਆਸ ਪ੍ਰੋਗਰਾਮ, ਯੋਗ ਪ੍ਰਦਰਸ਼ਨ, ਸਿਹਤ ਜਾਗਰੂਕਤਾ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਵੇਗਾ।

            ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੋਆਰਡੀਨੇਟਰ ਰਮਨਦੀਪ ਕੌਰ ਨੇ ਦੱਸਿਆ ਕਿ ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਅੰਦਰ ਯੋਗਾ ਦੇ ਵੱਖ-ਵੱਖ ਮਾਹਿਰਾਂ ਵੱਲੋਂ ਲੋਕਾਂ ਨੂੰ ਯੋਗਾ ਕਰਵਾਇਆ ਜਾ ਰਿਹਾ ਹੈ ਅਤੇ ਇਸ ਤੋਂ ਹੋਣ ਵਾਲੇ ਫਾਇਦਿਆਂ ਨੂੰ ਦੇਖਦਿਆਂ ਲੋਕਾਂ ਨੇ ਵੱਡੀ ਗਿਣਤੀ ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਈ ਹੈ ਅਤੇ ਰੋਜ਼ਾਨਾ ਹਜ਼ਾਰਾਂ ਲੋਕ ਸੀ.ਐਮ. ਦੀ ਯੋਗਸ਼ਾਲਾ ਤਹਿਤ ਲੱਗ ਰਹੀਆਂ ਇਨ੍ਹਾਂ ਮੁਫ਼ਤ ਕਲਾਸਾਂ ਦਾ ਲਾਹਾ ਲੈ ਰਹੇ ਹਨ।

            ਉਨ੍ਹਾਂ ਕਿਹਾ ਕਿ ਸਿਰਫ਼ ਯੋਗਾ ਦਿਵਸ ਵਾਲੇ ਦਿਨ ਹੀ ਨਹੀਂ ਬਲਕਿ ਸਾਨੂੰ ਰੋਜ਼ਾਨਾ ਹੀ ਯੋਗਾ ਕਰਨਾ ਚਾਹੀਦਾ ਹੈ। ਕਿਉਂਕਿ ਰੋਜ਼ਾਨਾ ਯੋਗ ਕਰਨ ਵਾਲਾ ਵਿਅਕਤੀ ਮਾਨਸਿਕ ਅਤੇ ਸਰੀਰਕ ਪੱਖੋਂ ਤੰਦਰੁਸਤ ਮਹਿਸੂਸ ਕਰਦਾ ਹੈ।

           

Tags:

Advertisement

Latest News

ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ
Chandigarh,17,JULY,2025,(Azad Soch News):- ਸੁਰੱਖਿਆ ਨੂੰ ਲੈ ਕੇ ਹਰਿਆਣਾ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਤਣਾਅ ਵਧ ਗਿਆ ਹੈ,ਇੰਡੀਅਨ ਨੈਸ਼ਨਲ ਲੋਕ...
ਖਾਲੀ ਪੇਟ ਪੀਓ 1 ਗਿਲਾਸ ਧਨੀਏ ਦਾ ਪਾਣੀ
ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਦੇ ਬੱਚਿਆਂ ਦੇ ਹਸਪਤਾਲ ‘ਚ ਲੱਗੀ ਭਿਆਨਕ ਅੱਗ
ਇਜ਼ਰਾਈਲੀ ਫੌਜ ਨੇ ਦਮਿਸ਼ਕ ਵਿਚ ਸੀਰੀਆ ਦੇ ਰੱਖਿਆ ਮੰਤਰਾਲੇ ਦੇ ਪ੍ਰਵੇਸ਼ ਦੁਆਰ ਦੇ ਨੇੜੇ ਹਮਲਾ ਕੀਤਾ
ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੇ ਘਰ ਧੀ ਨੇ ਜਨਮ ਲਿਆ
ਸੀਨੀਅਰ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਗੁੱਟ 'ਤੇ ਸੱਟ ਲੱਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-07-2025 ਅੰਗ 646