ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵੱਖ ਵੱਖ ਪਿੰਡਾਂ ਵਿੱਚ ਸਮਾਗਮਾਂ ਦਾ ਆਯੋਜਨ

ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵੱਖ ਵੱਖ ਪਿੰਡਾਂ ਵਿੱਚ ਸਮਾਗਮਾਂ ਦਾ ਆਯੋਜਨ

- ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵੱਖ ਵੱਖ ਪਿੰਡਾਂ ਵਿੱਚ ਸਮਾਗਮਾਂ ਦਾ ਆਯੋਜਨ

-ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਲੋਕਾਂ ਦਾ ਪੂਰਨ ਸਹਿਯੋਗ ਮਿਲ ਰਿਹਾ ਹੈ-ਵਿਧਾਇਕ ਦਹੀਯਾ

ਫਿਰੋਜ਼ਪੁਰ 4 ਜੂਨ 2025 ( ਸੁਖਵਿੰਦਰ ਸਿੰਘ): ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਸਿਹਤਮੰਦ ਪੰਜਾਬ ਬਣਾਉਣ ਲਈ ਵਿੱਢੀ ਗਈ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਨੂੰ ਸਫਲ ਬਣਾਉਣ ਲਈ ਲੋਕਾਂ ਦਾ ਪੂਰਨ ਸਹਿਯੋਗ ਮਿਲ ਰਿਹਾ ਹੈ, ਜਿਸ ਕਰਕੇ ਇਹ ਮੁਹਿੰਮ ਹੁਣ ਦਿਨ ਪ੍ਰਤੀ ਦਿਨ ਕਾਮਯਾਬ ਹੋ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਕੁਮਾਰ ਦਹੀਯਾ ਵੱਲੋਂ ਹਲਕੇ ਦੇ ਪਿੰਡ ਫਿਰੋਜ਼ਸ਼ਾਹ, ਇੱਟਾਂ ਵਾਲੀ, ਕਰਮੂ ਵਾਲਾ, ਬੇਟੁ ਕਦੀਮ, ਬੋਦਲ ਤੇ ਚੱਕ ਖੂੰਦਰ ਵਿਖੇ ਕਰਵਾਏ ਗਏ ਵੱਖ ਵੱਖ ਸਮਾਗਮਾਂ ਵਿਚ ਸ਼ਿਰਕਤ ਕਰਨ ਸਮੇਂ ਕੀਤਾ ਗਿਆ। 

          ਇਸ ਮੌਕੇ ਵਿਧਾਇਕ ਦਹੀਯਾ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਦੀ ਇਹ ਅਜਿਹੀ ਪਹਿਲ ਕਦਮੀ ਹੈ ਜਿਸ ਰਾਹੀਂ ਲੋਕਾਂ ਨਾਲ ਸਿੱਧਾ ਰਾਬਤਾ ਰੱਖਿਆ ਜਾ ਰਿਹਾ ਹੈ ਅਤੇ ਇਸ ਨਾਲ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਵਿੱਚ ਵੱਡੇ ਪੱਧਰ ਉੱਤੇ ਮਦਦ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿਥੇ ਨਸਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰਕੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰ ਰਹੀ ਹੈ ਉੱਥੇ ਹੀ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦਾ ਨਸ਼ਾ ਵੀ ਛੁਡਵਾ ਰਹੀ, ਤਾਂ ਜੋ ਉਹ ਸਮਾਜ ਵਿੱਚ ਬਿਹਤਰ ਜਿੰਦਗੀ ਬਤੀਤ ਕਰ ਸਕਣ ਅਤੇ ਪੰਜਾਬ ਨੂੰ ਮੁੜ ਤੋਂ ਸਿਹਤਮੰਦ ਪੰਜਾਬ ਬਣਨ ਬਣਾਇਆ ਜਾ ਸਕੇ।

ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਹਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾਵੇ । ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਇਹ ਅਪੀਲ ਵੀ ਕੀਤੀ ਕਿ ਕਿਸੇ ਵੀ ਨਸ਼ਾ ਤਸਕਰ ਦਾ ਕੋਈ ਵੀ ਸਾਥ ਨਾ ਦੇਵੇ ਅਤੇ ਜੇਕਰ ਇਸ ਤਰ੍ਹਾਂ ਦਾ ਕੋਈ ਵੀ ਅਜਿਹਾ ਕੇਸ ਸਾਹਮਣੇ ਆਉਂਦਾ ਹੈ ਤਾਂ, ਉਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਜਾਵੇ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਸਹੁੰ ਵੀ ਚੁਕਵਾਈ ਕਿ ਪਿੰਡ ਵਿਚ ਨਸ਼ਾ ਤਸਕਰਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਸੇ ਵੀ ਨਸ਼ਾ ਤਸਕਰ ਦਾ ਕਿਸੇ ਵੱਲੋ ਵੀ ਸਾਥ ਨਹੀਂ ਦਿੱਤਾ ਜਾਵੇਗਾ।

    ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੋਆਰਡੀਨੇਟਰ ਹਰਮਨ ਸਿੱਧੂ, ਪ੍ਰਸ਼ਾਸਨਿਕ ਅਧਿਕਾਰੀਆਂ, ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ / ਵਰਕਰਾਂ, ਪਿੰਡਾਂ ਦੇ ਸਰਪੰਚਾਂ, ਪੰਚਾਂ, ਗਰਾਮ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਹਾਜ਼ਰ ਸਨ

Advertisement

Latest News

ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਚੈਕਿੰਗ ਜਾਰੀ-ਸਫਾਈ ਨਾ ਰੱਖਣ ਕਾਰਨ ਦੁਕਾਨਦਾਰ ਦਾ ਕੱਟਿਆ ਚਲਾਨ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਚੈਕਿੰਗ ਜਾਰੀ-ਸਫਾਈ ਨਾ ਰੱਖਣ ਕਾਰਨ ਦੁਕਾਨਦਾਰ ਦਾ ਕੱਟਿਆ ਚਲਾਨ
ਬਟਾਲਾ, 14 ਜੁਲਾਈ (  ) ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਅੰਦਰ ਸਾਫ਼-ਸਫਾਈ ਨੂੰ ਲੈ ਕੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ...
ਜਾਗਰੂਕਤਾ ਨਾਲ ਕਈ ਜਾਨਾਂ ਬਚਾਈਆਂ ਜਾ ਸਕਦੀਆਂ ਹਨ: ਡਾ. ਰੋਹਿਤ ਗੋਇਲ
ਵਿਕਰਮ ਸੂਦ ਨੇ ਪਰਿਵਾਰ ਸਮੇਤ ਸਾਂਝੀ ਰਸੋਈ ‘ਚ ਪਾਇਆ 5000 ਰੁਪਏ ਦਾ ਯੋਗਦਾਨ
ਨਸ਼ਾ ਮੁਕਤੀ ਯਾਤਰਾ ਤਹਿਤ ਮੁੜ ਸ਼ੁਰੂ ਕੀਤੀਆਂ ਜਾਣਗੀਆਂ ਪਿੰਡਾਂ ‘ਚ ਜਾਗਰੂਕਤਾ ਮੀਟਿੰਗਾਂ: ਐਸ.ਡੀ.ਐਮ. ਜਸਪਾਲ ਸਿੰਘ ਬਰਾੜ
ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਯਾਤਰਾ 15 ਜੁਲਾਈ ਤੋਂ ਮੁੜ ਸ਼ੁਰੂ ਹੋਵੇਗੀ : ਡਿਪਟੀ ਕਮਿਸ਼ਨਰ
ਐਸ.ਡੀ.ਐਮ. ਵੱਲੋਂ 15 ਜੁਲਾਈ ਤੋ ਸ਼ੁਰੂ ਹੋਣ ਵਾਲੀ ਨਸ਼ਾ ਮੁਕਤੀ ਯਾਤਰਾ ਸਬੰਧੀ ਅਧਿਕਾਰੀਆਂ ਤੇ ਪਤਵੰਤਿਆਂ ਨਾਲ ਬੈਠਕਾਂ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ