ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਮ ਲੋਕ ਲਗਾਤਾਰ ਬਣਾ ਰਹੇ ਹਨ ਸਿਹਤ ਕਾਰਡ - ਡਿਪਟੀ ਕਮਿਸ਼ਨਰ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਮ ਲੋਕ ਲਗਾਤਾਰ ਬਣਾ ਰਹੇ ਹਨ ਸਿਹਤ ਕਾਰਡ - ਡਿਪਟੀ ਕਮਿਸ਼ਨਰ

ਤਰਨ ਤਾਰਨ, 18 ਮਾਰਚ (   ) -
        ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਮ ਲੋਕ ਲਗਾਤਾਰ ਸਿਹਤ ਕਾਰਡ ਬਣਾ ਰਹੇ ਹਨ। ਉਨ੍ਹਾਂ ਦੱਸਿਆ ਕਿ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ (10 ਲੱਖ ਦਾ ਸਿਹਤ ਬੀਮਾ) ਸਬੰਧੀ ਬਲਾਕ ਟੀਮਾਂ ਵੱਲੋਂ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਕੈਂਪ ਲਗਾਤਾਰ ਜਾਰੀ ਹਨ।
ਸਿਵਲ ਸਰਜਨ ਡਾ: ਗੁਰਪ੍ਰੀਤ ਸਿੰਘ ਰਾਏ ਨੇ ਇਸ ਸਬੰਧੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚੱਲ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਸਕੀਮ ਤਹਿਤ ਆਮ ਲੋਕ ਸਰਕਾਰੀ ਹਸਪਤਾਲਾਂ ਅਤੇ ਨਾਮਜ਼ਦ ਪ੍ਰਾਈਵੇਟ ਹਸਪਤਾਲਾਂ ਵਿਚ ਲਾਭ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਸਮੂਹ ਐਸ.ਐਮ.ਓਜ਼ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਇਨ੍ਹਾਂ ਸਿਹਤ ਕਾਰਡਾਂ ਸਬੰਧੀ ਆਮ ਲੋਕਾਂ ਵਿਚ ਜਾਗਰੂਕਤਾ ਫੈਲਾਅ ਕੇ ਜਲਦੀ ਹੀ ਬਲਾਕਾਂ ਦੇ ਟੀਚੇ ਪੂਰੇ ਕੀਤੇ ਜਾਣ।
ਡਾ. ਰੂਪਮ ਚੌਧਰੀ ਡਿਪਟੀ ਮੈਡੀਕਲ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ 60 ਹਜ਼ਾਰ ਦੇ ਕਰੀਬ ਸਿਹਤ ਕਾਰਡ ਬਣ ਚੁੱਕੇ ਹਨ ਅਤੇ ਸਬ ਡਵੀਜ਼ਨਲ ਹਸਪਤਾਲਾਂ ਅਤੇ ਬਲਾਕਾਂ ਵਿਚ ਵੀ ਲੋਕਾਂ ਨੂੰ ਜਾਗਰੂਕ ਕਰਕੇ ਲਗਾਤਾਰ ਜਲਦੀ ਟੀਚਾ ਪੂਰਾ ਕਰਨ ਨੂੰ ਕਿਹਾ ਗਿਆ ਹੈ, ਤਾਂ ਜ਼ੋ ਆਮ ਲੋਕ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਪਣੀਆਂ ਸਿਹਤ ਸਬੰਧੀ ਸਮੱਸਿਆਵਾਂ ਦਾ ਲਾਭ ਲੈ ਸਕਣ। 

Advertisement

Latest News

ਜੇ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ‘ਜ਼ਿੰਦਗੀ ਜਿੰਦਾਬਾਦ - ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ ਤਹਿਤ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਆਯੋਜਨ ਜੇ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ‘ਜ਼ਿੰਦਗੀ ਜਿੰਦਾਬਾਦ - ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ ਤਹਿਤ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 18 ਮਾਰਚ   ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ‘ਜ਼ਿੰਦਗੀ ਜਿੰਦਾਬਾਦ - ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਮ ਲੋਕ ਲਗਾਤਾਰ ਬਣਾ ਰਹੇ ਹਨ ਸਿਹਤ ਕਾਰਡ - ਡਿਪਟੀ ਕਮਿਸ਼ਨਰ
'ਯੁੱਧ ਨਸ਼ਿਆਂ ਵਿਰੁੱਧ': ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ 'ਤੇ ਚੱਲਿਆ ਬੁਲਡੋਜ਼ਰ
ਫੂਡ ਸੇਫਟੀ ਵਿੰਗ ਦੀ ਸਾਂਝੀ ਟੀਮ ਨੇ ਫਾਸਟ ਫੂਡ ਸਾਮਾਨ ਵੇਚਣ ਵਾਲਿਆਂ ਦੀ ਕੀਤੀ ਅਚਨਚੇਤ ਚੈਕਿੰਗ
ਪੰਜਾਬ ਸਰਕਾਰ ਖੇਤੀਬਾੜੀ ਖੇਤਰ ਵਿੱਚ ਨਵੀਨਤਾ, ਆਧੁਨਿਕ ਤਕਨਾਲੋਜੀ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ
ਸਰਕਾਰੀ ਕਾਲਜ ਰੋਪੜ ਦਾ 74ਵਾਂ ਸਾਲਾਨਾ ਖੇਡ ਸਮਾਰੋਹ ਸਫਲਤਾਪੂਰਵਕ ਸੰਪੰਨ
ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਬਾਬਾ ਕਾਲਾ ਮਹਿਰ ਜੀ ਦੇ ਸਲਾਨਾ ਜੋੜ ਮੇਲੇ ਵਿੱਚ ਸ਼ਿਰਕਤ