ਪੀ ਐਮ ਕਿਸਾਨ ਸਕੀਮ ਤਹਿਤ 18ਵੀ ਕਿਸ਼ਤ ਲੈਣ ਲਈ ਈ ਕੇ ਵਾਈ ਸੀ ਕਰਵਾਉਣੀ ਜ਼ਰੂਰੀ

ਪੀ ਐਮ ਕਿਸਾਨ ਸਕੀਮ ਤਹਿਤ 18ਵੀ ਕਿਸ਼ਤ ਲੈਣ ਲਈ ਈ ਕੇ ਵਾਈ ਸੀ ਕਰਵਾਉਣੀ ਜ਼ਰੂਰੀ

ਫਾਜ਼ਿਲਕਾ 19 ਜੁਲਾਈ 2024…..

ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ 19 ਫਰਵਰੀ 2019 ਨੂੰ ਭਾਰਤ ਸਰਕਾਰ ਵੱਲੋ ਸ਼ੁਰੂ ਕੀਤੀ ਗਈ ਸੀ ਇਸ ਯੋਜਨਾ ਤਹਿਤ ਕਿਸਾਨਾਂ ਨੂੰ ਹਰ ਚਾਰ ਮਹੀਨਿਆਂ ਬਾਅਦ ਕਿਸਾਨਾਂ ਨੂੰ ਸਾਲ ਵਿੱਚ ਤਿੰਨ ਵਾਰ ਕੁੱਲ ਛੇ ਹਜ਼ਾਰ ਰੁਪਏ ਦੀ ਰਕਮ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੁੰਦੀ ਹੈ l

ਭਾਰਤ ਸਰਕਾਰ ਵਲੋਂ ਇਸ ਸਕੀਮ ਦਾ ਲਾਭ ਲੈਣ ਲਈ ਈ ਕੇ ਵਾਈ ਸੀ ਮਤਲਬ "ਇਲੈਕਟ੍ਰਾਨਿਕ ਮਾਧਿਅਮ ਰਹੀ ਖਪਤਕਾਰ ਨੂੰ ਜਾਨਣਾ" ਕਰਵਾਉਣੀ ਜ਼ਰੂਰੀ ਕਰ ਦਿੱਤੀ ਹੈ ਜੇਕਰ ਕਿਸਾਨ ਈ-ਕੇਵਾਈਸੀ ਨਹੀਂ ਕਰਵਾਉਂਦੇ ਤਾਂ ਉਹ ਇਸ ਯੋਜਨਾ ਦਾ ਲਾਭ ਨਹੀਂ ਲੈ ਸਕਦੇ। ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਦੇ ਖਾਤਿਆਂ ਵਿੱਚ ਪੂਰੇ ਸਾਲ ਵਿੱਚ ਖਾਦਾਂਬੀਜਾਂ ਅਤੇ ਦਵਾਈਆਂ ਆਦਿ ਦੇ ਖੇਤੀ ਕੰਮਾਂ ਲਈ ਕੁੱਲ ਛੇ ਹਜ਼ਾਰ ਰੁਪਏ ਜਮ੍ਹਾਂ ਕਰਵਾਏ ਜਾਂਦੇ ਹਨਤਾਂ ਜੋ ਕਿਸਾਨਾਂ ਵਲੋਂ ਫਸਲਾਂ ਦੀ ਪੈਦਾਵਾਰ ਤੇ ਕੀਤੇ ਜਾਂਦੇ ਖਰਚੇ ਦੀ ਕੁਝ ਹੱਦ ਤੱਕ ਪੂਰਤੀ ਕੀਤੀ ਜਾ ਸਕੇ l

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਜ਼ਿਲ੍ਹੇ ਦੇ 1,78,328 ਕਿਸਾਨ ਇਸ ਯੋਜਨਾ ਲਈ ਯੋਗ ਹਨ ਅਤੇ 95,388 ਕਿਸਾਨਾਂ ਦੀ ਈ-ਕੇਵਾਈਸੀ ਮੁਕੰਮਲ ਕੀਤੀ ਜਾ ਚੁੱਕੀ ਹੈ ਅਤੇ 82,940 ਕਿਸਾਨਾਂ ਦੀ ਈ-ਕੇਵਾਈਸੀ ਦੀ ਪ੍ਰਕਿਰਿਆ ਬਕਾਇਆ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਈ ਕੇ ਵਾਈ ਸੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਕਿਸਾਨਾਂ ਨਾਲ ਟੈਲੀਫੋਨ ਰਾਹੀਂ ਅਤੇ ਨਿੱਜੀ ਤੌਰ ਤੇ ਸੰਪਰਕ ਕਰਕੇ ਈ ਕੇ ਵਾਈ ਸੀ ਮੁਕੰਮਲ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ l

ਉਨ੍ਹਾਂ ਦੱਸਿਆ ਕਿ ਯੋਗ ਕਿਸਾਨਾਂ ਨੂੰ 18ਵੀਂ ਕਿਸ਼ਤ ਪ੍ਰਾਪਤ ਕਰਨ ਲਈ ਈ ਕੇ ਵਾਈ ਸੀ ਕਰਵਾ ਲੈਣੀ ਚਾਹੀਦੀ ਹੈਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਹੈ ਕਿ ਬਾਕੀ ਰਹਿੰਦੇ ਕਿਸਾਨ 18ਵੀ ਕਿਸ਼ਤ ਪੈਣ ਤੋਂ ਪਹਿਲਾਂ ਪਿੰਡ ਵਿੱਚ ਮੌਜੂਦ ਸੀਐਚਸੀ (ਸਾਂਝਾ ਸੇਵਾ ਕੇਂਦਰ )ਕੇਂਦਰ ਜਾਂ ਮੋਬਾਈਲ ਰਾਹੀਂ ਜਾਂ ਪ੍ਰਧਾਨ ਮੰਤਰੀ ਕਿਸਾਨ ਐਪ ਰਾਹੀਂ ਆਪਣੀ ਈ-ਕੇਵਾਈਸੀ ਕਰਵਾ ਸਕਦੇ ਹਨ।

         ਮੁੱਖ ਖੇਤੀਬਾੜੀ ਅਫਸਰ ਸੰਦੀਪ ਰਿਣਵਾ ਨੇ ਦੱਸਿਆ ਕਿ ਕਿਸਾਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਖੇਤੀਬਾੜੀ ਅਧਿਕਾਰੀ/ਕਰਮਚਾਰੀਆਂ ਨਾਲ ਸੰਪਰਕ ਕਰਕੇ ਆਪਣੀ ਈ-ਕੇਵਾਈਸੀ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਈ-ਕੇਵਾਈਸੀ ਨਹੀਂ ਕਰਵਾਉਂਦੇ ਤਾਂ ਉਹ ਇਸ ਯੋਜਨਾ ਦਾ ਲਾਭ ਨਹੀਂ ਲੈ ਸਕਣਗੇ। ਜਿਨ੍ਹਾਂ ਕਿਸਾਨਾਂ ਨੇ ਆਪਣੀ ਜ਼ਮੀਨ ਦੀ ਅਜੇ ਤੱਕ ਲੈਂਡ ਸੀਡਿੰਗ (ਤਸਦੀਕ) ਦਰੁਸਤ ਨਹੀਂ ਕਰਵਾਈ ਹੈਉਹ ਕਿਸਾਨ ਮੁੱਖ ਖੇਤੀਬਾੜੀ ਦਫ਼ਤਰ ਫਾਜ਼ਿਲਕਾ ਵਿਖੇ ਆ ਕੇ ਆਪਣੀ ਜ਼ਮੀਨ ਦੀ ਤਸਦੀਕ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀਆਂ ਕਿਸ਼ਤਾਂ ਤਸਦੀਕ ਨਾ ਹੋਣ ਕਾਰਨ ਬਕਾਇਆ ਪਈਆਂ ਹਨਉਹ ਆਪਣੀ ਜ਼ਮੀਨ ਦੀ ਪੜਤਾਲ ਕਰਵਾ ਕੇ ਉਕਤ ਸਕੀਮ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲਾਭਪਾਤਰੀ ਕਿਸਾਨਾਂ ਦੀ ਮੌਤ ਹੋ ਚੁੱਕੀ ਹੈਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰਾਂ ਨੂੰ ਚਾਹੀਦਾ ਹੈ ਕਿ ਲਾਭਪਾਤਰੀ ਦਾ ਮੌਤ ਸਰਟੀਫਿਕੇਟ ਅਤੇ ਬਿਨੈਪਤਰ ਨਜ਼ਦੀਕੀ ਖੇਤੀਬਾੜੀ ਦਫਤਰ ਵਿੱਚ ਜਮ੍ਹਾਂ ਕਰਵਾਉਣ ਤਾਂ ਜੋ ਮ੍ਰਿਤਕ ਲਾਭਪਾਤਰੀ ਦੇ ਨਾਮ ਸੂਚੀ ਵਿੱਚੋਂ ਕੱਟੇ ਜਾ ਸਕਣl

Tags:

Advertisement

Latest News

ਗੈਰਕਾਨੂੰਨੀ ਤਰੀਕੇ ਨਾਲ ਅਮਰੀਕਾ ਪਹੁੰਚੇ ਭਾਰਤੀਆਂ ਦੀ ਦੂਜੀ ਉਡਾਣ 16 ਜਾਂ 17 ਫਰਵਰੀ ਨੂੰ ਭਾਰਤ ਆਵੇਗੀ ਗੈਰਕਾਨੂੰਨੀ ਤਰੀਕੇ ਨਾਲ ਅਮਰੀਕਾ ਪਹੁੰਚੇ ਭਾਰਤੀਆਂ ਦੀ ਦੂਜੀ ਉਡਾਣ 16 ਜਾਂ 17 ਫਰਵਰੀ ਨੂੰ ਭਾਰਤ ਆਵੇਗੀ
USA,15 ,FEB,2025,(Azad Soch News):-   ਅਮਰੀਕਾ ਵਿੱਚ ਰਹਿ ਰਹੇ ਗੈਰਕਾਨੂੰਨੀ ਭਾਰਤੀ ਪਰਵਾਸੀਆਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ,ਗੈਰਕਾਨੂੰਨੀ...
'ਗੁਰੂ ਨਗਰੀ ਅੰਮ੍ਰਿਤਸਰ ਨੂੰ ਬਣਾਇਆ ਜਾ ਰਿਹਾ ਡਿਪੋਟੇਸ਼ਨ ਸੈਂਟਰ',
ਦੱਖਣ ਕੋਰੀਆ ਦੇ ਦੱਖਣ-ਪੂਰਬੀ ਬੰਦਰਗਾਹ ਸ਼ਹਿਰ ਬੁਸਾਨ ਨਿਰਮਾਣ ਅਧੀਨ ਹੋਟਲ ਵਿੱਚ ਅਚਾਨਕ ਅੱਗ ਲੱਗ ਗਈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-02-2025 ਅੰਗ 696
ਐਨਸੀਆਰ ਦਾ ਇਹ ਟੋਲ ਟੈਕਸ ਪਲਾਜ਼ਾ ਬੰਦ ਹੋਣ ਨਾਲ ਹਰਿਆਣਾ ਤੋਂ ਰਾਜਸਥਾਨ ਜਾਣ ਵਾਲੇ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ
ICC ਨੇ ਚੈਂਪੀਅਨਜ਼ ਟਰਾਫੀ ਲਈ ਰਿਕਾਰਡ ਇਨਾਮੀ ਰਾਸ਼ੀ ਦਾ ਕੀਤਾ ਐਲਾਨ
ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀਆਂ ਮੁਸ਼ਕਲਾਂ ਵਧ ਗਈਆਂ