ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ

ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ

ਚੰਡੀਗੜ੍ਹ; 12 ਮਈ 2026: ਪੰਜਾਬ ਦੀ ਇਤਿਹਾਸਕ ਜੀਵਨ-ਧਾਰਾ ’ਚ ਨਵੀਂ ਰੂਹ ਫੂਕਦਿਆਂ, ਬਿਸਤ ਦੋਆਬ ਨਹਿਰ ਦੀ ਮੁੜ ਸੁਰਜੀਤੀ ਦੁਆਬਾ ਖੇਤਰ ਦੇ ਖੇਤਾਂ, ਫਾਰਮਾਂ ਤੇ ਭਵਿੱਖ ਨੂੰ ਬਦਲ ਰਹੀ ਹੈ। ਸੂਬੇ ਦੇ ਸਿੰਜਾਈ ਨੈੱਟਵਰਕ ਨੂੰ ਵੱਡਾ ਹੁਲਾਰਾ ਦਿੰਦਿਆਂ, ਭਗਵੰਤ ਮਾਨ ਸਰਕਾਰ ਨੇ ਨਹਿਰ ਨੂੰ ਮੁੜ ਸੁਰਜੀਤ ਕੀਤਾ ਹੈ, ਜਿਸ ਦੇ ਸਿੱਟੇ ਵਜੋਂ 2025-26 ਦੇ ਖੇਤੀ ਸਾਲ ਦੌਰਾਨ ਬਿਸਤ ਦੋਆਬ ਨਹਿਰ ਨੈੱਟਵਰਕ ਹੇਠ ਸਿੰਜਾਈ ਅਧੀਨ ਰਕਬੇ ’ਚ 167% ਦਾ ਸ਼ਾਨਦਾਰ ਵਾਧਾ ਹੋਇਆ ਹੈ। ਇਸ ਵਿਸਥਾਰ ਨਾਲ 1,10,762 ਏਕੜ ਹੋਰ ਰਕਬਾ ਨਹਿਰੀ ਸਿੰਜਾਈ ਅਧੀਨ ਆਇਆ ਹੈ, ਜਿਸ ਨਾਲ ਖੇਤਰ ਦੀ ਖੇਤੀ ਸੈਕਟਰ ਦੀ ਬੁਨਿਆਦ ਮਜ਼ਬੂਤ ਹੋਈ ਹੈ।

 

ਦੁਆਬੇ ਦੀ ਜੀਵਨ-ਰੇਖਾ ਮੰਨੀ ਜਾਂਦੀ ਇਸ ਨਹਿਰ ’ਚ CM Bhagwant Singh Mann ਦੀ ਅਗਵਾਈ ਹੇਠ ਕੀਤੇ ਗਏ ਟੀਚਾ ਮੁਖੀ ਉਪਰਾਲਿਆਂ ਨਾਲ ਪਾਣੀ ਦੇ ਵਹਾਅ ’ਚ ਮਹੱਤਵਪੂਰਨ ਸੁਧਾਰ ਹੋਇਆ ਹੈ। ਇਨ੍ਹਾਂ ਯਤਨਾਂ ਨਾਲ ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ ਅਤੇ ਹੁਸ਼ਿਆਰਪੁਰ ਦੇ ਕੁਝ ਹਿੱਸਿਆਂ ’ਚ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਾਣੀ ਦੀ ਕਮੀ ਨੂੰ ਦੂਰ ਕਰਦਿਆਂ ਸਿੰਜਾਈ ਸਿਲਸਿਲਾ ਮਜ਼ਬੂਤ ਕੀਤਾ ਹੈ।

 

ਰੋਪੜ ਹੈੱਡਵਰਕਸ ਤੋਂ ਨਿਕਲਣ ਵਾਲੇ ਇਸ ਨਹਿਰੀ ਨੈੱਟਵਰਕ, ਜਿਸ ’ਚ ਇਸ ਦੇ ਰਜਬਾਹੇ, ਮਾਈਨਰ ਤੇ ਖਾਲੇ ਸ਼ਾਮਲ ਹਨ, ਦਾ ਵਿਆਪਕ ਕਾਇਆ ਕਲਪ ਕੀਤਾ ਗਿਆ ਹੈ। ਇਸ ਨਾਲ ਪਾਣੀ ਦੀ ਵੰਡ ਹੋਰ ਸੁਚਾਰੂ ਅਤੇ ਕੁਸ਼ਲ ਹੋਈ ਹੈ, ਜਿਸ ਨਾਲ ਸਿੰਜਾਈ ਹੇਠਲੇ ਰਕਬੇ ’ਚ ਕਾਫੀ ਵਾਧਾ ਹੋਇਆ ਹੈ।

 

ਇਸ ਮੁੜ ਸੁਰਜੀਤੀ ਦੀ ਇੱਕ ਵੱਡੀ ਪ੍ਰਾਪਤੀ ਇਹ ਹੈ ਕਿ ਬਿਸਤ ਦੋਆਬ ਨਹਿਰ ਨੈੱਟਵਰਕ ਦੇ ਲਗਭਗ 19,213 ਏਕੜ ਖੇਤੀਯੋਗ ਰਕਬੇ ਨੂੰ ਪਹਿਲੀ ਵਾਰ ਨਹਿਰੀ ਪਾਣੀ ਮਿਲਿਆ ਹੈ। ਇਹ ਉਨ੍ਹਾਂ ਕਿਸਾਨਾਂ ਲਈ ਇੱਕ ਮਹੱਤਵਪੂਰਨ ਬਦਲਾਅ ਹੈ ਜੋ ਪਹਿਲਾਂ ਧਰਤੀ ਹੇਠਲੇ ਅਨਿਯਮਤ ਪਾਣੀ ਤੇ ਮੀਂਹ ’ਤੇ ਨਿਰਭਰ ਸਨ।

 

ਪਾਣੀ ਦੇ ਵਹਾਅ ਵਿੱਚ ਆਏ ਸੁਧਾਰ ਨੇ ਬਲਾਚੌਰ ਖੇਤਰ ’ਚ ਕਾਠਗੜ੍ਹ ਲਿਫਟ ਸਕੀਮ ਰਾਹੀਂ ਲਿਫਟ ਸਿੰਜਾਈ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ। ਸ਼ਹੀਦ ਭਗਤ ਸਿੰਘ ਨਗਰ ਦੇ ਬੰਗਾ ਅਤੇ ਮੁਕੰਦਪੁਰ ਤੇ ਜਲੰਧਰ ਜ਼ਿਲ੍ਹੇ ਦੇ ਅਪਰਾ, ਨੂਰਮਹਿਲ, ਮਲਸੀਆਂ, ਨਕੋਦਰ, ਆਦਮਪੁਰ ਅਤੇ ਕਾਲਾ ਸੰਘਿਆਂ ਵਰਗੇ ਖੇਤਰਾਂ ’ਚ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ, ਜਦਕਿ ਜਲੰਧਰ ਬ੍ਰਾਂਚ ਨਾਲ ਜੁੜੇ ਮੁੜ ਸੁਰਜੀਤ ਰਜਬਾਹਿਆਂ ਨੇ ਆਖ਼ਰੀ ਖੇਤ ਤੱਕ ਪਾਣੀ ਦੀ ਵੰਡ ਵਿੱਚ ਵਾਧਾ ਕੀਤਾ ਹੈ।

 

ਨਹਿਰ ਦੀ ਮੁੜ ਸੁਰਜੀਤੀ ਹੁਣ ਸ਼ਹਿਰੀ ਖੇਤਰ ਵਿੱਚ ਪਾਣੀ ਦੀਆਂ ਲੋੜਾਂ ਵੀ ਪੂਰੀਆਂ ਕਰ ਰਹੀ ਹੈ। ਸ਼ਹਿਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ’ਚ ਸੁਧਾਰ ਲਈ ਜਲੰਧਰ ਬ੍ਰਾਂਚ ਨੂੰ ਵਾਧੂ 150 ਕਿਊਸਿਕ ਪਾਣੀ ਅਲਾਟ ਕੀਤਾ ਗਿਆ ਹੈ। ਇਸ ਨਾਲ ਜਲੰਧਰ ਨਗਰ ਨਿਗਮ ਦੀ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟੇਗੀ ਅਤੇ ਵਧੇਰੇ ਪਾਏਦਾਰ ਅਤੇ ਭਰੋਸੇਯੋਗ ਜਲ ਸਪਲਾਈ ਪ੍ਰਣਾਲੀ ਵਿਕਸਿਤ ਹੋਵੇਗੀ।

 

ਬਿਸਤ ਦੋਆਬ ਨਹਿਰ ਦੀ ਬਹਾਲੀ ਪੰਜਾਬ ਸਰਕਾਰ ਦੀ ਸਿੰਜਾਈ ਸਿਲਸਿਲੇ ਨੂੰ ਆਧੁਨਿਕ ਬਣਾਉਣ, ਕਿਸਾਨਾਂ ਦੀ ਸਹਾਇਤਾ ਕਰਨ ਅਤੇ ਸਿੱਕੇਬੰਦ ਜਲ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ, ਨਾਲ ਹੀ ਇਹ ਖੇਤੀ ਪੈਦਾਵਾਰ ਵਧਾਉਂਦੀ ਹੈ ਅਤੇ ਆਉਂਦੀਆਂ ਪੀੜ੍ਹੀਆਂ ਲਈ ਅਹਿਮ ਸਰੋਤ ਨੂੰ ਸੁਰੱਖਿਅਤ ਬਣਾਉਦੀ ਹੈ।

 

ਇਹ ਸਿਰਫ਼ ਇੱਕ ਬਹਾਲੀ ਨਹੀਂ, ਸਗੋਂ ਇੱਕ ਪਰਿ 

Advertisement

Latest News

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC) ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)
ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ICCC) ਦੇਸ਼ ਭਰ ਵਿੱਚ ਆਧੁਨਿਕ...
ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ
ਆਪ' ਨੇ ਕੇਂਦਰ ਸਰਕਾਰ ਦੇ ਪੰਜਾਬ ਦੇ ਆਰਮੀ ਸਕੂਲਾਂ ਵਿੱਚ ਪੰਜਾਬੀ ਵਿਸ਼ੇ ਨੂੰ ਆਪਸ਼ਨਲ ਕਰਨ ਦੇ ਫੈਸਲੇ ਦਾ ਕੀਤਾ ਵਿਰੋਧ
ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਮਿਲਾਵਟਖੋਰੀ ਖ਼ਿਲਾਫ਼ ਖਾਦ ਸੁਰੱਖਿਆ ਵਿਭਾਗ ਦੀ ਵੱਡੀ ਕਾਰਵਾਈ, ਰੂਪਨਗਰ ਜ਼ਿਲ੍ਹੇ ਵਿੱਚ ਪਨੀਰ, ਦੁੱਧ ਤੇ ਆਈਸਕ੍ਰੀਮ ਦੇ ਸੈਂਪਲ ਭਰੇ
ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ 'ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ
ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ