ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਦੇ ਪਹਿਰੇਦਾਰ ਮੁਹਿੰਮ ਲਗਾਤਾਰ ਜਾਰੀ

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਦੇ ਪਹਿਰੇਦਾਰ ਮੁਹਿੰਮ ਲਗਾਤਾਰ ਜਾਰੀ

ਸ੍ਰੀ ਅਨੰਦਪੁਰ ਸਾਹਿਬ 28 ਜਨਵਰੀ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਸੂਬੇ ਭਰ ਵਿੱਚ ਭਰਪੂਰ ਲੋਕ ਸਮਰਥਨ ਮਿਲ ਰਿਹਾ ਹੈ। ਸ. ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੀ ਅਗਵਾਈ ਹੇਠ ਇਹ ਮੁਹਿੰਮ ਲਗਾਤਾਰ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾਰੀ ਹੈ।
     ਇਸ ਮੁਹਿੰਮ ਦੇ ਤਹਿਤ ਅੱਜ ਥਲੂਹ ਲੋਅਰ, ਨੰਗਲੀ, ਗੜਾ, ਚੰਡੇਸਰ, ਮਹਿਲਵਾ ਅਤੇ ਪਹਾੜਪੁਰ ਪਿੰਡਾਂ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਯਾਤਰਾਂ ਕੱਢੀਆਂ ਗਈਆਂ। ਯਾਤਰਾਂ ਦੌਰਾਨ ਪਿੰਡਾਂ ਦੇ ਪਹਿਰੇਦਾਰਾਂ, ਨੌਜਵਾਨਾਂ, ਮਹਿਲਾਵਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਅਤੇ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋ ਕੇ ਲੜਨ ਦਾ ਸੱਦਾ ਦਿੱਤਾ।
       ਜ਼ਿਲ੍ਹਾ ਕੋਆਰਡੀਨੇਟਰ ਹਰਪ੍ਰੀਤ ਸਿੰਘ ਅਤੇ ਉਪ ਕੋਆਰਡੀਨੇਟਰ ਮੋਹਿਤ ਦੀਵਾਨ ਨੇ ਦੱਸਿਆ ਕਿ ਮੁਹਿੰਮ ਦਾ ਮੁੱਖ ਮਕਸਦ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨ ਬਾਰੇ ਜਾਗਰੂਕ ਕਰਨਾ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਗ੍ਰਿਫ਼ਤ ਵਿੱਚ ਆਏ ਭੋਲੇ-ਭਾਲੇ ਲੋਕਾਂ ਨਾਲ ਨਫ਼ਰਤ ਨਹੀਂ, ਸਗੋਂ ਹਮਦਰਦੀ ਅਤੇ ਇਲਾਜ ਦੀ ਲੋੜ ਹੈ, ਤਾਂ ਜੋ ਉਹ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਸਕਣ।
        ਇਸ ਮੌਕੇ ਹਲਕਾ ਕੋਆਰਡੀਨੇਟਰ “ਯੁੱਧ ਨਸ਼ਿਆਂ ਵਿਰੁੱਧ” ਹਿਤੇਸ਼ ਸ਼ਰਮਾ ਦੀਪੂ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਇਹ ਜੰਗ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਦੀ ਜਾਣਕਾਰੀ ਪ੍ਰਸ਼ਾਸਨ ਤੱਕ ਪਹੁੰਚਾਈ ਜਾਵੇ ਅਤੇ ਨਸ਼ਾ ਮੁਕਤੀ ਲਈ ਚੱਲ ਰਹੇ ਸਰਕਾਰੀ ਯਤਨਾਂ ਦਾ ਸਹਿਯੋਗ ਕੀਤਾ ਜਾਵੇ। 

Advertisement

Latest News

ਜੇ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ‘ਜ਼ਿੰਦਗੀ ਜਿੰਦਾਬਾਦ - ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ ਤਹਿਤ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਆਯੋਜਨ ਜੇ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ‘ਜ਼ਿੰਦਗੀ ਜਿੰਦਾਬਾਦ - ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ ਤਹਿਤ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 18 ਮਾਰਚ   ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ‘ਜ਼ਿੰਦਗੀ ਜਿੰਦਾਬਾਦ - ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਮ ਲੋਕ ਲਗਾਤਾਰ ਬਣਾ ਰਹੇ ਹਨ ਸਿਹਤ ਕਾਰਡ - ਡਿਪਟੀ ਕਮਿਸ਼ਨਰ
'ਯੁੱਧ ਨਸ਼ਿਆਂ ਵਿਰੁੱਧ': ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ 'ਤੇ ਚੱਲਿਆ ਬੁਲਡੋਜ਼ਰ
ਫੂਡ ਸੇਫਟੀ ਵਿੰਗ ਦੀ ਸਾਂਝੀ ਟੀਮ ਨੇ ਫਾਸਟ ਫੂਡ ਸਾਮਾਨ ਵੇਚਣ ਵਾਲਿਆਂ ਦੀ ਕੀਤੀ ਅਚਨਚੇਤ ਚੈਕਿੰਗ
ਪੰਜਾਬ ਸਰਕਾਰ ਖੇਤੀਬਾੜੀ ਖੇਤਰ ਵਿੱਚ ਨਵੀਨਤਾ, ਆਧੁਨਿਕ ਤਕਨਾਲੋਜੀ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ
ਸਰਕਾਰੀ ਕਾਲਜ ਰੋਪੜ ਦਾ 74ਵਾਂ ਸਾਲਾਨਾ ਖੇਡ ਸਮਾਰੋਹ ਸਫਲਤਾਪੂਰਵਕ ਸੰਪੰਨ
ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਬਾਬਾ ਕਾਲਾ ਮਹਿਰ ਜੀ ਦੇ ਸਲਾਨਾ ਜੋੜ ਮੇਲੇ ਵਿੱਚ ਸ਼ਿਰਕਤ