ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਨੂੰ ਹਰ ਬਾਸ਼ਿੰਦਾ ਦੇਵੇ ਸਹਿਯੋਗ: ਵਿਧਾਇਕ ਉੱਗੋਕੇ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਨੂੰ ਹਰ ਬਾਸ਼ਿੰਦਾ ਦੇਵੇ ਸਹਿਯੋਗ: ਵਿਧਾਇਕ ਉੱਗੋਕੇ

ਭਦੌੜ, 18 ਮਈ
    ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸੇ ਉਪਰਾਲੇ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿਚ ਨਸ਼ਾ ਮੁਕਤੀ ਸਭਾਵਾਂ ਕੀਤੀਆਂ ਜਾ ਰਹੀਆਂ ਹਨ।
     ਇਹ ਪ੍ਰਗਟਾਵਾ ਵਿਧਾਇਕ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਪਿੰਡ ਤਲਵੰਡੀ ਵਿਚ ਨਸ਼ਾ ਮੁਕਤੀ ਸਭਾ ਨੂੰ ਸੰਬੋਧਨ ਕਰਦਿਆਂ ਕੀਤਾ। ਓਨ੍ਹਾਂ ਦੱਸਿਆ ਕਿ ਅੱਜ ਪਿੰਡ ਤਲਵੰਡੀ ਤੋਂ ਇਲਾਵਾ ਖੜਕ ਸਿੰਘ ਵਾਲਾ ਅਤੇ ਭਦੌੜ ਵਾਰਡ ਨੰਬਰ 10 ਵਿੱਚ ਵੀ ਅੱਜ ਇਹ ਇਕੱਤਰਤਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਯਾਤਰਾ ਲੋਕ ਲਹਿਰ ਵਜੋਂ ਉਭਰੇਗੀ। ਪੰਜਾਬ ਸਰਕਾਰ ਦਾ ਇਕੋ-ਇਕ ਉਦੇਸ਼ ਹੈ ਹਰ ਪਿੰਡ, ਹਰ ਘਰ ਨੂੰ ਨਸ਼ਾ ਮੁਕਤ ਕਰਨਾ। ਉਨ੍ਹਾਂ ਇਹ ਵੀ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਬਹੁਤ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚੋਂ ਨਸ਼ਾ ਖਤਮ ਕਰਕੇ ਹੀ ਦਮ ਲਵੇਗੀ।
      ਉਨ੍ਹਾਂ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਿੰਡ ਵਿੱਚ ਨਸ਼ਾ ਮੁਕਤੀ ਯਾਤਰਾ ਵਿੱਚ ਸ਼ਾਮਲ ਹੋ ਕੇ ਆਪਣਾ ਫਰਜ਼ ਜ਼ਰੂਰ ਨਿਭਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਿੱਚ ਆਪਣਾ ਯੋਗਦਾਨ ਜ਼ਰੂਰ ਪਾਉਣ।
   ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਪੰਜਾਬ ਦੇ ਪਾਣੀ ਅਤੇ ਜਵਾਨੀ ਬਚਾਏ ਜਾਣ, ਇਸ ਲਈ ਪੰਜਾਬ ਸਰਕਾਰ ਡਟੀ ਹੋਈ ਹੈ ਅਤੇ ਲੋਕ ਵੀ ਪੂਰਾ ਸਹਿਯੋਗ ਦੇਣ। ਓਨ੍ਹਾਂ ਪਿੰਡਾਂ ਦੇ ਪਹਿਰੇਦਾਰਾਂ ਨੂੰ ਮੁਹਿੰਮ ਵਿੱਚ ਸਰਗਰਮ ਹੋਣ ਦਾ ਸੱਦਾ ਦਿੱਤਾ।
ਇਸ ਮੌਕੇ ਹੋਰ ਬੁਲਾਰਿਆਂ ਨੇ ਵੀ ਸੰਬੋਧਨ ਕਰਦੇ ਹੋਏ ਹਰ ਪਿੰਡ ਅਤੇ ਸ਼ਹਿਰ ਵਾਸੀ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੁਨੇਹਾ ਦਿੰਦੇ ਹੋਏ ਕਿਹਾ ਕਿ ਜੇਕਰ ਕੋਈ ਤੁਹਾਡੇ ਆਲੇ ਦੁਆਲੇ ਨਸ਼ਾ ਕਰਦਾ ਹੈ ਤਾਂ ਉਸਦੀ ਜਾਣਕਾਰੀ ਦਿਓ, ਸਿਹਤ ਵਿਭਾਗ ਵਲੋਂ ਓਸਦਾ ਮੁਫ਼ਤ ਇਲਾਜ ਕੀਤਾ ਜਾਵੇਗਾ। 
     ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਭਦੌੜ ਅੰਮ੍ਰਿਤ ਸਿੰਘ ਢਿੱਲਵਾਂ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਲਕਾ ਕੋਆਰਡੀਨੇਟਰ ਐਡਵੋਕੇਟ ਗੁਰਪ੍ਰੀਤ ਢਿੱਲਵਾਂ, ਸਿੱਖਿਆ ਕੋਆਰਡੀਨੇਟਰ ਗੁਰਤੇਜ ਧਾਲੀਵਾਲ, ਜਸਵੰਤ ਕੌਰ ਭਦੌੜ ਜ਼ਿਲ੍ਹਾ ਪ੍ਰਧਾਨ (ਇਸਤਰੀ ਵਿੰਗ), ਸਿਹਤ ਵਿਭਾਗ ਤੋਂ ਡਾਕਟਰ ਬਾਂਕੇ ਬਿਹਾਰੀ ਮੈਡੀਕਲ ਅਫ਼ਸਰ, ਬੀ ਡੀ ਪੀ ਓ ਜਗਰਾਜ ਸਿੰਘ, ਐੱਸ ਐਚ ਓ ਲਖਵਿੰਦਰ ਸਿੰਘ, ਸਰਪੰਚ ਤਲਵੰਡੀ ਪਰਮਜੀਤ ਕੌਰ ਤੇ ਜਗਸੀਰ ਸਿੰਘ ਖੜਕ ਸਿੰਘ ਵਾਲਾ ਤੇ ਹੋਰ ਪਤਵੰਤੇ ਹਾਜ਼ਰ ਸਨ।
Tags:

Advertisement

Latest News

ਵਿਧਾਇਕ ਜਿੰਪਾ ਨੇ ਵਾਰਡ ਨੰਬਰ 2 ਦੀ ਵੈਲੀ ਹਾਈਟ ਕਲੋਨੀ ‘ਚ ਟਿਊਬਵੈੱਲ ਦਾ ਕੀਤਾ ਉਦਘਾਟਨ ਵਿਧਾਇਕ ਜਿੰਪਾ ਨੇ ਵਾਰਡ ਨੰਬਰ 2 ਦੀ ਵੈਲੀ ਹਾਈਟ ਕਲੋਨੀ ‘ਚ ਟਿਊਬਵੈੱਲ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 13 ਜੂਨ:        ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 2 ਵਿੱਚ ਵੈਲੀ ਹਾਈਟ ਕਲੋਨੀ ਵਿਖੇ ਇਕ ਨਵੇਂ ਟਿਊਬਵੈੱਲ...
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਿਵੇਕਲੀ 'ਚੜ੍ਹਦਾ ਸੂਰਜ' ਮੁਹਿੰਮ ਦੀ ਕੀਤੀ ਸ਼ੁਰੂਆਤ
ਚੋਣ ਤਹਿਸੀਲਦਾਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਕਾਊਂਸਲਿੰਗ ਸੈਸ਼ਨ ਕਰਵਾਇਆ
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ
ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ
ਐਸ ਐਸ. ਪੀ ਮਾਲੇਰਕੋਟਲਾ ਵੱਲੋਂ ਨਸ਼ੇ ਦੀ ਲਤ ਨਾਲ ਜੂਝ ਰਹੇ ਨੌਜਵਾਨਾਂ ਦੀ ਜ਼ਿੰਦਗੀ ਨੂੰ ਸਵਾਰਨ ਲਈ ਵਿਲੱਖਣ ਪਹਿਲ,ਦਫ਼ਤਰ ਬੁਲਾਕੇ ਕੀਤਾ ਪ੍ਰੇਰਿਤ