“ਸ਼ਾਨਦਾਰ 4 ਸਾਲ ਭਗਵੰਤ ਮਾਨ ਦੇ ਨਾਲ” ਮੁਹਿੰਮ ਤਹਿਤ ਸਪੀਕਰ ਸੰਧਵਾਂ ਵੱਲੋਂ ਕੋਟਕਪੂਰਾ ਦੇ ਵੱਖ-ਵੱਖ ਵਾਰਡਾਂ ਵਿੱਚ ਭਰਵੀਆਂ ਮਿਲਣੀਆਂ

“ਸ਼ਾਨਦਾਰ 4 ਸਾਲ ਭਗਵੰਤ ਮਾਨ ਦੇ ਨਾਲ” ਮੁਹਿੰਮ ਤਹਿਤ ਸਪੀਕਰ ਸੰਧਵਾਂ ਵੱਲੋਂ ਕੋਟਕਪੂਰਾ ਦੇ ਵੱਖ-ਵੱਖ ਵਾਰਡਾਂ ਵਿੱਚ ਭਰਵੀਆਂ ਮਿਲਣੀਆਂ

ਕੋਟਕਪੂਰਾ, 10 ਅਪ੍ਰੈਲ: ਆਪ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ‘ਤੇ ਚੱਲ ਰਹੀ “ਸ਼ਾਨਦਾਰ 4 ਸਾਲ  ਭਗਵੰਤ ਮਾਨ ਦੇ ਨਾਲ” ਮੁਹਿੰਮ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਦੇ ਵਾਰਡ ਨੰਬਰ 16 (ਗਲੀ ਨੰਬਰ 1), ਵਾਰਡ ਨੰਬਰ 9 ਅਤੇ ਵਾਰਡ ਨੰਬਰ 15 ਵਿੱਚ ਸ਼ਹਿਰ ਵਾਸੀਆਂ ਨਾਲ ਭਰਵੀਂ ਮਿਲਣੀਆਂ ਕੀਤੀਆਂ ਗਈਆਂ।
ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਲੋਕ ਭਲਾਈ ਲਈ ਇਤਿਹਾਸਕ ਫ਼ੈਸਲੇ ਕੀਤੇ ਹਨ ਅਤੇ ਹਰ ਵਰਗ ਦੇ ਲੋਕਾਂ ਨੂੰ ਰਾਹਤ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ 600 ਯੂਨਿਟ ਮੁਫ਼ਤ ਬਿਜਲੀ, ਸਿਹਤ ਖੇਤਰ ਵਿੱਚ ਵੱਡੇ ਸੁਧਾਰ, ਸਿੱਖਿਆ ਕ੍ਰਾਂਤੀ, ਨਵੀਆਂ ਸੜਕਾਂ ਦੀ ਨਿਰਮਾਣੀ ਅਤੇ ਇਮਾਨਦਾਰ ਪ੍ਰਸ਼ਾਸਨ ਸਰਕਾਰ ਦੀਆਂ ਵੱਡੀਆਂ ਉਪਲਬਧੀਆਂ ਹਨ।
ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਆਪ ਸਰਕਾਰ ਨੇ ਸਿਰਫ਼ ਐਲਾਨ ਕਰਨ ਦੀ ਬਜਾਏ ਹਰ ਯੋਜਨਾ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਕੇ ਲੋਕਾਂ ਤੱਕ ਪਹੁੰਚਾਇਆ ਹੈ।  ਉਨ੍ਹਾਂ ਹੋਰ ਕਿਹਾ ਕਿ ਸਰਕਾਰ ਆਪਣੇ ਚਾਰ ਸਾਲਾਂ ਦਾ ਪੂਰਾ ਹਿਸਾਬ ਲੋਕਾਂ ਦੇ ਸਾਹਮਣੇ ਰੱਖ ਰਹੀ ਹੈ, ਜਿਸ ਵਿੱਚ ਨਾ ਕੋਈ ਲਾਰਾ ਹੈ ਅਤੇ ਨਾ ਹੀ ਕੋਈ ਬਹਾਨਾ, ਸਗੋਂ ਸਿਰਫ਼ ਲੋਕ ਸੇਵਾ ਹੀ ਮੂਲ ਮੰਤਵ ਹੈ।
ਇਸ ਮੌਕੇ ਸਥਾਨਕ ਆਗੂ, ਵਾਰਡ ਨੁਮਾਇੰਦੇ ਅਤੇ ਹੋਰ ਇਲਾਕਾ ਨਿਵਾਸੀ ਵੀ ਹਾਜ਼ਰ ਸਨ। 

Advertisement

Latest News

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ
ਚੰਡੀਗੜ੍ਹ, 10 ਅਪ੍ਰੈਲ:- ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਨੇ ਵਾਤਾਵਰਣ ਸ਼੍ਰੇਣੀ ਵਿੱਚ...
ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ
ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰਾਜ ਚੋਣ ਕਮਿਸ਼ਨ ਵੱਲੋਂ 9 ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ ਲਈ ਆਮ/ਜ਼ਿਮਨੀ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਸੋਧ ਲਈ ਪ੍ਰਕਿਰਿਆ ਦੀ ਸ਼ੁਰੂਆਤ
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਮੈਰਿਟ ਸੂਚੀ ਵਿੱਚ ਸ਼ਾਮਲ