ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹਾ ਬਰਨਾਲਾ 'ਚ ਰੋਜ਼ਾਨਾ 21 ਕੈਂਪਾਂ ਰਾਹੀਂ ਬਣਾਏ ਜਾ ਰਹੇ ਹਨ ਸਿਹਤ ਕਾਰਡ: ਡਾ. ਬਲਬੀਰ ਸਿੰਘ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹਾ ਬਰਨਾਲਾ 'ਚ ਰੋਜ਼ਾਨਾ 21 ਕੈਂਪਾਂ ਰਾਹੀਂ ਬਣਾਏ ਜਾ ਰਹੇ ਹਨ ਸਿਹਤ ਕਾਰਡ: ਡਾ. ਬਲਬੀਰ ਸਿੰਘ

ਬਰਨਾਲਾ, 16 ਫਰਵਰੀ
       ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜ਼ਿਲ੍ਹਾ ਬਰਨਾਲਾ ਦਾ ਅਚਨਚੇਤੀ ਦੌਰਾ ਕਰਕੇ "ਮੁੱਖ ਮੰਤਰੀ ਸਿਹਤ ਯੋਜਨਾ" ਤਹਿਤ ਚੱਲ ਰਹੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ।  ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ ਰੋਜ਼ਾਨਾ 21 ਥਾਵਾਂ 'ਤੇ ਕੈਂਪ ਲਗਾ ਕੇ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ, ਜਿਸ ਨੂੰ ਹੋਰ ਤੇਜ਼ ਕੀਤਾ ਜਾਵੇ। ਓਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਕੋਈ ਵੀ ਪਰਿਵਾਰ ਇਸ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹੇ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਮਹਿਲ ਕਲਾਂ ਅਤੇ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਸ. ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਭਦੌੜ ਸ. ਲਾਭ ਸਿੰਘ ਉੱਗੋਕੇ ਵੀ ਮੌਜੂਦ ਸਨ।
       ਇਸ ਮੌਕੇ ਸਿਹਤ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਸਰਕਾਰੀ ਹਸਪਤਾਲਾਂ ਵਿੱਚ ਮੌਕੇ 'ਤੇ ਕਾਰਡ ਬਣ ਕੇ 70 ਫੀਸਦੀ ਮਰੀਜ਼ਾਂ ਦੇ ਇਲਾਜ ਦਾ ਬਿੱਲ ਜ਼ੀਰੋ ਆ ਰਿਹਾ ਹੈ। ਓਨ੍ਹਾਂ ਕਿਹਾ ਕਿ ਮਰੀਜ਼ ਦੇ ਦਾਖਲ ਹੋਣ ਤੋਂ ਲੈ ਕੇ ਛੁੱਟੀ ਹੋਣ ਤੱਕ ਸਾਰੀਆਂ ਦਵਾਈਆਂ, ਟੈਸਟ ਅਤੇ ਅਪਰੇਸ਼ਨ ਬਿਲਕੁਲ ਮੁਫ਼ਤ ਹਨ। ਓਨ੍ਹਾਂ ਕਿਹਾ ਕਿ ਇਹ ਨਿਵੇਕਲੀ ਸਿਹਤ ਯੋਜਨਾ ਹੈ।
 ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਪੜ੍ਹੇ-ਲਿਖੇ ਨੌਜਵਾਨ ਸਬ ਅਪਰੇਟਰ ਵਜੋਂ ਰੋਜ਼ਗਾਰ ਪਾ ਸਕਦੇ ਹਨ। ਓਨ੍ਹਾਂ ਕਿਹਾ ਕਿ ਅਜਿਹੇ ਨੌਜਵਾਨ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰਕੇ ਸਕੀਮ ਦੀ ਰਜਿਸਟ੍ਰੇਸ਼ਨ ਵਿੱਚ ਕਾਰਜਸ਼ੀਲ ਹੋ ਕੇ ਰੋਜ਼ਗਾਰ ਹਾਸਲ ਕਰ ਸਕਦੇ ਹਨ ਅਤੇ ਉਨ੍ਹਾਂ ਨੂੰ ਸਰਟੀਫਿਕੇਟ ਵੀ ਦਿੱਤਾ ਜਾਵੇਗਾ ਅਤੇ ਭਵਿੱਖ ਵਿੱਚ 'ਸਿਹਤ ਮਿੱਤਰ' ਅਤੇ ਡਾਟਾ ਐਂਟਰੀ ਆਪਰੇਟਰਾਂ ਦੀ ਭਰਤੀ ਵੇਲੇ ਇਨ੍ਹਾਂ ਨੌਜਵਾਨਾਂ ਨੂੰ ਤਰਜੀਹ ਦਿੱਤੀ ਜਾਵੇਗੀ।
    ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ 21 ਵਿਸ਼ੇਸ਼ ਕੈਂਪਾਂ ਤੋਂ ਇਲਾਵਾ ਕਾਮਨ ਸਰਵਿਸ ਸੈਂਟਰਾਂ (ਸੀ.ਐਸ.ਸੀ.) ਨੂੰ ਵੀ ਯੋਜਨਾ ਨਾਲ ਜੋੜਿਆ ਗਿਆ ਹੈ, ਤਾਂ ਜੋ ਲੋਕ ਆਪਣੇ ਨੇੜਲੇ ਕੇਂਦਰਾਂ ’ਤੇ ਕਾਰਡ ਬਣਵਾ ਸਕਣ। ਉਨ੍ਹਾਂ ਕਿਹਾ ਕਿ ਹੁਣ ਤੱਕ 15000 ਤੋਂ ਵੱਧ ਵਿਅਕਤੀਆਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ।
      ਇਸ ਮੌਕੇ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਾਰਡ ਬਣਾਉਣ ਦੀ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਉਣ ਦਿੱਤੀ ਜਾਵੇ ਅਤੇ ਕਾਰਡ ਬਣਾਉਣ ਦੀ ਪ੍ਰਕਿਰਿਆ ਹੋਰ ਤੇਜ਼ ਕੀਤੀ ਜਾਵੇ ਤਾਂ ਜੋ ਸਾਰੇ ਯੋਗ ਲੋਕ ਇਸ ਸਕੀਮ ਦਾ ਲਾਹਾ ਲੈ ਸਕਣ।
          ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ. ਪਰਮਿੰਦਰ ਸਿੰਘ ਭੰਗੂ, ਚੇਅਰਮੈਨ ਅੰਮ੍ਰਿਤ ਸਿੰਘ ਢਿੱਲਵਾਂ, ਹਲਕਾ ਇੰਚਾਰਜ ਸ. ਹਰਿੰਦਰ ਸਿੰਘ ਧਾਲੀਵਾਲ, ਐੱਸ ਐੱਸ ਪੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਆਈ ਪੀ ਐੱਸ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਜਿੰਦਰ ਸਿੰਘ ਬੇਦੀ ਆਈ ਏ ਐੱਸ, ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਬੈਂਬੀ ਪੀ ਸੀ ਐੱਸ, ਐੱਸ ਡੀ ਐੱਮ ਤਪਾ ਆਯੂਸ਼ ਗੋਇਲ ਆਈ ਏ ਐੱਸ, ਐੱਸ ਡੀ ਐੱਮ ਮਹਿਲ ਕਲਾਂ ਬੇਅੰਤ ਸਿੰਘ ਸਿੱਧੂ ਪੀ ਸੀ ਐੱਸ ਸਮੇਤ ਸਿਹਤ ਵਿਭਾਗ ਦੇ ਅਧਿਕਾਰੀ, ਜ਼ਿਲ੍ਹਾ ਯੋਜਨਾ ਬੋਰਡ ਦੇ ਮੈਂਬਰ ਇਸ਼ਵਿੰਦਰ ਸਿੰਘ ਜੰਡੂ ਤੇ ਯੂਥ ਕੋਆਰਡੀਨੇਟਰ ਮੌਜੂਦ ਸਨ। 

Advertisement

Latest News

'ਵਿਲੇਜ ਡਿਫੈਂਸ ਕਮੇਟੀਆਂ' ਦੇ ਸਹੁੰ ਚੁੱਕ ਸਮਾਗਮ 'ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ 'ਵਿਲੇਜ ਡਿਫੈਂਸ ਕਮੇਟੀਆਂ' ਦੇ ਸਹੁੰ ਚੁੱਕ ਸਮਾਗਮ 'ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ
ਚੰਡੀਗੜ੍ਹ, 16 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੋਗਾ ਦੇ ਕਿੱਲੀ ਚਾਹਲਾਂ...
'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਹੈਲਥ ਕਾਰਡ ਬਣਾਉਣ ਲਈ ਵਾਰਡ ਨੰਬਰ 31 ਵਿੱਚ ਲੱਗਾ ਵਿਸ਼ੇਸ਼ ਕੈਂਪ
ਗੈਂਗਸਟਰਾਂ ‘ਤੇ ਵਾਰ’ ਦਾ 27ਵਾਂ ਦਿਨ: ਪੰਜਾਬ ਪੁਲਿਸ ਨੇ 516 ਥਾਵਾਂ 'ਤੇ ਕੀਤੀ ਛਾਪੇਮਾਰੀ; 181 ਕਾਬੂ
ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ "ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਦੀ ਪ੍ਰਗਤੀ ਦਾ ਜਾਇਜ਼ਾ
ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 45 ਵਿਖੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹਾ ਬਰਨਾਲਾ 'ਚ ਰੋਜ਼ਾਨਾ 21 ਕੈਂਪਾਂ ਰਾਹੀਂ ਬਣਾਏ ਜਾ ਰਹੇ ਹਨ ਸਿਹਤ ਕਾਰਡ: ਡਾ. ਬਲਬੀਰ ਸਿੰਘ