ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਹੇਠ ਸੈਂਕੜੇ ਅਕਾਲੀ ਅਤੇ ਕਾਂਗਰਸੀ ਆਗੂ ਤੇ ਵਰਕਰ ਆਪਣੀ ਪਾਰਟੀ ਛੱਡ ਕੇ 'ਆਪ' ਵਿੱਚ ਸ਼ਾਮਲ ਹੋ ਗਏ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਹੇਠ ਸੈਂਕੜੇ ਅਕਾਲੀ ਅਤੇ ਕਾਂਗਰਸੀ ਆਗੂ ਤੇ ਵਰਕਰ ਆਪਣੀ ਪਾਰਟੀ ਛੱਡ ਕੇ 'ਆਪ' ਵਿੱਚ ਸ਼ਾਮਲ ਹੋ ਗਏ

Dera Baba Nanak,07,FEB,2026,(Azad Soch News):-  ਡੇਰਾ ਬਾਬਾ ਨਾਨਕ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਹੇਠ ਸੈਂਕੜੇ ਅਕਾਲੀ ਅਤੇ ਕਾਂਗਰਸੀ ਆਗੂ ਤੇ ਵਰਕਰ ਆਪਣੀ ਪਾਰਟੀ ਛੱਡ ਕੇ 'ਆਪ' ਵਿੱਚ ਸ਼ਾਮਲ ਹੋ ਗਏ।

ਵਿਧਾਇਕ ਰੰਧਾਵਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਉਮੀਦ ਜਤਾਈ ਕਿ ਨਵੇਂ ਮੈਂਬਰਾਂ ਦੇ ਆਉਣ ਨਾਲ ਡੇਰਾ ਬਾਬਾ ਨਾਨਕ ਦੇ ਨਾਲ-ਨਾਲ ਪੂਰੇ ਖੇਤਰ ਵਿੱਚ ਪਾਰਟੀ ਦਾ ਆਧਾਰ ਹੋਰ ਵੀ ਮਜ਼ਬੂਤ ਹੋਵੇਗਾ।

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਬਹੁਤ ਖੁਸ਼ ਹਨ। ਇਸੇ ਦਾ ਨਤੀਜਾ ਹੈ ਕਿ ਵਿਰੋਧੀ ਪਾਰਟੀਆਂ ਨੂੰ ਛੱਡ ਕੇ ਲੋਕ ਲਗਾਤਾਰ 'ਆਪ' ਨਾਲ ਜੁੜ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਵੱਡੀਆਂ ਜੁਆਇਨਿੰਗਜ਼ ਦੇਖਣ ਨੂੰ ਮਿਲਣਗੀਆਂ।

ਰੰਧਾਵਾ ਨੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਸੂਬੇ ਦੀ ਜਨਤਾ ਦਾ ਝੁਕਾਅ 'ਆਪ' ਵੱਲ ਹੈ। ਉਨ੍ਹਾਂ ਭਰੋਸਾ ਜਤਾਇਆ ਕਿ 2027 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਆਪਣਾ ਪਿਛਲਾ ਰਿਕਾਰਡ ਤੋੜਦਿਆਂ 100 ਤੋਂ ਵੱਧ ਸੀਟਾਂ 'ਤੇ ਇਤਿਹਾਸਕ ਜਿੱਤ ਦਰਜ ਕਰੇਗੀ।

Advertisement

Latest News

ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ
ਹੁਸ਼ਿਆਰਪੁਰ, 7 ਮਾਰਚ:                 ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰ. 18 ਵਿੱਚ ਸੰਵਿਧਾਨ ਦੇ ਨਿਰਮਾਤਾ...
ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲ ਵਿੱਚ ਪੰਜਾਬ ਤੇ ਪੰਜਾਬੀਆਂ ਨੂੰ ਤਕੜੇ ਕੀਤਾ: ਕੁਲਤਾਰ ਸਿੰਘ ਸੰਧਵਾਂ
ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਬਣੇਗੀ ਵਿਸ਼ਵ ਪੱਧਰੀ ਯੂਨੀਵਰਸਿਟੀ – ਹਰਜੋਤ ਸਿੰਘ ਬੈਂਸ
ਵਿਧਾਇਕ ਫਾਜ਼ਿਲਕਾ ਨੇ 9.12 ਕਰੋੜ ਰੁਪਏ ਨਾਲ ਚੌੜੀਆਂ ਹੋਣ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ
ਪੰਜਾਬ ਦੀਆਂ ਔਰਤਾਂ ਨੂੰ ਹਰੇਕ ਮਹੀਨੇ ਮਿਲਣਗੇ ਇਕ ਹਜ਼ਾਰ ਰੁਪਏ, ਐਲਾਨ ਜਲਦ-ਭਗਵੰਤ ਸਿੰਘ ਮਾਨ
ਵਿਜੀਲੈਂਸ ਬਿਊਰੋ ਵੱਲੋਂ 10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ
ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ