ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜਲੰਧਰ-ਅੰਮ੍ਰਿਤਸਰ ਬਾਈਪਾਸ ਨਿਰਵਾਣਾ ਰਿਜੋਰਟ ਤੋਂ ਲੈ ਕੇ ਅਗਰਸੈਨ ਚੌਂਕ ਤੱਕ ਸਟਰੀਟ ਲਾਈਟਾਂ ਲੋਕ ਸਮਰਪਿਤ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜਲੰਧਰ-ਅੰਮ੍ਰਿਤਸਰ ਬਾਈਪਾਸ ਨਿਰਵਾਣਾ ਰਿਜੋਰਟ ਤੋਂ ਲੈ ਕੇ ਅਗਰਸੈਨ ਚੌਂਕ ਤੱਕ ਸਟਰੀਟ ਲਾਈਟਾਂ ਲੋਕ ਸਮਰਪਿਤ

ਬਟਾਲਾ, 14 ਜਨਵਰੀ (    ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਜਲੰਧਰ-ਅੰਮ੍ਰਿਤਸਰ ਬਾਈਪਾਸ ਨਿਰਵਾਣਾ ਰਿਜੋਰਟ ਤੋਂ ਲੈ ਕੇ ਅਗਰਸੈਨ ਚੌਂਕ ਤੱਕ ਸਟਰੀਟ ਲਾਈਟਾਂ ਦਾ ਉਦਘਾਟਨ ਕੀਤਾ ਗਿਆ।

ਇਸ ਸਬੰਧੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਦੇ ਭਰਾ ਅੰਮਿ੍ਤ ਕਲਸੀ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਦੀ ਮੌਜੂਦਗੀ ਵਿੱਚ ਉਨ੍ਹਾਂ ਵਲੋਂ ਆਪਣੇ ਸਾਥੀਆਂ ਨਾਲ ਲਾਈਟਾਂ ਦਾ ਉਦਘਾਟਨ ਕੀਤਾ ਗਿਆ ਹੈ ਜਿਸ ਨਾਲ ਇਥੋਂ ਦੇ ਵਸਨੀਕਾਂ ਅਤੇ ਰਾਹਗੀਰਾਂ ਨੂੰ ਵੱਡੀ ਸਹੂਲਤ ਮਿਲੀ ਹੈ।

ਅੰਮਿ੍ਤ ਕਲਸੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਤੇਜਗਤੀ ਨਾਲ ਕਰਵਾਏ ਗਏ ਹਨ।

ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਸ਼ਹਿਰ ਅੰਦਰ ਚੌਂਕਾਂ ਨੂੰ ਚੋੜਾ ਕਰਕੇ ਖੂਬਸੂਰਤ ਬਣਾਇਆ ਗਿਆ ਹੈ। ਸ਼ਹੀਦ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਦੀ ਯਾਦ ਵਿੱਚ ਉਸਾਰੇ ਨਵੇਂ ਚੌਂਕ ਦਾ ਉਦਘਾਟਨ ਕਰਕੇ ਲੋਕ ਸਮਰਪਿਤ ਕੀਤਾ ਗਿਆ ਹੈੈ। ਇਸ ਚੌਂਕ ਵਿੱਚ ਸ਼ਾਨਦਾਰ ਲਾਈਟਾਂ ਵੀ ਲਗਾਈਆਂ ਗਈਆਂ ਹਨ। ਇਸ ਤੋਂ ਪਹਿਲਾਂ ਵੀ ਸ਼ਹੀਦ ਭਗਤ ਸਿੰਘ ਚੌਂ5 ਅਗਰਸੈਨ ਚੌਂਕ ਆਦਿ ਦੀ ਉਸਾਰੀ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਨੇ ਦਾ ਮੁੱਖ ਉਦੇਸ਼ ਬਟਾਲੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਤੇ ਦਹਾਕਿਆਂ ਤੋਂ ਮੁਸ਼ਕਿਲਾਂ ਨਾਲ ਜੂਝ ਰਹੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨਾ ਹੈ, ਜਿਸ ਲਈ ਉਹ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ।

ਇਸ ਮੌਕੇ ਦੁਕਾਨਦਾਰਾਂ ਤੇ ਵਸਨੀਕਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਲਾਈਟਾਂ ਲੱਗਣ ਨਾਲ ਉਨ੍ਹਾਂ ਨੂੰ ਬਹੁਤ ਰਾਹਤ ਮਿਲੀ ਹੈ ਅਤੇ ਸਵੇਰੇ ਤੜਕਸਾਰ ਅਤੇ ਰਾਤ ਸਮੇਂ ਸਟਰੀਟ ਲਾਈਟਾਂ ਲੱਗਣ ਨਾਲ ਬਹੁਤ ਲਾਭ ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਵਿਧਾਇਕ ਸ਼ੈਰੀ ਕਲਸੀ ਵਲੋਂ ਜਿਕਰਯੋਗ ਉਪਰਾਲੇ ਕੀਤੇ ਗਏ ਹਨ ਅਤੇ ਉਨ੍ਹਾਂ ਲੋਕਾਂ ਨੂੰ ਲਗਾਤਾਰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। 

Advertisement

Latest News

ਵਿਦੇਸ਼ ਮੰਤਰਾਲੇ ਵੱਲੋਂ ਬਿਨਾਂ ਕਾਰਨ ਦੱਸੇ ਯੂ.ਕੇ. ਜਾਣ ਦਾ ਦੌਰਾ ਰੱਦ ਕਰਨਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ: ਸੰਜੀਵ ਅਰੋੜਾ ਵਿਦੇਸ਼ ਮੰਤਰਾਲੇ ਵੱਲੋਂ ਬਿਨਾਂ ਕਾਰਨ ਦੱਸੇ ਯੂ.ਕੇ. ਜਾਣ ਦਾ ਦੌਰਾ ਰੱਦ ਕਰਨਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ: ਸੰਜੀਵ ਅਰੋੜਾ
ਚੰਡੀਗੜ੍ਹ, 15 ਜਨਵਰੀ 2026:ਪੰਜਾਬ ਦੇ ਉਦਯੋਗ ਅਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਵਿਦੇਸ਼ ਮੰਤਰਾਲੇ ਵੱਲੋਂ...
ਵਿਜੀਲੈਂਸ ਬਿਊਰੋ ਨੇ ਠੇਕਾ ਅਧਾਰਤ ਕਰਮਚਾਰੀ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਕੈਬਨਿਟ ਮੰਤਰੀ, ਡੀ.ਸੀ., ਸੀ.ਪੀ., ਚੇਅਰਮੈਨ, ਅਤੇ ਹੋਰ ਵਿਧਾਇਕ ਡਾ. ਗੁਪਤਾ ਦੇ ਘਰ ਉਨ੍ਹਾਂ ਦੀ ਪਤਨੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕਰਨ ਲਈ ਪਹੁੰਚੇ
ਰੂਪਨਗਰ ਪੁਲਿਸ ਨੇ ਚਾਇਨਾ ਡੋਰ ਦੀ ਵਿਕਰੀ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਚਾਇਨਾ ਡੋਰ ਦੇ 63 ਗੱਟੇ ਕੀਤੇ ਬਰਾਮਦ
ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਜ਼ਿਲ੍ਹੇ 'ਚ ਚਲਾਈ ਵਿਆਪਕ ਜਾਗਰੂਕਤਾ ਮੁਹਿੰਮ - ਆਰ.ਟੀ.ਓ
'ਯੁੱਧ ਨਸ਼ਿਆਂ ਵਿਰੁੱਧ’ ਦੇ 320ਵੇਂ ਦਿਨ ਪੰਜਾਬ ਪੁਲਿਸ ਵੱਲੋਂ 40.1 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ
ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲਿਆ