ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜਲੰਧਰ ਰੋਡ ਵਾਲੀ ਸੜਕ ਦੀ ਉਸਾਰੀ ਕਾਰਜ ਚੱਲ ਰਿਹਾ ਤੇਜ਼ਗਤੀ ਨਾਲ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜਲੰਧਰ ਰੋਡ ਵਾਲੀ ਸੜਕ ਦੀ ਉਸਾਰੀ ਕਾਰਜ ਚੱਲ ਰਿਹਾ ਤੇਜ਼ਗਤੀ ਨਾਲ

ਬਟਾਲਾ, 30 ਮਾਰਚ (   ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਹੇ ਹਨਜਿਸ ਦੇ ਚੱਲਦਿਆਂ ਬਟਾਲਾ ਸ਼ਹਿਰ ਅੰਦਰ ਵਿਕਾਸ ਕਾਰਜ ਜਾਰੀ ਹਨ। ਇਹ ਪ੍ਰਗਟਾਵਾ ਅੰਮਿ੍ਤ ਕਲਸੀ ਭਰਾ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਜਲੰਧਰ ਰੋਡ ਵਾਲੀ ਸੜਕ ਦੀ ਉਸਾਰੀ ਕੰਮਾਂ ਦਾ ਦੁਕਾਨਦਾਰਾਂ ਦੀ ਮੌਜੂਦਗੀ ਵਿੱਚ ਜਾਇਜ਼ਾ ਲੈਣ ਉਪਰੰਤ ਕੀਤਾ।ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਅਤੇ ਦੁਕਾਨਦਾਰਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕੰਮ ਨਿਯਮਿਤ ਸਮੇਂ ਅੰਦਰ ਮੁਕੰਮਲ ਕਰਨ ਲਈ ਕਿਹਾ ਤਾਂ ਜੋ ਰਾਹਗੀਰਾਂ ਨੂੰ ਜਲਦ ਸਹੂਲਤ ਮਿਲ ਸਕੇ।

ਇਸ ਮੌਕੇ ਗੱਲਬਾਤ ਕਰਦਿਆਂ ਅੰਮਿ੍ਤ ਕਲਸੀ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠਾਂ ਹਲਕਾ ਬਟਾਲਾ ਖਾਸਕਰਕੇ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜਾਂ ਜਾਰੀ ਹਨ ਅਤੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਰਹਿੰਦੇ ਕਾਰਜਾਂ ਨੂੰ ਮੁਕੰਮਲ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕੰਮ ਕਰਵਾਏ ਗਏ ਹਨ ਅਤੇ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜ ਨਿਰੰਤਰ ਜਾਰੀ ਹਨ ਅਤੇ ਚੱਲ ਰਹੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰ ਲਏ ਜਾਣਗੇ।

ਉਨਾਂ ਦੱਸਿਆ ਕਿ ਮਹਿਜ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਬਟਾਲਾ ਸ਼ਹਿਰ ਅੰਦਰ ਟਰੈਫਿਕ ਦੀ ਸਮੱਸਿਆ ਦੇ ਹੱਲ ਲਈ ਸੜਕਾਂ ਅਤੇ ਚੋਂਕਾਂ ਨੂੰ ਖੁੱਲ੍ਹਾ ਕੀਤਾ ਗਿਆ ਹੈ। ਸ਼ਹਿਰ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾ ਰਹੇ ਹਨ।ਨਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਲਈ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ। ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈਜਿਸ ਨਾਲ ਲੋਕਾਂ ਨੂੰ ਪੀਣ ਲਈ ਸਾਫ ਸੁਥਰਾ ਪਾਣੀ ਮਿਲੇਗਾ। ਸਕੂਲ ਆਫ ਐੱਮੀਨੈੱਸ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ ਰੋਜਾਨਾ ਆਪਣੇ ਘਰਾਂ ਦੇ ਨੇੜੇ ਹੀ ਆਪਣਾ ਇਲਾਜ ਕਰਵਾਇਆ ਰਹੇ ਹਨ। ਸ਼ਾਨਦਾਰ ਪਾਰਕਾਂ ਦੀਉਸਾਰੀ ਕਰਵਾਈ ਗਈ ਹੈ ਸਮੇਤ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। 

Advertisement

Latest News

ਸਨੌਰ ਲਿੰਕ ਰੋਡ ਅਤੇ ਪਟਿਆਲਾ-ਪਿਹੋਵਾ ਰੋਡ ਸਮੇਤ ਹੋਰ ਸੜਕਾਂ ਦਾ ਹੋਵੇਗਾ ਨਵੀਨੀਕਰਨ-ਭਗਵੰਤ ਸਿੰਘ ਮਾਨ ਸਨੌਰ ਲਿੰਕ ਰੋਡ ਅਤੇ ਪਟਿਆਲਾ-ਪਿਹੋਵਾ ਰੋਡ ਸਮੇਤ ਹੋਰ ਸੜਕਾਂ ਦਾ ਹੋਵੇਗਾ ਨਵੀਨੀਕਰਨ-ਭਗਵੰਤ ਸਿੰਘ ਮਾਨ
  *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ
ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਨਵੇਂ ਆਗੂਆਂ ਦਾ ‘ਆਪ’ ਵਿੱਚ ਕੀਤਾ ਸਵਾਗਤ, ਪੰਜਾਬ ਵਿੱਚ ਪਾਰਟੀ ਦੇ ਅਧਾਰ ਨੂੰ ਕੀਤਾ ਮਜ਼ਬੂਤ
‘ਆਪ’ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ, ਕੌਮੀ ਸਰਵੇਖਣ ਵਿੱਚ ਕੇਰਲਾ ਨੂੰ ਪਛਾੜ ਕੇ ਮੋਹਰੀ ਬਣਿਆ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਦੌਰਾਨ ਗੈਰਕਾਨੂੰਨੀ ਜਾਇਦਾਦਾਂ ਕੀਤੀਆਂ ਗਈਆਂ ਨਸ਼ਟ
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜਲੰਧਰ ਰੋਡ ਵਾਲੀ ਸੜਕ ਦੀ ਉਸਾਰੀ ਕਾਰਜ ਚੱਲ ਰਿਹਾ ਤੇਜ਼ਗਤੀ ਨਾਲ
ਲੋਹਾ ਬਾਜ਼ਾਰ ‘ਚ ਵਪਾਰੀਆਂ ਨਾਲ ਸੰਵਾਦ; ਕਈ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ
ਸੜਕ ਨਿਰਮਾਣ ਨਾਲ ਇਲਾਕੇ ਦਾ ਹੋਵੇਗਾ ਸਰਵਪੱਖੀ ਵਿਕਾਸ : ਬ੍ਰਮ ਸ਼ੰਕਰ ਜਿੰਪਾ