ਪਿੰਡ ਮਿੱਡਾ ‘ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਲਈ ਹੈਲਥ ਕਾਰਡ ਬਣਾਉਣ ਦੀ ਸ਼ੁਰੂਆਤ – ਖੁੱਡੀਆਂ

ਪਿੰਡ ਮਿੱਡਾ ‘ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਲਈ ਹੈਲਥ ਕਾਰਡ ਬਣਾਉਣ ਦੀ ਸ਼ੁਰੂਆਤ – ਖੁੱਡੀਆਂ

ਲੰਬੀ06 ਫਰਵਰੀ:

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਪੱਖੋਂ ਮਿਆਰੀ ਅਤੇ ਭਰੋਸੇਯੋਗ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਅਮਲੀ ਜਾਮਾ ਪਾਉਂਦਿਆਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈਜਿਸ ਅਧੀਨ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਹਲਕੇ ਦੇ ਪਿੰਡ ਮਿੱਡਾ ਵਿਖੇ ਲਗਾਏ ਗਏ ਸਿਹਤ ਕੈਂਪ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ 50 ਹੈਲਥ ਕਾਰਡ ਤਿਆਰ ਕੀਤੇ ਗਏਜਦਕਿ 70 ਲਾਭਪਾਤਰੀਆਂ ਦੀਆਂ ਅਪੋਇੰਟਮੈਂਟਾਂ ਬੁੱਕ ਕੀਤੀਆਂ ਗਈਆਂ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਯੋਜਨਾ ਹਰ ਘਰ ਤੱਕ ਪਹੁੰਚਾਉਣਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਕਿਸੇ ਵੀ ਪਰਿਵਾਰ ਨੂੰ ਇਸ ਯੋਜਨਾ ਦੇ ਲਾਭ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇਬਿਨਾਂ ਕਿਸੇ ਭੇਦਭਾਵ ਦੇਯੋਗ ਪਰਿਵਾਰਾਂ ਦੇ ਹੈਲਥ ਕਾਰਡ ਬਣਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਹਰ ਪਿੰਡ ਅਤੇ ਹਰ ਵਾਰਡ ਵਿੱਚ ਕੈਂਪ ਲਗਾ ਕੇ ਨਾਗਰਿਕਾਂ ਨੂੰ ਇਸ ਯੋਜਨਾ ਅਧੀਨ ਕਵਰ ਕੀਤਾ ਜਾ ਰਿਹਾ ਹੈ। ਹੈਲਥ ਕਾਰਡ ਬਣਾਉਣ ਲਈ ਆਧਾਰ ਕਾਰਡ ਅਤੇ ਵੋਟਰ ਕਾਰਡ ਲਾਜ਼ਮੀ ਦਸਤਾਵੇਜ਼ ਹਨ।

ਸ. ਖੁੱਡੀਆਂ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਤੇ ਲੋਕ-ਹਿਤੈਸ਼ੀ ਸੋਚ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਆਮ ਆਦਮੀ ਨੂੰ ਮਹਿੰਗੇ ਇਲਾਜ ਤੋਂ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਅਸੀਂ ਆਸ ਕਰਦੇ ਹਾਂ ਕਿ ਕਿਸੇ ਨੂੰ ਵੀ ਇਲਾਜ ਦੀ ਲੋੜ ਨਾ ਪਵੇ ਅਤੇ ਹਰ ਨਾਗਰਿਕ ਤੰਦਰੁਸਤ ਰਹੇਪਰ ਜੇ ਕਿਸੇ ਨੂੰ ਐਮਰਜੰਸੀ ਸਥਿਤੀ ਦਾ ਸਾਹਮਣਾ ਕਰਨਾ ਪਏ ਤਾਂ ਇਹ ਹੈਲਥ ਕਾਰਡ ਉਸ ਲਈ ਸਹਾਰਾ ਬਣੇਗਾ।

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਅਧੀਨ ਕਿਡਨੀ ਰੋਗਦਿਮਾਗੀ ਬਿਮਾਰੀਆਂਕੈਂਸਰ ਵਰਗੇ ਗੰਭੀਰ ਇਲਾਜ ਵੀ ਸ਼ਾਮਿਲ ਹਨਜਿਸ ਨਾਲ ਲੋਕਾਂ ਨੂੰ ਵੱਡੀ ਆਰਥਿਕ ਮੁਸ਼ਕਲ ਤੋਂ ਬਚਾਇਆ ਜਾ ਸਕੇਗਾ।

ਇਸ ਮੌਕੇ ਬੀਡੀਪੀਓ ਸ. ਰਾਕੇਸ਼ ਬਿਸ਼ਨੋਈਚੇਅਰਮੈਨ ਸ. ਸੁਰਜੀਤ ਸਿੰਘਸਰਪੰਚ ਸ. ਸਰਵਨ ਸਿੰਘਸ. ਤਰਲੋਚਨ ਸਿੰਘਸ. ਜਗਮੀਤ ਸਿੰਘ (ਮੈਂਬਰ ਪੰਚਾਇਤ)ਸ. ਮਨਜੀਤ ਸਿੰਘਸ. ਨਰਿੰਦਰ ਸਿੰਘ (ਪੰਚ)ਸ. ਭਾਗ ਸਿੰਘਚੇਅਰਮੈਨ ਸ. ਰਸ਼ਪਾਲ ਖੁੱਡੀਆਂਸ. ਗੁਰਬਾਜ ਸਿੰਘ ਬਨਵਾਲਾ ਅਤੇ ਸ. ਗੁਰਬਾਜ ਸਿੰਘ (ਪੀ.ਏ.) ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। 

Advertisement

Latest News

ਸਵਾਦ 'ਚ ਚਟਪਟੀ 5 ਦੇਸੀ ਡ੍ਰਿੰਕਸ,ਗਰਮੀ ਤੋਂ ਤੁਰੰਤ ਮਿਲਦੀ ਹੈ ਰਾਹਤ ਸਵਾਦ 'ਚ ਚਟਪਟੀ 5 ਦੇਸੀ ਡ੍ਰਿੰਕਸ,ਗਰਮੀ ਤੋਂ ਤੁਰੰਤ ਮਿਲਦੀ ਹੈ ਰਾਹਤ
ਪਟਿਆਲਾ, 17, ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):-    ਗਰਮੀ ਦੇ ਮੌਸਮ ਵਿੱਚ ਜਦੋਂ ਤਾਪਮਾਨ ਵਧਣ ਲੱਗਦਾ ਹੈ, ਤਾਂ ਸਰੀਰ ਨੂੰ ਅੰਦਰੋਂ...
ਬਾਦਸ਼ਾਹ ਦੇ ਨਵੇਂ ਗੀਤ ‘ਟਟੀਹਰੀ’ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਚੱਲ ਰਿਹਾ ਵਿਵਾਦ ਹੁਣ ਸ਼ਾਂਤ ਹੁੰਦਾ ਨਜ਼ਰ ਆ ਰਿਹਾ ਹੈ
ਹਰਿਆਣਾ ਵਿੱਚ ਮਾਲੀਆ ਨਾਲ ਸਬੰਧਤ ਸ਼ਿਕਾਇਤਾਂ ਦਾ ਹੱਲ 48 ਘੰਟਿਆਂ ਦੇ ਅੰਦਰ ਕੀਤਾ ਜਾਵੇਗਾ
ਭਾਰਤ ਅਤੇ ਨਿਊਜ਼ੀਲੈਂਡ 27 ਅਪ੍ਰੈਲ ਨੂੰ ਮੁਕਤ ਵਪਾਰ ਸਮਝੌਤੇ (ਐੱਫਟੀਏ) ’ਤੇ ਹਸਤਾਖਰ ਕਰਨਗੇ
ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਏਸ਼ੀਆ ਦੇ ਸੱਭ ਤੋਂ ਅਮੀਰ ਵਿਅਕਤੀ ਦਾ ਖ਼ਿਤਾਬ ਹਾਸਲ ਕਰ ਲਿਆ ਹੈ
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਦੇ ਪਿਤਾ ਵਿਜੇ ਸਿੰਘ ਦਾ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ
19 ਅਪ੍ਰੈਲ ਨੂੰ ਪੰਜਾਬ ਕਿੰਗਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਕਾਰ ਚੰਡੀਗੜ੍ਹ ਦੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾਵੇਗਾ