ਰਾਸ਼ਟਰੀ ਅਵਿਸਕਾਰ ਅਭਿਆਨ ਤਹਿਤ ਬਲਾਕ ਪੱਟੀ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ

ਰਾਸ਼ਟਰੀ ਅਵਿਸਕਾਰ ਅਭਿਆਨ ਤਹਿਤ ਬਲਾਕ ਪੱਟੀ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ

ਪੱਟੀ/ਤਰਨ ਤਾਰਨ, 1 ਦਸੰਬਰ (          ) - ਰਾਸ਼ਟਰੀ ਅਵਿਸਕਾਰ ਅਭਿਆਨ ਤਹਿਤ ਬਲਾਕ ਪੱਟੀ ਦੇ ਸਾਰੇ ਸਰਕਾਰੀ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਛੇਵੀਂ ਤੋਂ ਅੱਠਵੀਂ ਮਿਡਲ ਵਿੰਗ ਤੇ ਨੌਵੀਂ-ਦਸਵੀਂ ਵਿੰਗ ਦੇ ਵਿਦਿਆਰਥੀਆਂ ਦੀਆਂ ਟੀਮਾਂ ਦੇ ਸਾਇੰਸ, ਸਮਾਜਿਕ, ਹਿਸਾਬ ਤੇ ਅੰਗਰੇਜ਼ੀ ਵਿਸੇ ਦੇ ਕੁਵਿਜ ਮੁਕਾਬਲੇ ਸਰਕਾਰੀ ਸਮਾਰਟ ਹਾਈ ਸਕੂਲ ਚੀਮਾ ਕਲਾਂ ਵਿਖੇ ਬੀ.ਐਨ. ਓ. ਮੈਡਮ ਮੁੱਖ ਅਧਿਆਪਕਾ ਸ੍ਰੀਮਤੀ ਗੁਰਪ੍ਰੀਤ ਕੌਰ ਦੀ ਯੋਗ ਅਗਵਾਈ ਵਿੱਚ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਛੇਵੀਂ, ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿੱਚੋਂ ਇੱਕ ਇੱਕ ਵਿਦਿਆਰਥੀ ਅਤੇ ਨੌਵੀਂ-ਦਸਵੀਂ ਵਿੱਚੋਂ ਵੀ ਇਕ-ਇੱਕ ਵਿਦਿਆਰਥੀ ਦੀ ਟੀਮ ਨੇ ਭਾਗ ਲਿਆ। ਛੇਵੀਂ ਤੋਂ ਅੱਠਵੀਂ ਵਿੰਗ ਦੇ ਵਿੱਚੋਂ ਸਰਕਾਰੀ ਹਾਈ ਸਕੂਲ ਕੁੱਲਾ ਨੇ ਪਹਿਲਾ ਸਥਾਨ ਸਰਕਾਰੀ ਹਾਈ ਸਕੂਲ ਬੈਠੇ ਭੈਣੀ ਨੇ ਦੂਸਰਾ ਸਥਾਨ ਅਤੇ ਸਰਕਾਰੀ ਹਾਈ ਸਕੂਲ ਚੀਮਾ ਕਲਾਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਹਾਈ ਵਿੰਗ ਦੇ ਵਿੱਚੋਂ ਸਰਕਾਰੀ ਹਾਈ ਸਮਾਰਟ ਸਕੂਲ ਚੀਮਾ ਕਲਾਂ ਨੇ ਪਹਿਲਾ ਸਥਾਨ, ਸਕੂਲ ਆਫ ਐਮੀਨੈਂਸ ਪੋਟੀ ਨੇ ਦੂਜਾ ਸਥਾਨ ਅਤੇ ਸਰਕਾਰੀ ਹਾਈ ਸਕੂਲ ਬੈਠ ਭੈਣੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਸ ਮੌਕੇ ਜੱਜਮੈਂਟ ਦੀ ਭੂਮਿਕਾ ਬੀ.ਐਨ.ਓ. ਐਮ ਸ੍ਰੀਮਤੀ ਗੁਰਪ੍ਰੀਤ ਕੌਰ ਸਰਕਾਰੀ ਹਾਈ ਸਕੂਲ ਚੀਮਾ ਕਲਾਂ, ਸ. ਦਵਿੰਦਰ ਸਿੰਘ ਸਰਕਾਰੀ ਹਾਈ ਸਕੂਲ ਬੂਹ ਅਤੇ ਸ.ਗੁਰਪ੍ਰੀਤ ਸਿੰਘ ਸਰਕਾਰੀ ਹਾਈ ਸਕੂਲ ਬੈਠੇ ਭੈਣੀ ਨੇ ਬਾਖੂਬੀ ਨਿਭਾਈ ਇਸ ਮੌਕੇ ਹਰ ਸਕੂਲ ਦੇ ਇੱਕ ਇੱਕ ਗਾਈਡ ਅਧਿਆਪਕ ਵੀ ਹਾਜਰ ਸਨ । 

Advertisement

Advertisement

Latest News

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
*ਚੰਡੀਗੜ੍ਹ, 13 ਦਸੰਬਰ:*ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ...
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ