ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਪਦ ਯਾਤਰਾ ਸ਼ੁਰੂ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਪਦ ਯਾਤਰਾ ਸ਼ੁਰੂ

ਬਰਨਾਲਾ, 11 ਜਨਵਰੀ
ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਜ਼ਿਲ੍ਹਾ ਬਰਨਾਲਾ ਦੇ ਪਿੰਡ ਨਿਮਵਾਲਾ ਮੌੜ, ਧਰਮਪੁਰਾ ਅਤੇ ਰਾਮਗੜ੍ਹ ਵਿੱਚ ਯੁੱਧ ਨਸ਼ਿਆਂ ਵਿਰੁੱਧ ਪਦ ਯਾਤਰਾਵਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗੂਰਕ ਕੀਤਾ ਗਿਆ।
ਇਸ ਪਦ ਯਾਤਰਾ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਜਿੱਥੇ ਨਸ਼ਿਆਂ ਦੇ ਸੁਦਾਗਰਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਦੀਆਂ ਜਾਇਦਾਦਾਂ ਜਬਤ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਇਸ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਵੱਡੀ ਪੱਧਰ ਤੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ਿਆਂ ਦੇ ਸ਼ਿਕਾਰ ਲੋਕਾਂ ਦਾ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਕਰਵਾ ਕੇ ਉਨ੍ਹਾਂ ਨੂੰ ਮੁੜ ਤੋਂ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇ ਕਾਬਲ ਬਣਾਇਆ ਜਾ ਸਕੇ।
ਉਹਨਾਂ ਦੱਸਿਆ ਕਿ ਇਸ ਮੁਹਿੰਮ ਵਿੱਚ ਲੱਗੇ ਪਿੰਡ ਦੇ ਪਹਿਰੇਦਾਰ, ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਇਸ ਮੁਹਿੰਮ ਨੂੰ ਮਿਸ਼ਨ ਦੇ ਤੌਰ 'ਤੇ ਚਲਾਇਆ ਜਾ ਰਿਹਾ ਹੈ ਤਾਂ ਜੋ ਇਸ ਅਲਾਮਤ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। 

Advertisement

Latest News

ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ
ਚੰਡੀਗੜ੍ਹ, 2 ਮਾਰਚ 2026  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਪੰਜਾਬੀ ਫ਼ਿਲਮ ਜਗਤ ਦੇ ਮਸ਼ਹੂਰ...
ਸਪੀਕਰ ਸੰਧਵਾਂ ਦੀਆਂ ਹਦਾਇਤਾਂ ਅਨੁਸਾਰ ਪਿੰਡ ਕੰਮੇਆਣਾ ਦੇ ਕਿਸਾਨਾਂ ਦੀ ਸਹੂਲਤ ਲਈ ਸਵਾ ਕਰੋੜ ਤੋਂ ਵੱਧ ਦੀ ਲਾਗਤ ਨਾਲ ਨਵਾਂ ਪੁਲ ਜਲਦ ਬਣਕੇ ਤਿਆਰ ਹੋਵੇਗਾ - ਐਡਵੋਕੇਟ ਸੰਧਵਾਂ/ਮਣੀ ਧਾਲੀਵਾਲ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਪ੍ਰਗਟਾਵਾ
ਗੈਂਗਸਟਰਾਂ ’ਤੇ ਵਾਰ ਦਾ 42ਵਾਂ ਦਿਨ: ਪੰਜਾਬ ਪੁਲੀਸ ਨੇ 471 ਥਾਈਂ ਕੀਤੀ ਛਾਪੇਮਾਰੀ ; 148 ਗ੍ਰਿਫ਼ਤਾਰ
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਈਂ ਕਲੋਨੀ ’ਚ ਗਲੀਆਂ ਦੇ ਨਿਰਮਾਣ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ
‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ
ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ