“ਯੂਥ ਤੰਬਾਕੂ ਫ਼ਰੀ ਕੰਪੇਨ“ ਤਹਿਤ ਤੰਬਾਕੂ ਦੇ ਬੁਰੇ ਪ੍ਰਭਾਵਾਂ ਬਾਰੇ ਕੀਤਾ ਜਾ ਰਿਹਾ ਜਾਗਰੂਕ : ਸਿਵਲ ਸਰਜਨ
By Azad Soch
On
ਬਰਨਾਲਾ, 1 ਨਵੰਬਰ
ਸਿਹਤ ਮੰਤਰੀ ਪੰਜਾਬ ਡਾ.ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਆਈ ਏ ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ “ਯੂਥ ਤੰਬਾਕੂ ਫ਼ਰੀ ਕੰਪੇਨ“ ਤਹਿਤ ਤੰਬਾਕੂਨੋਸ਼ੀ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ.ਬਲਜੀਤ ਸਿੰਘ ਨੇ ਕੀਤਾ।
ਉਨ੍ਹਾਂ ਨੇ ਦੱਸਿਆ ਕਿ ਇਸ ਮੁਹਿੰਮ ਦੀ ਸ਼ੁਰੂਆਤ 9 ਅਕਤੂਬਰ ਤੋਂ ਕੀਤੀ ਗਈ ਹੈ, ਜਿਸ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲਗਾਤਾਰ ਵੱਖ ਵੱਖ ਸਕੂਲਾਂ ਕਾਲਜਾਂ ਵਿਖੇ ਜਾਗਰੂਕਤਾ ਸੈਮੀਨਾਰ, ਗਰੁੱਪ ਮੀਟਿੰਗਾਂ ਰਾਹੀਂ ਜਨਤਕ ਥਾਵਾਂ 'ਤੇ ਜਾਣਕਾਰੀ ਦੇਣਾ, ਵਿਦਿਅਕ ਸੰਸਥਾਵਾਂ ਨੂੰ ਤੰਬਾਕੂਨੋਸ਼ੀ ਰਹਿਤ ਘੋਸ਼ਿਤ ਕਰਵਾਉਣਾ ਆਦਿ ਗਤਿਵਿਧਿਆਂ ਕੀਤੀਆਂ ਜਾ ਰਹੀਆਂ ਹਨ। ਤੰਬਾਕੂ ਪਦਾਰਥਾਂ ਦਾ ਸੇਵਨ ਜ਼ਿਆਦਾਤਰ ਕਿਸ਼ੋਰ ਅਵਸਥਾ ਵਿੱਚ ਹੁੰਦਾ ਹੈ।
ਇਸ ਸਮੇਂ ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ, ਹਰਜੀਤ ਸਿੰਘ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਅਤੇ ਸੁਰਿੰਦਰ ਸਿੰਘ ਸਿਹਤ ਸੁਪਰਵਾਈਜ਼ਰ ਨੇ ਦੱਸਿਆ ਕਿ ਤੰਬਾਕੂ ਪਦਾਰਥਾਂ ਜ਼ਰਦਾ, ਬੀੜੀ, ਸਿਗਰਟ, ਖੈਣੀ, ਪਾਨ ਮਸਾਲਾ ਆਦਿ ਦੇ ਵਿੱਚ ਹਜ਼ਾਰਾਂ ਦੀ ਗਿਣਤੀ 'ਚ ਜ਼ਹਿਰੀਲੇ ਤੇ ਰਸਾਇਣਕ ਤੱਤ ਹੁੰਦੇ ਹਨ ਜਿਨ੍ਹਾਂ ਦਾ ਸੇਵਨ ਕਰਨਾ ਸਰੀਰ ਲਈ ਬਹੁਤ ਸਾਰੀਆਂ ਬਿਮਾਰੀਆਂ ਦਾ ਕਾਰਨ ਬਣਦੇ ਹਨ ਜਿਵੇਂ ਮੂੰਹ, ਗਲਾ ਤੇ ਫ਼ੇਫ਼ੜਿਆਂ ਦਾ ਕੈਂਸਰ, ਸਾਹ, ਦਮਾ ਖਾਂਸੀ ,ਤਪਦਿਕ ਬਲੱਡ ਪ੍ਰੈਸ਼ਰ ਆਦਿ ਹੋਰ ਵੀ ਬਹੁਤ ਸਾਰੀਆਂ ਬਿਮਾਰੀਆਂ ਹੋ ਜਾਂਦੀਆਂ ਹਨ ਜੋ ਮਨੁੱਖ ਦੀ ਰੋਜ਼ਾਨਾ ਉਮਰ ਘਟਾਉਂਦੀਆਂ ਹਨ ।
ਸੁਖਵਿੰਦਰ ਸਿੰਘ ਅਤੇ ਹਰਮਨ ਕਾਂਊਸਲਰ ਨਸ਼ਾ ਛਡਾਊ ਕੇਂਦਰ ਨੇ ਦੱਸਿਆ ਕਿ ਕੋਟਪਾ (ਸਿਗਰਟ ਅਤੇ ਹੋਰ ਤੰਬਾਕੂ ਉਤਪਾਦ) ਐਕਟ 2003 ਦੀ ਉਲੰਘਣਾ ਤਹਿਤ ਜਨਤਕ ਥਾਵਾਂ ‘ਤੇ ਸਿਗਰਟ ਬੀੜੀ ਪੀਣ ਜਾਂ ਤੰਬਾਕੂਨੋਸ਼ੀ ਕਰਨ ‘ਤੇ 200 ਰੁਪਏ ਤੱਕ ਦਾ ਜ਼ੁਰਮਾਨਾ ਕੀਤਾ ਜਾ ਸਕਦਾ ਹੈ, 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਸਿਗਰਟ ਜਾਂ ਕਿਸੇ ਤੰਬਾਕੂ ਉਤਪਾਦ ਵੇਚਣ ਅਤੇ ਖਰੀਦਣ 'ਤੇ ਪਾਬੰਦੀ ਹੈ, ਵਿੱਦਿਅਕ ਸੰਸਥਾਵਾਂ ਦੇ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਉਤਪਾਦਾਂ ਦੀ ਵਿਕਰੀ 'ਤੇ ਸੇਵਨ ਕਰਨਾ ਵੀ ਕਾਨੂੰਨੀ ਅਪਰਾਧ ਹੈ ਅਤੇ ਕਿਸੇ ਵੀ ਤੰਬਾਕੂ ਪਦਾਰਥ ਦੀ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਇਸ਼ਤਿਹਾਰਬਾਜ਼ੀ ਨਹੀਂ ਕੀਤੀ ਜਾ ਸਕਦੀ ਹੈ। ਫੂਡ ਸੇਫ਼ਟੀ ਐਂਡ ਸਟੈਂਡਰਡ ਐਕਟ 2006 ਤਹਿਤ ਕੋਈ ਵੀ ਦੁਕਾਨਦਾਰ ਖਾਣ ਪੀਣ ਵਾਲੀਆਂ ਵਸਤਾਂ ਦੇ ਨਾਲ ਤੰਬਾਕੂ ਪਦਾਰਥ ਨਹੀਂ ਵੇਚ ਸਕਦਾ।
ਇਸ ਸਮੇਂ ਬਲਜਿੰਦਰ ਸਿੰਘ, ਮਨਪ੍ਰੀਤ ਸ਼ਰਮਾਂ, ਗਣੇਸ਼ ਦੱਤ, ਲਖਵਿੰਦਰ ਸਿੰਘ ਅਤੇ ਗੁਲਾਬ ਸਿੰਘ ਸਿਹਤ ਕਰਮਚਾਰੀ ਹਾਜ਼ਰ ਸਨ।
Related Posts
Latest News
07 Dec 2025 12:01:17
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ
ੴ ਸਤਿਗੁਰ ਪ੍ਰਸਾਦਿ
॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥...


