ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹੇ ਦੇ ਵਿਧਾਇਕਾਂ ਵੱਲੋਂ ਨਸ਼ਾ ਰੋਕੂ ਰੱਖਿਆ ਕਮੇਟੀਆਂ ਨਾਲ ਲਗਾਤਾਰ ਕੀਤੀਆਂ ਜਾ ਰਹੀਆਂ ਮੀਟਿੰਗਾਂ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹੇ ਦੇ ਵਿਧਾਇਕਾਂ ਵੱਲੋਂ ਨਸ਼ਾ ਰੋਕੂ ਰੱਖਿਆ ਕਮੇਟੀਆਂ ਨਾਲ ਲਗਾਤਾਰ ਕੀਤੀਆਂ ਜਾ ਰਹੀਆਂ ਮੀਟਿੰਗਾਂ

ਮਾਨਸਾ, 22 ਮਈ :                                                            

            ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਮਾਨਸਾ ਦੀਆਂ ਤਿੰਨੋਂ ਸਬ-ਡਵੀਜ਼ਨਾਂ ਦੇ ਵਿਧਾਇਕਾਂ ਵੱਲੋਂ ਪਿੰਡਾਂ ਵਿੱਚ ਜਾ ਕੇ ਨਸ਼ਾ ਰੋਕੂ ਰੱਖਿਆ ਕਮੇਟੀਆਂ ਅਤੇ ਪਿੰਡ ਦੇ ਵਸਨੀਕਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਨਸ਼ਾ ਮੁਕਤੀ ਦੀ ਇਸ ਮੁਹਿੰਮ ਨੂੰ ਲੋਕ ਲਹਿਰ ਬਣਾ ਕੇ ਨਸ਼ਿਆਂ ਦਾ ਮੁਕੰਮਲ ਖਾਤਮਾ ਕੀਤਾ ਜਾ ਸਕੇ। ਇਸੇ ਲੜੀ ਤਹਿਤ ਅੱਜ ਵਿਧਾਇਕਾਂ ਵੱਲੋਂ ਜ਼ਿਲ੍ਹੇ ਦੇ ਪਿੰਡਾਂ ਸਿਰਸੀਵਾਲਾ, ਗੋਬਿੰਦਪੁਰਾ, ਫੁੱਲੂਵਾਲਾ ਡੋਡ, ਭਾਈ ਦੇਸਾ, ਕੱਲੋ, ਕੋਟਲੀ, ਦੂਲੋਵਾਲ ਅਤੇ ਘਰਾਂਗਣਾ ਵਿਖੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਜਾਗਰੂਕਤਾ ਮੀਟਿੰਗਾਂ ਕੀਤੀਆਂ ਗਈਆਂ।  

            ਪਿੰਡ ਸਿਰਸੀਵਾਲਾ, ਗੋਬਿੰਦਪੁਰਾ ਅਤੇ ਫੁੱਲੂਵਾਲਾ ਡੋਡ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੀਟਿੰਗ ਕਰਦਿਆਂ ਆਪਣੇ ਸੰਬੋਧਨ ਦੌਰਾਨ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢੀ ਮੁਹਿੰਮ ਦਾ ਹੁਣ ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ ਸਾਥ ਦਿੱਤਾ ਜਾ ਰਿਹਾ ਹੈ ਅਤੇ ਲੋਕਾਂ ਦੇ ਸਹਿਯੋਗ ਸਦਕਾ ਪੁਲਿਸ ਨੇ ਕਈ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਉੱਪਰ ਬੁਲਡੋਜ਼ਰ ਫੇਰ ਕੇ ਨਜਾਇਜ਼ ਕਬਜ਼ਾ ਛੁਡਵਾਇਆ ਗਿਆ ਹੈ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਇਹ ਮੁਹਿੰਮ ਲੋਕਾਂ ਦੇ ਸਮਰਥਨ ਨਾਲ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗੀ।   

            ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਭਾਈ ਦੇਸਾ, ਕੱਲੋ ਅਤੇ ਕੋਟਲੀ ਵਿਖੇ ਕਿਹਾ ਕਿ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ ਹੈ ਅਤੇ ਨੌਜਵਾਨੀ ਨੂੰ ਖ਼ਰਾਬ ਕਰਨ ਵਾਲੇ ਇਨ੍ਹਾਂ ਨਸ਼ਾ ਤਸਕਰ ਨੂੰ ਕਿਸੇ ਵੀ ਕੀਮਤ ਤੇ  ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ੇ ਦੀ ਬੁਰੀ ਆਦਤ ਵਿੱਚ ਫਸੇ ਲੋਕਾਂ ਨੂੰ ਮੁੜ ਤੋਂ ਸਮਾਜ ਦਾ ਜ਼ਿੰਮੇਵਾਰ ਹਿੱਸਾ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੂੰ ਮੁਫ਼ਤ ਇਲਾਜ ਲਈ ਨਸ਼ਾ ਮੁਕਤੀ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਆਪਣੇ ਜ਼ਿਲ੍ਹੇ ਅਤੇ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਹਰ ਵਿਅਕਤੀ ਨੂੰ ਸਹਿਯੋਗ ਕਰਨ ਦਾ ਸੱਦਾ ਦਿੱਤਾ

            ਹਲਕਾ ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਿੰਡ ਘਰਾਂਗਣਾ ਅਤੇ ਦੂਲੋਵਾਲ ਵਿਖੇ ਨਸ਼ਾ ਰੋਕੂ ਰੱਖਿਆ ਕਮੇਟੀਆਂ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਅਤੇ ਲੋਕਾਂ ਦੇ ਜੋਸ਼ ਨੂੰ ਦੇਖਣ ਤੋਂ ਪਤਾ ਲੱਗਦਾ ਹੈ ਕਿ ਉਹ ਦਿਨ ਦੂਰ ਨਹੀਂ ਜਦੋਂ ਜਲਦ ਹੀ ਸੂਬਾ ਨਸ਼ਾ ਮੁਕਤੀ ਦੀ ਲਕੀਰ ਨੂੰ ਛੁਹੇਗਾ ਅਤੇ ਸੂਬੇ ਨੂੰ ਨਸ਼ਾ ਤਸਕਰਾਂ ਅਤੇ ਨਸ਼ੇ ਤੋਂ ਮੁਕਤ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਭ ਲਈ ਲੋਕਾਂ ਦੇ ਸਹਿਯੋਗ ਦੀ ਬਹੁਤ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਤੁਹਾਡੇ ਆਸ-ਪਾਸ ਜਾਂ ਰਿਸ਼ਤੇਦਾਰਾਂ-ਦੋਸਤਾਂ ਵਿੱਚੋਂ ਕੋਈ ਨਸ਼ਾ ਵੇਚਦਾ ਜਾਂ ਕਰਦਾ ਹੈ ਤਾਂ ਤੁਰੰਤ ਉਸਦੀ ਸੂਚਨਾ ਦਿੱਤੀ ਜਾਵੇ।

 
 
 
Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ