ਫੂਡ ਸੇਫਟੀ ਟੀਮ ਵੱਲੋਂ ਫੂਡ ਆਊਟਲੈਟਾਂ ਦੀ ਅਚਨਚੇਤ ਜਾਂਚ

ਫੂਡ ਸੇਫਟੀ ਟੀਮ ਵੱਲੋਂ ਫੂਡ ਆਊਟਲੈਟਾਂ ਦੀ ਅਚਨਚੇਤ ਜਾਂਚ

ਤਰਨ ਤਾਰਨ, 16 ਜੂਨ :       ਸਿਹਤ ਮੰਤਰੀ ਡਾ. ਬਲਬੀਰ ਸਿੰਘ, ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਕੰਵਲਪ੍ਰੀਤ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਤੇ ਕਾਰਜਕਾਰੀ ਸਿਵਲ ਸਰਜਨ ਡਾ. ਭਾਰਤੀ ਧਵਨ ਦੇ ਮਾਰਗ ਦਰਸ਼ਨ ਹੇਠ ਜ਼ਿਲ੍ਹਾ ਸਿਹਤ ਅਫਸਰ ਡਾ. ਸੁਖਬੀਰ ਕੌਰ ਦੀ ਅਗਵਾਈ ਵਿਚ ਫੂਡ ਸੇਫਟੀ ਟੀਮ ਤਰਨ ਤਾਰਨ ਵੱਲੋਂ ਅੱਜ   ਸਰਹੱਦੀ ਖੇਤਰਾਂ ਭੂਸੇ ਅਤੇ ਨੌਸ਼ਹਿਰਾ ਢੱਲਾ ਵਿਖੇ ਵੱਖ-ਵੱਖ ਫੂਡ ਆਊਟਲੈਟਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਦੌਰਾਨ ਖਰੜ ਲੈਬ ਵਿਚ ਭੇਜਣ ਲਈ ਬੇਸਨ ਬਰਫੀ ਅਤੇ ਸਰ੍ਹੋਂ ਦੇ ਤੇਲ ਦੇ 4 ਨਮੂਨੇ ਇਕੱਤਰ ਕੀਤੇ ਗਏ।

ਇਸ ਦੌਰਾਨ ਫੂਡ ਸੇਫਟੀ ਆਨ ਵ੍ਹੀਲਜ ਰਾਹੀਂ ਜਾਗਰੂਕਤਾ ਮੁਹਿੰਮ ਵੀ ਚਲਾਈ ਗਈ। ਸਾਰੇ ਐਫ.ਬੀ.ਓਜ਼ ਨੂੰ ਸਫ਼ਾਈ ਬਣਾਈ ਰੱਖਣ, ਤੇਲ ਨੂੰ ਦੁਬਾਰਾ ਨਾ ਵਰਤਣ, ਮਿਲਾਵਟ ਨਾ ਕਰਨ ਅਤੇ ਪਕਵਾਨਾਂ ਦਾ ਠੀਕ ਤਾਪਮਾਨ ਬਰਕਰਾਰ ਰੱਖਣ ਲਈ ਹੁਕਮ ਦਿੱਤੇ ਗਏ। ਸਾਰੇ ਐਫ.ਬੀ.ਓਜ਼ ਨੂੰ ਆਪਣੇ ਰਜਿਸਟ੍ਰੇਸ਼ਨ/ਲਾਇਸੰਸ ਬਣਾਈ ਰੱਖਣ ਦੀ ਹਦਾਇਤ ਦਿੱਤੀ ਗਈ। ਇਸ ਮੌਕੇ ਫੂਡ ਸੇਫਟੀ ਅਫਸਰ ਸਾਕਸ਼ੀ ਖੋਸਲਾ ਅਤੇ ਹੋਰ ਅਧਿਕਾਰੀ ਮੌਜੂਦ ਸਨ। 

Advertisement

Latest News

ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ
ਅੰਮ੍ਰਿਤਸਰ,12 ਜੁਲਾਈ, 2026, (ਆਜ਼ਾਦ ਸੋਚ ਨਿਊਜ਼):-  ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ, ਜਿਸ...
ਮੈਂਗੋ ਆਈਸ ਕਰੀਮ ਦੀ ਰਿਸਪੀ
IFA ਵਿਸ਼ਵ ਕੱਪ 2026: ਮੈਸੀ ਦੀ ਅਰਜਨਟੀਨਾ ਸੈਮੀਫਾਈਨਲ ਵਿੱਚ ਪਹੁੰਚੀ, ਵਾਧੂ ਸਮੇਂ ਵਿੱਚ ਸਵਿਟਜ਼ਰਲੈਂਡ ਨੂੰ ਹਰਾਇਆ
ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ 'ਤੇ ਜਾ ਕੇ ਸਰਕਾਰ ਦੇ ਈ-20 'ਤੇ ਚਿੱਟੇ ਝੂਠ ਨੂੰ ਕੀਤਾ ਬੇਨਕਾਬ
ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 02 ਮੁਕੱਦਮੇ ਦਰਜ; 03 ਮੁਲਜ਼ਮ ਗ੍ਰਿਫਤਾਰ
ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਜ਼ਿਲ੍ਹਾ ਵਾਸੀਆਂ ਦਾ ਭਰਵਾਂ ਹੁੰਗਾਰਾ