ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ

ਮਾਲੇਰਕੋਟਲਾ, 27 ਦਸੰਬਰ –
ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੇਫ ਸਕੂਲ ਵਾਹਨ ਪਾਲਿਸੀ ਅਨੁਸਾਰ ਵੱਖ-ਵੱਖ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਸਰਦੀ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਵੱਖ-ਵੱਖ ਸਕੂਲਾਂ ਦੀਆਂ 6 ਬੱਸਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ ਦਾ ਚਲਾਨ ਕੀਤਾ ਗਿਆ।

ਚੈਕਿੰਗ ਦੌਰਾਨ ਸਕੂਲੀ ਬੱਸਾਂ ਦੇ ਦਸਤਾਵੇਜ਼, ਡਰਾਈਵਰਾਂ ਦੇ ਲਾਇਸੈਂਸ, ਫਿਟਨੈਸ ਸਰਟੀਫਿਕੇਟ, ਬੀਮਾ ਅਤੇ ਪੀ.ਯੂ.ਸੀ. ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਬੱਸਾਂ ਵਿੱਚ ਫਸਟ ਏਡ ਬਾਕਸ, ਫਾਇਰ ਇਕਸਟਿੰਗਵਿਸ਼ਰ, ਐਮਰਜੈਂਸੀ ਏਗਜ਼ਿਟ, ਸਪੀਡ ਗਵਰਨਰ, ਰਿਫਲੈਕਟਰ, ਫਾਗ ਲਾਈਟਾਂ ਅਤੇ ਜੀ.ਪੀ.ਐਸ. ਸਿਸਟਮ ਦੀ ਮੌਜੂਦਗੀ ਵੀ ਜਾਂਚੀ ਗਈ। ਧੁੰਦ ਵਾਲੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਡਰਾਈਵਰਾਂ ਨੂੰ ਹੌਲੀ ਗਤੀ ਨਾਲ ਵਾਹਨ ਚਲਾਉਣ, ਹੈੱਡਲਾਈਟਾਂ ਅਤੇ ਇੰਡੀਕੇਟਰਾਂ ਦੀ ਸਹੀ ਵਰਤੋਂ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਹਦਾਇਤਾਂ ਦਿੱਤੀਆਂ ਗਈਆਂ।

ਬਾਲ ਸੁਰੱਖਿਆ ਯੂਨਿਟ ਵੱਲੋਂ ਸਕੂਲ ਪ੍ਰਬੰਧਕਾਂ ਅਤੇ ਵਾਹਨ ਚਾਲਕਾਂ ਨੂੰ ਸਪਸ਼ਟ ਤੌਰ ’ਤੇ ਦੱਸਿਆ ਗਿਆ ਕਿ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਵੀ ਕਿਸਮ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਇਸ ਮੌਕੇ ਮਾਪਿਆਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਆਪਣੇ ਬੱਚਿਆਂ ਨੂੰ ਸਿਰਫ਼ ਮਨਜ਼ੂਰਸ਼ੁਦਾ ਅਤੇ ਸੁਰੱਖਿਅਤ ਸਕੂਲੀ ਵਾਹਨਾਂ ਰਾਹੀਂ ਹੀ ਸਕੂਲ ਭੇਜਣ।

ਇਹ ਚੈਕਿੰਗ ਅਭਿਆਨ ਭਵਿੱਖ ਵਿੱਚ ਵੀ ਨਿਰੰਤਰ ਜਾਰੀ ਰਹੇਗਾ ਤਾਂ ਜੋ ਵਿਦਿਆਰਥੀਆਂ ਦੀ ਸੁਰੱਖਿਆ ਹਰ ਹਾਲਤ ਵਿੱਚ ਯਕੀਨੀ ਬਣਾਈ ਜਾ ਸਕੇ। ਇਸ ਮੌਕੇ ਲੀਗਲ ਅਫਸਰ ਬਾਬੀਤਾ ਕੁਮਾਰੀ, ਟ੍ਰੈਫਿਕ ਇੰਚਾਰਜ ਗੁਰਮੁੱਖ ਸਿੰਘ, ਗੁਰਜੰਟ ਸਿੰਘ, ਲਵਪ੍ਰੀਤ ਸਿੰਘ, ਸਿੱਖਿਆ ਵਿਭਾਗ ਤੋਂ ਕੁਲਦੀਪ ਸਿੰਘ ਅਤੇ ਮੀਡੀਆ ਸਹਾਇਕ ਪਰਗਟ ਸਿੰਘ ਹਾਜ਼ਰ ਸਨ। 

Advertisement

Latest News

ਇਨ੍ਹਾਂ ਨੇ ਬੱਚਿਆਂ ਨੂੰ ਪੜ੍ਹਨ ਨਹੀਂ ਦਿੱਤਾ, ਅੱਜ ਸਾਡੇ ਬੱਚੇ ਜੇ.ਈ.ਈ.-ਨੀਟ ਪਾਸ ਕਰ ਰਹੇ ਹਨ-ਭਗਵੰਤ ਸਿੰਘ ਮਾਨ ਇਨ੍ਹਾਂ ਨੇ ਬੱਚਿਆਂ ਨੂੰ ਪੜ੍ਹਨ ਨਹੀਂ ਦਿੱਤਾ, ਅੱਜ ਸਾਡੇ ਬੱਚੇ ਜੇ.ਈ.ਈ.-ਨੀਟ ਪਾਸ ਕਰ ਰਹੇ ਹਨ-ਭਗਵੰਤ ਸਿੰਘ ਮਾਨ
ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ...
ਪੰਜਾਬ ਸਰਕਾਰ ਸੂਬੇ ਨੂੰ ਮੈਡੀਕਲ ਹੱਬ ਬਣਾਉਣ ਲਈ ਵਚਨਬੱਧ: ਸੰਜੀਵ ਅਰੋੜਾ
ਵਿੱਤ ਮੰਤਰੀ ਨੇ ਕਾਂਗਰਸੀ ਵਿਧਾਇਕ ਵੱਲੋਂ ਕੀਤੀ ਅਪਮਾਨਜਨਕ ਟਿੱਪਣੀ ਲਈ ਸਮੁੱਚੀ ਪਾਰਟੀ ਨੂੰ ਵੀ ਅਧਿਕਾਰਤ ਤੌਰ ‘ਤੇ ਮੁਆਫ਼ੀ ਮੰਗਣ ਲਈ ਕਿਹਾ
ਮੋਹਾਲੀ ਦੀ ਮਹਿਲਾ ਨੂੰ ਸਿਹਤ ਯੋਜਨਾ ਤਹਿਤ ਸਮੇਂ ਸਿਰ ਦਿਲ ਦਾ ਇਲਾਜ, ₹4 ਲੱਖ ਦੇ ਖਰਚ ਤੋਂ ਬਚਾਵ
ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ 'ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ
ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ