ਕੀਮਤੀ ਭਗਤ ਨੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

ਕੀਮਤੀ ਭਗਤ ਨੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਫਰਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਨਿਯੁਕਤ ਕੀਤੇ ਗਏ ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਸ੍ਰੀ ਕੀਮਤੀ ਭਗਤ ਨੇ ਅੱਜ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ।

ਇਸ ਮੌਕੇ ਸ੍ਰੀ ਕੀਮਤੀ ਭਗਤ ਦੇ ਪਰਿਵਾਰਕ ਮੈਂਬਰਾਂ ਤੋਂ ਇਲ਼ਾਵਾ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਸਮਰਥਕ, ਸਾਧੂ-ਸੰਤ ਅਤੇ ਗਊਸ਼ਾਲਾਵਾਂ ਦੇ ਪ੍ਰਬੰਧਕ ਹਾਜ਼ਰ ਸਨ।

ਸ੍ਰੀ ਭਗਤ ਨੇ ਅਹੁਦਾ ਸੰਭਾਲਣ ਮੌਕੇ ਕਿਹਾ ਕਿ ਉਹ ਪੰਜਾਬ ਰਾਜ ਵਿੱਚ ਬੇਸਹਾਰਾ ਗਊ ਮਾਤਾ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਹ ਬੇਸਹਾਰਾ ਪਸ਼ੂਆਂ ਕਾਰਨ ਹੋ ਰਹੇ ਜਾਨੀ-ਮਾਲੀ ਨੁਕਸਾਨ ਨੂੰ ਰੋਕਣ ਲਈ ਵੀ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਜ਼ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਕੋਸ਼ਿਸ਼ ਕਰਨਗੇ ਕਿ ਇਨ੍ਹਾਂ ਬੇਸਹਾਰਾ ਪਸ਼ੂਆਂ ਨੂੰ ਵੀ ਗਊਸ਼ਾਲਾਵਾਂ ਵਿੱਚ ਰੱਖਿਆ ਜਾ ਸਕੇ।

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਗਊ ਸੇਵਾ ਕਮਿਸ਼ਨ ਦੇ ਨਵ-ਨਿਯੁਕਤ ਵਾਈਸ ਚੇਅਰਮੈਨ ਸ੍ਰੀ ਕੀਮਤੀ ਭਗਤ ਨੂੰ ਮੁਬਾਰਕਬਾਦ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਹ ਸੂਬੇ ਵਿੱਚ ਬੇਸਹਾਰਾ ਗਊਆਂ ਦੀ ਸੇਵਾ ਨੂੰ ਯਕੀਨੀ ਬਣਾਉਣਗੇ।

ਇਸ ਮੌਕੇ ਬਲਜਿੰਦਰ ਸਿੰਘ ਬੰਟੀ ਵਾਈਸ ਚੇਅਰਮੈਨ ਜੰਗਲਾਤ ਵਿਭਾਗ, ਮਹੰਤ ਰਵੀ ਕਾਂਤ ਜੀ, ਚੇਅਰਮੈਨ ਹਿੰਦੂ ਵੈਲਫੇਅਰ ਬੋਰਡ, ਸ੍ਰੀ ਸਤੀਸ਼ ਕੁਮਾਰ ਰਾਸ਼ਟਰੀ ਪ੍ਰਧਾਨ ਗਊ ਰੱਖਿਆ ਦਲ, ਅੰਮ੍ਰਿਤ ਭਗਤ, ਪ੍ਰਧਾਨ ਸਤਿਗੁਰੂ ਕਬੀਰ ਸੈਨਾ ਪੰਜਾਬ, ਰਮੇਸ਼ ਭਗਤ, ਗਊ ਸੇਵਾ ਕਮਿਸ਼ਨ ਦੇ ਸੀ.ਈ.ਓ. ਡਾ. ਰਾਜੇਸ਼ ਨਾਰੰਗ, ਡਿਪਟੀ ਸੀ.ਈ.ਓ. ਡਾ. ਪ੍ਰੀਤੀ ਸਿੰਘ, ਪਸ਼ੂ ਪਾਲਣ ਵਿਭਾਗ ਦੇ ਜਾਇੰਟ ਡਾਇਰੈਕਟਰ ਡਾ. ਸ਼ਾਮ ਸਿੰਘ ਤੇ ਵੈਟਨਰੀ ਅਫ਼ਸਰ ਡਾ. ਉਜਵਲ ਗੁਪਤਾ ਹਾਜ਼ਰ ਸਨ। 

Advertisement

Latest News

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ
*ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ...
ਜੁਲਾਈ ਤੋਂ ਦਲਿਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਮਿਲਣਗੇ ਜਦੋਂ ਕਿ ਬਾਕੀ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਮਿਲਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਪਰਾਧ ਖਿਲਾਫ਼ ਸਖ਼ਤ ਰੁਖ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਕਰਮਚਾਰੀ
ਗਰੀਬਾਂ ਨੂੰ ਅਨਪੜ੍ਹ ਰੱਖਣਾ ਕਾਂਗਰਸ ਅਤੇ ਅਕਾਲੀਆਂ ਦਾ ਸੋਚਿਆ-ਸਮਝਿਆ ਰਾਜਨੀਤਿਕ ਫੈਸਲਾ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਆਮ ਲੋਕਾਂ ਨੂੰ ਐਂਮਰਜੈਂਸੀ ਹਾਲਾਤਾਂ ਵਿੱਚ ਵੱਡੀ ਵਿੱਤੀ ਰਾਹਤ ਮਿਲ ਰਹੀ: ਡਾ. ਬਲਵੀਰ ਸਿੰਘ
ਗੜੇਮਾਰੀ ਤੇ ਭਾਰੀ ਮੀਂਹ ਕਾਰਨ ਪ੍ਰਭਾਵਿਤ ਫਸਲ ਦੀ ਖਰੀਦ ਵਿਚ ਕਿਸਾਨਾਂ ਦਾ ਵਿੱਤੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ: ਡਿਪਟੀ ਕਮਿਸ਼ਨਰ ਨਵਜੋਤ ਕੌਰ