ਵਨਦੀਪ ਕੌਰ ਪੰਚਾਇਤ ਸੰਮਤੀ ਸ਼ਹਿਣਾ ਦੇ ਚੇਅਰਪਰਸਨ ਅਤੇ ਬਾਦਲ ਸਿੰਘ ਦਰਾਕਾ ਵਾਈਸ ਚੇਅਰਮੈਨ ਬਣੇ

ਵਨਦੀਪ ਕੌਰ ਪੰਚਾਇਤ ਸੰਮਤੀ ਸ਼ਹਿਣਾ ਦੇ ਚੇਅਰਪਰਸਨ ਅਤੇ ਬਾਦਲ ਸਿੰਘ ਦਰਾਕਾ ਵਾਈਸ ਚੇਅਰਮੈਨ ਬਣੇ

ਸ਼ਹਿਣਾ, 6 ਮਾਰਚ
  ਹਲਕਾ ਭਦੌੜ ਦੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਦੀ ਮੌਜੂਦਗੀ ਵਿੱਚ ਬਲਾਕ ਸੰਮਤੀ ਦਫ਼ਤਰ ਸ਼ਹਿਣਾ ਵਿਖੇ ਪਵਨਦੀਪ ਕੌਰ ਫਤਿਹਗੜ੍ਹ ਛੰਨਾ ਨੇ ਚੇਅਰਪਰਸਨ ਅਤੇ ਬਾਦਲ ਸਿੰਘ ਦਰਾਕਾ ਨੇ ਉਪ ਚੇਅਰਮੈਨ ਵਜੋਂ ਜ਼ਿੰਮੇਵਾਰੀ ਸੰਭਾਲੀ।
  ਇਸ ਮੌਕੇ ਵਿਧਾਇਕ ਉੱਗੋਕੇ ਵਲੋਂ ਨਵੇਂ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ ਗਈ। ਉਹਨਾਂ ਆਸ ਪ੍ਰਗਟਾਈ ਕਿ ਇਹ ਦੋਵੇਂ ਅਹੁਦੇਦਾਰ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀ ਸੇਵਾ ਲਈ ਕੰਮ ਕਰਨਗੇ।
ਉਹਨਾਂ ਕਿਹਾ ਕਿ ਓਹਨਾ ਨੂੰ ਪੂਰਨ ਆਸ ਹੈ ਕਿ ਸਮੂਹ ਅਹੁਦੇਦਾਰ ਅਤੇ ਬਲਾਕ ਸੰਮਤੀ ਮੈਂਬਰ ਪਿੰਡਾਂ ਦੇ ਸਾਂਝੇ ਕੰਮਾਂ, ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦੇਣਗੇ ਅਤੇ ਕਿਸੇ ਵੀ ਮਤਭੇਦ ਤੋਂ ਉੱਪਰ ਉੱਠ ਕੇ ਲੋਕ ਸੇਵਾ ਕਰਨਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ, ਮਾਰਕੀਟ ਕਮੇਟੀ ਭਦੌੜ ਦੇ ਚੇਅਰਮੈਨ ਅੰਮ੍ਰਿਤ ਢਿੱਲਵਾਂ ਅਤੇ ਬੀ.ਡੀ.ਪੀ.ਓ ਸ਼ਹਿਣਾ ਜੁਗਰਾਜ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ। 

Advertisement

Latest News

ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ
  ਚੰਡੀਗੜ੍ਹ, 6 ਮਾਰਚ 2026  ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਮਹਿਲਾ ਉੱਦਮਤਾ ਦੀ ਭਾਵਨਾ ਦਾ ਜਸ਼ਨ ਮਨਾਉਣ ਲਈ ਸ਼ੁਰੂ
ਗੈਂਗਸਟਰਾਂ ਤੇ ਵਾਰ ਦਾ 45ਵਾਂ ਦਿਨ: ਪੰਜਾਬ ਪੁਲਿਸ ਵੱਲੋਂ 400 ਥਾਵਾਂ ਤੇ ਛਾਪੇਮਾਰੀ ; 126 ਗ੍ਰਿਫ਼ਤਾਰ
ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸਾਲ 2026-27 ਲਈ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ
ਪੰਜਾਬ ਵਿਧਾਨ ਸਭਾ ਸਪੀਕਰ ਅਤੇ ਮੁੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ ਦਾ ਵਿਧਾਨ ਸਭਾ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ
ਪੰਜਾਬ ਦੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ
ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨਾ ਸਾਬਤ ਕਰਦਾ ਹੈ ਕਿ ਉਹ ਪੰਜਾਬ ਦੀ ਤਰੱਕੀ ਨੂੰ ਬਰਦਾਸ਼ਤ ਨਹੀਂ ਕਰ ਸਕਦੇ: ਕੈਬਨਿਟ ਮੰਤਰੀ
ਜ਼ਿਲ੍ਹਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਚਲਾਇਆ ਕਾਸੋ ਓਪਰੇਸ਼ਨ