ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ

ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ

ਲੁਧਿਆਣਾ, 28 ਮਾਰਚ (000) - ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਦੀ ਮਦਦ ਲਈ ਅੱਗੇ ਆਈ ਹੈ ਅਤੇ ਉਸ ਦੇ ਪਰਿਵਾਰ ਨੂੰ 1.2 ਲੱਖ ਰੁਪਏ ਦਾ ਚੈੱਕ ਸੌਂਪਿਆ। ਚਾਰ ਸਾਲਾਂ ਲਈ ਇੰਨੀ ਹੀ ਰਾਸ਼ੀ ਤਰੁਣ ਸ਼ਰਮਾ ਨੂੰ ਸਰਕਾਰੀ ਸਕੂਲ ਖੰਨਾ ਦੀਆਂ ਲੜਕੀਆਂ ਵਿੱਚ ਕਰਾਟੇ ਖੇਡ ਨੂੰ ਉਤਸ਼ਾਹਿਤ ਕਰਨ ਲਈ ਵੀ ਦਿੱਤੀ ਜਾਵੇਗੀ।

ਵੀ.ਐਸ.ਐਸ.ਐਲ. ਦੇ ਸੀਨੀਅਰ ਮੈਨੇਜਰ ਸੀ.ਐਸ.ਆਰ. ਅਮਿਤ ਧਵਨ ਨੇ ਏ.ਡੀ.ਸੀ. ਆਫਿਸ ਦੇ ਏ.ਪੀ.ਓ ਅਵਤਾਰ ਸਿੰਘ ਦੇ ਦਫ਼ਤਰ ਵਿੱਚ ਸ਼ਰਮਾ ਦੇ ਭਰਾ ਨੂੰ ਚੈਕ ਸੌਂਪਿਆ।

ਤਰੁਣ ਸ਼ਰਮਾ ਅਤੇ ਉਸਦੇ ਭਰਾ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਦਾ ਵਿਸ਼ੇਸ਼ ਧੰਨਵਾਦ ਕੀਤਾ ਕਿਉਂਕਿ ਡਿਪਟੀ ਕਮਿਸ਼ਨਰ ਲੁਧਿਆਣਾ ਨੇ ਇਸ ਔਖੀ ਘੜੀ ਵਿੱਚ ਸਹਿਯੋਗ ਕੀਤਾ ਜਦੋਂ ਉਹ ਸਖਤ ਸੰਘਰਸ਼ ਕਰ ਰਿਹਾ ਸੀ।

ਤਰੁਣ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਐਮ.ਡੀ. ਸਚਿਤ ਜੈਨ ਦੇ ਸਹਿਯੋਗ ਦੀ ਵੀ ਸ਼ਲਾਘਾ ਕੀਤੀ ਜੋ ਸਿਹਤ ਦੀ ਤੰਦਰੁਸਤੀ ਲਈ ਜ਼ਰੂਰੀ ਹਨ ਕਿਉਂਕਿ ਅਜੋਕੇ ਸਮੇਂ ਵਿੱਚ ਬੱਚੇ ਡਿਜੀਟਲ ਡਿਵਾਈਸਾਂ ਵਿੱਚ ਰੁੱਝੇ ਹੋਏ ਹਨ ਅਤੇ ਸਰੀਰਕ ਕਸਰਤ ਨੂੰ ਭੁਲਾਈ ਬੈਠੇ ਹਨ।

ਅਮਿਤ ਧਵਨ ਨੇ ਇਹ ਵੀ ਸਾਂਝਾ ਕੀਤਾ ਕਿ ਵਰਧਮਾਨ ਆਪਣੀ ਸੀ.ਐਸ.ਆਰ. ਪਹਿਲਕਦਮੀ ਤਹਿਤ ਤਰੁਣ ਦੇ ਸਹਿਯੋਗ ਲਈ ਅੱਗੇ ਆਈ ਹੈ ਅਤੇ ਪ੍ਰੋਜੈਕਟ ਖੇਲ ਪ੍ਰੋਤਸਾਹਨ ਰਾਹੀਂ ਉਸ ਵੱਲੋਂ ਸਰਕਾਰੀ ਸਕੂਲ ਖੰਨਾ ਵਿੱਚ ਲੜਕੀਆਂ ਨੂੰ ਕਰਾਟੇ ਸਿਖਾਏ ਜਾਣਗੇ।

 

Tags:

Advertisement

Latest News

ਤੀਰਅੰਦਾਜ਼ੀ World Cup 'ਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਸੋਨ ਤਮਗ਼ਾ ਜਿੱਤਿਆ ਤੀਰਅੰਦਾਜ਼ੀ World Cup 'ਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਸੋਨ ਤਮਗ਼ਾ ਜਿੱਤਿਆ
Shanghai,27 April,2024,(Azad Soch News):- ਭਾਰਤੀ ਪੁਰਸ਼ ਅਤੇ ਮਹਿਲਾ ਕੰਪਾਊਂਡ ਟੀਮਾਂ (Women's Compound Teams) ਨੇ ਤੀਰਅੰਦਾਜ਼ੀ ਵਿਸ਼ਵ ਕੱਪ (Archery World Cup)...
ਦਿੱਲੀ ਦੀ ਰਾਉਸ ਐਵੇਨਿਊ ਕੋਰਟ ਨੇ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਵੱਡੀ ਰਾਹਤ ਦਿੱਤੀ
ਅਮਰੀਕਾ ਨੇ ਈਰਾਨੀ ਫੌਜ ਨਾਲ ਕਾਰੋਬਾਰ ਕਰਨ ਵਾਲੀਆਂ ਦਰਜਨ ਤੋਂ ਵੱਧ ਕੰਪਨੀਆਂ ‘ਤੇ ਪਾਬੰਦੀਆਂ ਲਗਾਈਆਂ
ਮਿਸ਼ਨ ਆਪ ’13-0′ ਲਈ ਸੀਐੱਮ ਭਗਵੰਤ ਮਾਨ ਅੱਜ ਪੰਜਾਬ ਦੇ ਦੋ ਹਲਕਿਆਂ ਫਿਰੋਜ਼ਪੁਰ ਤੇ ਫਰੀਦਕੋਟ ਵਿਚ ਪਹੁੰਚ ਰਹੇ ਹਨ
ਹਰਿਆਣਾ ‘ਚ ਅੱਜ ਤੋਂ ਸੱਤ ਜ਼ਿਲ੍ਹਿਆਂ ‘ਚ ਗੜ੍ਹੇਮਾਰੀ ਦੀ ਸੰਭਾਵਨਾ
'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਦੇ ਅਭਿਨੇਤਾ ਗੁਰਚਰਨ ਸਿੰਘ ਲਾਪਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-04-2024 ਅੰਗ 685