ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ

ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ7 ਮਈ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਲਾਗੂ ਕੀਤੀਆਂ ਹਨ। ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਤੇ ਪੂਰਨ ਪਾਬੰਦੀ ਲਗਾਈ ਹੈ।

ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਜ਼ਿਲ੍ਹੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਵੀ ਮੇਲੇਧਾਰਮਿਕ ਜਲੂਸਵਿਆਹ-ਸ਼ਾਦੀਜਲੂਸ ਜਾਂ ਕਿਸੇ ਹੋਰ ਇਕੱਠ ਜਾਂ ਕਿਸੇ ਵਿਦਿਅਕ ਅਦਾਰੇਕੈਂਪਸ ਦੀ ਹਦੂਦ ਅੰਦਰ ਜਾਂ ਅਹਾਤੇ ਅੰਦਰ ਕੋਈ ਵੀ ਵਿਅਕਤੀ ਹਥਿਆਰ ਨਹੀਂ ਲੈ ਕੇ ਜਾਵੇਗਾ। ਜ਼ਿਲ੍ਹੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਵੀ ਸਥਾਨ 'ਤੇ ਕੋਈ ਵੀ ਜਨਤਾ ਦਾ ਮੈਂਬਰ ਕਿਸੇ ਵੀ ਤਿੱਖੇ ਧਾਰ ਵਾਲੇ ਹਥਿਆਰਾਂ/ਬੰਦੂਕ ਹਥਿਆਰਾਂ ਸਮੇਤ ਹਥਿਆਰਾਂ ਦੀ ਨਿਸ਼ਾਨਦੇਹੀ ਜਾਂ ਪ੍ਰਦਰਸ਼ਨ ਨਹੀਂ ਕਰੇਗਾ। ਇਸੇ ਤਰ੍ਹਾਂ ਲਾਈਵ ਸ਼ੋਅ ਵਿੱਚ ਵੀ ਕਿਸੇ ਵੀ ਗੀਤ ਵਿੱਚ ਸ਼ਰਾਬਵਾਈਨਨਸ਼ਿਆਂ ਅਤੇ ਹਿੰਸਾ ਦੀ ਵਡਿਆਈ ਕਰਦੇ ਗੀਤ ਚਲਾਉਣ ਤੇ ਵੀ ਪਾਬੰਦੀ ਲਗਾਈ ਗਈ ਹੈ।

ਹੁਕਮ ਅਨੁਸਾਰ ਜਨਤਾ ਦਾ ਕੋਈ ਵੀ ਮੈਂਬਰ ਹਥਿਆਰਾਂ ਦੀ ਪ੍ਰਦਰਸ਼ਨੀ ਜਾਂ ਪ੍ਰਮੋਸ਼ਨ ਕਰਨ ਵਾਲੀ ਕੋਈ ਤਸਵੀਰ ਜਾਂ ਵੀਡੀਓ ਅਪਲੋਡ ਨਹੀਂ ਕਰੇਗਾ ਅਤੇ ਨਾ ਹੀ ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਵਰਤੋਂ ਦੀ ਵਡਿਆਈ ਕਰਨ ਵਾਲਾ ਕੋਈ ਟੈਕਸਟ ਪੋਸਟ ਪਾਵੇਗਾ ਤੇ ਨਾ ਹੀ ਸ਼ੇਅਰ ਕਰੇਗਾ। ਕੋਈ ਵੀ ਵਿਅਕਤੀ ਕਿਸੇ ਵੀ ਸਮਾਗਮ/ਕਾਰਜ/ਪ੍ਰੋਗਰਾਮ ਆਦਿ ਵਿੱਚ ਕੋਈ ਅਜਿਹਾ ਗੀਤ ਨਹੀਂ ਗਾਏਗਾ ਅਤੇ ਨਾ ਹੀ ਅਜਿਹਾ ਕੋਈ ਨਾਟਕ ਖੇਡੇਗਾ ਜਿਸ ਨਾਲ ਹਥਿਆਰਾਂ ਦੀ ਪ੍ਰਦਰਸ਼ਨੀ ਜਾਂ ਪ੍ਰਮੋਸ਼ਨ ਹੁੰਦੀ ਹੋਵੇ। ਆਰਮਡ ਫੋਰਸਿਜ਼ ਦੇ ਮੈਂਬਰਾਂਪੁਲਿਸਹੋਮ ਗਰੇਡਾਂ ਜਾਂ ਅਜਿਹੇ ਹੋਰ ਸਰਕਾਰੀ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਵੇਗਾ ਜਿਨ੍ਹਾਂ ਕੋਲ ਰਾਜ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਹਥਿਆਰ ਹਨ। ਜੋ ਸੁਰੱਖਿਆ ਗਾਰਡਾਂ ਦੇ ਕਰਮਚਾਰੀ ਵਿਦਿਅਕ ਤੇ ਵਪਾਰਕ ਅਦਾਰੇ ਹੋਟਲ ਵਿਆਹ ਸਥਾਨ ਆਦਿ ਤੇ ਆਪਣੀ ਡਿਊਟੀ ਨਿਭਾ ਰਹੇ ਹਨ 'ਤੇ ਵੀ ਲਾਗੂ ਨਹੀਂ ਹੋਵੇਗਾ।

ਜਾਰੀ ਹੋਰ ਹੁਕਮ ਮੁਤਾਬਿਕ ਜ਼ਿਲ੍ਹੇ ਵਿੱਚ ਪ੍ਰੀਗਾਬਾਲਿਨ 75 ਐਮਜੀ ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ 'ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ 'ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ।

ਜਾਰੀ ਹੁਕਮ ਅਨੁਸਾਰ ਸਿਵਲ ਸਰਜਨ ਬਠਿੰਡਾ ਦੇ ਪੱਤਰ ਉੱਤੇ ਕੀਤੀ ਗਈ ਕਾਰਵਾਈ ਸਬੰਧੀ ਜਾਰੀ ਕੀਤਾ ਗਿਆ ਹੈ। ਸਿਵਲ ਸਰਜਨ ਨੇ ਆਪਣੀ ਰਿਪੋਰਟ 'ਚ ਦੱਸਿਆ ਹੈ ਕਿ ਕੈਪਸੂਲ ਦਾ ਆਮ ਲੋਕਾਂ ਵੱਲੋਂ ਮੈਡੀਕਲ ਨਸ਼ੇ ਵਜੋਂ ਸੇਵਨ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਕੈਪਸੂਲ ਦੀ ਵਿਕਰੀ 'ਤੇ ਧਾਰਾ 144 ਸੀ.ਆਰ.ਪੀ.ਸੀ ਤਹਿਤ ਮੁਕੰਮਲ ਤੌਰ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ।

ਜਾਰੀ ਹੁਕਮ ਅਨੁਸਾਰ ਥੋਕ ਵਿਕਰੇਤਾਪ੍ਰਚੂਨ ਵਿਕਰੇਤਾਕੈਮਿਸਟ/ਮੈਡੀਕਲ ਸਟੋਰ ਦੇ ਮਾਲਕਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਜਾਂ ਕੋਈ ਹੋਰ ਵਿਅਕਤੀ ਪ੍ਰੀਗਾਬਾਲਿਨ 75 ਐਮਜੀ ਦੀ ਅਸਲ ਪਰਚੀ ਤੋਂ ਬਿਨਾਂ ਨਹੀਂ ਵੇਚੇਗਾ। ਪ੍ਰੀਗਾਬਾਲਿਨ (75 ਮਿਲੀਗ੍ਰਾਮ ਤੱਕ) ਦੀ ਖਰੀਦ ਅਤੇ ਵਿਕਰੀ ਦਾ ਸਹੀ ਰਿਕਾਰਡ ਰੱਖਣ ਤੋਂ ਇਲਾਵਾਉਹ ਇਨ੍ਹਾਂ ਵੇਰਵਿਆਂ  ਕੈਮਿਸਟ/ਰਿਟੇਲਰ ਦਾ ਵਪਾਰਕ ਨਾਮਵੰਡਣ ਦੀ ਮਿਤੀਵੰਡੀਆਂ ਗਈਆਂ ਗੋਲੀਆਂ ਦੀ ਸੰਖਿਆ ਵਾਲੀ ਅਸਲ ਪਰਚੀ 'ਤੇ ਮੋਹਰ ਵੀ ਲਗਾਉਣਾ ਯਕੀਨੀ ਬਣਾਉਣਗੇ।

ਹੁਕਮ ਅਨੁਸਾਰ ਥੋਕ ਵਿਕਰੇਤਾਪ੍ਰਚੂਨ ਵਿਕਰੇਤਾਕੈਮਿਸਟ/ਮੈਡੀਕਲ ਸਟੋਰ ਦੇ ਮਾਲਕਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਵਾਲੇ ਸਲਿੱਪ ਦੀ ਸਹੀ ਪੜਚੋਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਪ੍ਰੀਗਾਬਾਲਿਨ ਕੈਪਸੂਲ/ਟੈਬਲੇਟ ਦੀ ਅਸਲ ਸਲਿੱਪ ਦੇ ਵਿਰੁੱਧ ਪਹਿਲਾਂ ਕਿਸੇ ਹੋਰ ਡਰੱਗ ਵਿਕਰੇਤਾ ਦੁਆਰਾ ਉਪਰੋਕਤ ਕੈਪਸੂਲ ਨਹੀਂ ਦਿੱਤਾ ਗਿਆ ਹੈ। ਉਹ ਇਹ ਵੀ ਯਕੀਨੀ ਬਣਾਉਣਗੇ ਕਿ ਦਿੱਤੀਆਂ ਜਾ ਰਹੀਆਂ ਗੋਲੀਆਂ/ਕੈਪਸੂਲ ਦੀ ਗਿਣਤੀ ਸਲਿੱਪ ਤੇ ਲਿਖੇ ਮਿਆਦ ਤੋਂ ਵੱਧ ਨਹੀਂ ਹੋਣੀਆਂ ਚਾਹੀਦੀਆ।

ਹੁਕਮ ਦੀ ਕਿਸੇ ਵੀ ਉਲੰਘਣਾ 'ਤੇ ਭਾਰਤੀ ਦੰਡਾਵਲੀ1860 ਦੀ ਧਾਰਾ 188 ਅਨੁਸਾਰ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

     ਇਹ ਹੁਕਮ 5-7-2024 ਤੱਕ ਲਾਗੂ ਰਹਿਣਗੇ।

Tags:

Advertisement

Latest News

ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ: ਵਿਧਾਇਕ ਦੇਵ ਮਾਨ ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ: ਵਿਧਾਇਕ ਦੇਵ ਮਾਨ
ਫ਼ਤਹਿਗੜ੍ਹ ਸਾਹਿਬ 15 ਜੂਨਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ...
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਪ੍ਰੀਖਿਆ ਦੇ ਸੁਚਾਰੂ ਆਯੋਜਨ ਨੂੰ ਬਣਾਇਆ ਜਾਵੇ ਯਕੀਨੀ
ਯੋਗਾ ਕਰਨ ਨਾਲ ਲੋਕਾਂ ਨੇ ਹਸਪਤਾਲਾਂ ਤੋਂ ਕੀਤਾ ਕਿਨਾਰਾ, ਜੀਵਨ 'ਚ ਸਿਹਤ ਦਾ ਆ ਰਿਹਾ ਨਵਾਂ ਮੋੜ
ਪ੍ਰਸ਼ਾਸਨ ਵੱਲੋਂ 'ਕੈਪਚਰ ਲੁਧਿਆਣਾ: ਮੋਮੈਂਟਸ ਆਫ ਗ੍ਰੀਨ' ਫੋਟੋਗ੍ਰਾਫੀ ਮੁਕਾਬਲੇ ਦਾ ਆਗਾਜ਼
ਇੰਟਰਨੈੱਟ ‘ਤੇ ਫਿਰ ਛਾ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਾਰਜੀਆ ਮੇਲੋਨੀ
 ਬਦਰੀਨਾਥ ਹਾਈਵੇਅ ਉੱਤੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ,ਇੱਕ ਟੈਂਪੂ ਟਰੈਵਲਰ ਨਦੀ ਵਿੱਚ ਡਿੱਗ ਗਿਆ
ਹਰਿਆਣਾ 'ਚ ਗਰਮੀ ਦਾ ਕਹਿਰ,ਕਈ ਜ਼ਿਲ੍ਹਿਆਂ 'ਚ ਪਾਰਾ 45 ਡਿਗਰੀ ਤੋਂ ਪਾਰ