ਪੰਜਾਬ-ਹਰਿਆਣਾ ਦੇ ਵੱਖ-ਵੱਖ ਇੰਟਰ ਸਟੇਟ ਬਾਰਡਰ ਉਪਰ ਨਾਕੇ ਲਗਾ ਕੇ ਵਾਹਨਾਂ ਚੈਕਿੰਗ ਜਾਰੀ
By Azad Soch
On
ਬਠਿੰਡਾ, 22 ਮਈ : ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾ ਤੇ ਚੋਣਕਾਰ ਰਜਿਸਟਰੇਸ਼ਨ ਅਫਸਰ 094-ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਅਧੀਨ ਐਫ.ਐਸ.ਟੀ. ਅਤੇ ਐਸ.ਐਸ.ਟੀ.ਟੀਮਜ਼ ਤਲਵੰਡੀ ਸਾਬੋ ਵੱਲੋਂ ਵਾਹਨਾਂ ਦੀ ਲਗਾਤਾਰ ਚੈਕਿੰਗ ਜਾਰੀ ਹੈ।
ਇਸ ਮੌਕੇ ਚੋਣਕਾਰ ਰਜਿਸਟਰੇਸ਼ਨ ਅਫਸਰ 094-ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਨੇ ਦੱਸਿਆ ਕਿ ਪੰਜਾਬ-ਹਰਿਆਣਾ ਦੇ ਵੱਖ-ਵੱਖ ਇੰਟਰ ਸਟੇਟ ਬਾਰਡਰ ਉਪਰ ਨਾਕੇ ਲਗਾ ਕੇ ਹਰ ਤਰ੍ਹਾਂ ਦੇ ਵਾਹਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਪਹਿਲੀ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਨਿਰਵਿਘਨ ਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਈਆ ਜਾ ਸਕਣ।
ਚੈਕਿੰਗ ਸਮੇਂ ਐਫ.ਐਸ.ਟੀ ਅਤੇ ਐਸ.ਐਸ.ਟੀ ਟੀਮਜ਼ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
Tags:
Latest News
ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
16 Jun 2024 18:17:04
ਚੰਡੀਗੜ੍ਹ, 16 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿੱਥੇ ਨਸ਼ਾ ਤਸਕਰਾਂ ‘ਤੇ ਨਕੇਲ ਕਸੀ ਜਾ ਰਹੀ ਹੈ ਉਥੇ...