ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਨਾਲ ਵਿਕਟੋਰੀਆ ਕਰਾਸ ਅਤੇ ਮਹਾਂਵੀਰ ਚੱਕਰ ਜੇਤੂ ਜਮਾਦਾਰ ਨੰਦ ਸਿੰਘ ਦੀ ਧੀ ਨੇ ਸਾਂਝੇ ਕੀਤੇ ਪਿਤਾ ਦੀ ਬਹਾਦਰੀ ਦੇ ਕਿੱਸੇ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਨਾਲ ਵਿਕਟੋਰੀਆ ਕਰਾਸ ਅਤੇ ਮਹਾਂਵੀਰ ਚੱਕਰ ਜੇਤੂ ਜਮਾਦਾਰ ਨੰਦ ਸਿੰਘ ਦੀ ਧੀ ਨੇ ਸਾਂਝੇ ਕੀਤੇ ਪਿਤਾ ਦੀ ਬਹਾਦਰੀ ਦੇ ਕਿੱਸੇ

ਚੰਡੀਗੜ੍ਹ, 22 ਮਈ:

ਪੰਜਾਬ ਸਰਕਾਰ ਦੇ ਐਸ.ਏ.ਐਸ. ਨਗਰ ਵਿਖੇ ਸਥਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਆਪਣੇ ਕੈਡਿਟਾਂ ਨੂੰ ਪ੍ਰੇਰਿਤ ਕਰਨ ਲਈ ਵਿਕਟੋਰੀਆ ਕਰਾਸ ਅਤੇ ਮਹਾਂਵੀਰ ਚੱਕਰ ਪੁਰਸਕਾਰ ਜੇਤੂ ਜਮਾਦਾਰ ਨੰਦ ਸਿੰਘ ਦੀ ਧੀ ਸ਼੍ਰੀਮਤੀ ਅਮਰਜੀਤ ਕੌਰ ਨਾਲ ਇੱਕ ਪ੍ਰੇਰਣਾਦਾਇਕ ਵਿਚਾਰ-ਵਟਾਂਦਰਾ ਸੈਸ਼ਨ ਕਰਵਾਇਆ ਗਿਆ। ਇਸ ਸੈਸ਼ਨ ਦਾ ਉਦੇਸ਼ ਕੈਡਿਟਾਂ ਨੂੰ ਜਮਾਦਾਰ ਨੰਦ ਸਿੰਘ ਦੀ ਬਹਾਦਰੀ ਅਤੇ ਕੁਰਬਾਨੀ ਦੀ ਵਿਰਾਸਤ ਤੋਂ ਜਾਣੂ ਕਰਵਾਉਣਾ ਅਤੇ ਇਸ ਤੋਂ ਪ੍ਰੇਰਨਾ ਲੈ ਕੇ ਜ਼ਿੰਦਗੀ ਵਿੱਚ ਉੱਚੇ ਟੀਚੇ ਨਿਰਧਾਰਤ ਕਰਨ ਅਤੇ ਉੱਤਮਤਾ ਲਈ ਨਿਰੰਤਰ ਯਤਨ ਕਰਦੇ ਰਹਿਣ ਲਈ ਪ੍ਰੇਰਿਤ ਕਰਨਾ ਸੀ।

ਜ਼ਿਕਰਯੋਗ ਹੈ ਕਿ ਵਿਕਟੋਰੀਆ ਕਰਾਸ ਅਤੇ ਮਹਾਂਵੀਰ ਚੱਕਰ ਜੇਤੂ ਜਮਾਦਾਰ ਨੰਦ ਸਿੰਘ ਦਾ ਜਨਮ 24 ਸਤੰਬਰ, 1914 ਨੂੰ ਪਿੰਡ ਬਹਾਦਰਪੁਰ (ਮਾਨਸਾ) ਵਿੱਚ ਹੋਇਆ ਸੀ,  ਉਨ੍ਹਾਂ ਨੂੰ ਬਹਾਦਰੀ ਅਤੇ ਕੁਰਬਾਨੀ ਲਈ ਸਰਬ- ਉੱਚ ਸਨਮਾਨ ਪ੍ਰਾਪਤ ਭਾਰਤੀ ਸੈਨਿਕ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਨੇ 1 ਸਿੱਖ ਬਟਾਲੀਅਨ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਈਆਂ। ਉਨ੍ਹਾਂ ਨੂੰ ਦੂਜੇ ਵਿਸ਼ਵ ਯੁੱਧ ਵਿੱਚ ਬਤੌਰ ਕਾਰਜਕਾਰੀ ਨਾਇਕ ਅਸਾਧਾਰਨ ਹੌਂਸਲੇ ਲਈ ਵਿਕਟੋਰੀਆ ਕਰਾਸ ਨਾਲ ਸਨਮਾਨਿਤ ਕੀਤਾ ਗਿਆ ਸੀ, ਖਾਸ ਕਰਕੇ ਜਦੋਂ ਉਨ੍ਹਾਂ ਨੇ ਬਰਮਾ ਦੇ ਅਰਾਕਾਨ ਵਿੱਚ ਬਿਲਕੁਲ ਸਿੱਧੀ-ਸਪਾਟ ‘ਇੰਡੀਆ ਹਿੱਲ’ ’ਤੇ ਕਬਜ਼ਾ ਕਰਨ ਦੌਰਾਨ, ਇੱਕ ਜਾਪਾਨੀ ਟਿਕਾਣੇ ਨੂੰ ਤਬਾਹ ਕਰਨ ਵਿੱਚ ਆਪਣੀ ਪਲਟਨ ਦੀ ਅਗਵਾਈ ਕੀਤੀ ਸੀ। ਬਾਅਦ ਵਿੱਚ, 1947-48 ਦੇ ਕਸ਼ਮੀਰ ਯੁੱਧ ਵਿੱਚ, ਉਨ੍ਹਾਂ ਨੇ ਆਪਣੇ ਫੌਜੀਆਂ ਨੂੰ ਇੱਕ ਹਮਲੇ ਤੋਂ ਬਚਾਉਂਦੇ ਹੋਏ ਲਾਸਾਨੀ ਕੁਰਬਾਨੀ ਦਿੱਤੀ ਅਤੇ ਇਸ ਬਹਾਦਰੀ ਲਈ ਮੌਤ ਉਪਰੰਤ ਮਹਾਂਵੀਰ ਚੱਕਰ ਪ੍ਰਾਪਤ ਕੀਤਾ।

ਆਪਣੇ ਪਿਤਾ ਦੇ ਸ਼ਾਨਦਾਰ ਫੌਜੀ ਕਰੀਅਰ ਦੇ ਦਿਲੇਰਾਨਾ  ਕਿੱਸੇ ਸਾਂਝੇ ਕਰਦਿਆਂ ਸ਼੍ਰੀਮਤੀ ਅਮਰਜੀਤ ਕੌਰ ਨੇ ਜੀਵਨ ਵਿੱਚ ਸਫਲਤਾ ਪ੍ਰਾਪਤ ਕਰਨ ਵਿੱਚ ਦ੍ਰਿੜਤਾ ਅਤੇ ਅਨੁਸ਼ਾਸਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਦੇ ਪ੍ਰੇਰਣਾਦਾਇਕ ਸ਼ਬਦਾਂ ਨੇ ਨੌਜਵਾਨ ਕੈਡਿਟਾਂ ਨੂੰ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ ਅਤੇ ਦੇਸ਼ ਦੀ ਸੇਵਾ ਕਰਨ ਲਈ ਉਨ੍ਹਾਂ ਵਿੱਚ ਦੇਸ਼ ਭਗਤੀ ਅਤੇ ਸਵੈਮਾਣ ਦੀ ਇੱਕ ਨਵੀਂ ਊਰਜਾ ਸੰਚਾਰਿਤ ਕੀਤੀ।

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐਚ ਚੌਹਾਨ ਨੇ ਕਿਹਾ ਕਿ ਜਮਾਦਾਰ ਨੰਦ ਸਿੰਘ ਦੀ ਵਿਰਾਸਤ ਉਨ੍ਹਾਂ ਦੀ ਬੇਬਾਕੀ, ਬਹਾਦਰੀ ਅਤੇ ਨਿਰਸਵਾਰਥਤਾ ਦਾ ਪ੍ਰਮਾਣ ਹੈ। ਸਭ ਤੋਂ ਉੱਚੇ ਸਨਮਾਨ ਪ੍ਰਾਪਤ ਭਾਰਤੀ ਸੈਨਿਕ ਦੇ ਰੂਪ ਵਿੱਚ, ਦੂਜੇ ਵਿਸ਼ਵ ਯੁੱਧ ਅਤੇ 1947-48 ਦੇ ਕਸ਼ਮੀਰ ਯੁੱਧ ਵਿੱਚ ਉਨ੍ਹਾਂ ਦੀ ਬਹਾਦਰੀ ਆਉਣ ਵਾਲੀਆਂ ਨਸਲਾਂ ਨੂੰ ਪ੍ਰੇਰਿਤ ਕਰਦੀ ਰਹੇਗੀ।  ਉਨ੍ਹਾਂ ਦੀ ਜੀਵਨ ਦਾਸਤਾਨ ਉਨ੍ਹਾਂ ਦੀ ਅਡੋਲ ਭਾਵਨਾ ਅਤੇ ਫਰਜ਼ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

Advertisement

Latest News

ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਚੈਕਿੰਗ ਜਾਰੀ-ਸਫਾਈ ਨਾ ਰੱਖਣ ਕਾਰਨ ਦੁਕਾਨਦਾਰ ਦਾ ਕੱਟਿਆ ਚਲਾਨ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਚੈਕਿੰਗ ਜਾਰੀ-ਸਫਾਈ ਨਾ ਰੱਖਣ ਕਾਰਨ ਦੁਕਾਨਦਾਰ ਦਾ ਕੱਟਿਆ ਚਲਾਨ
ਬਟਾਲਾ, 14 ਜੁਲਾਈ (  ) ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਅੰਦਰ ਸਾਫ਼-ਸਫਾਈ ਨੂੰ ਲੈ ਕੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ...
ਜਾਗਰੂਕਤਾ ਨਾਲ ਕਈ ਜਾਨਾਂ ਬਚਾਈਆਂ ਜਾ ਸਕਦੀਆਂ ਹਨ: ਡਾ. ਰੋਹਿਤ ਗੋਇਲ
ਵਿਕਰਮ ਸੂਦ ਨੇ ਪਰਿਵਾਰ ਸਮੇਤ ਸਾਂਝੀ ਰਸੋਈ ‘ਚ ਪਾਇਆ 5000 ਰੁਪਏ ਦਾ ਯੋਗਦਾਨ
ਨਸ਼ਾ ਮੁਕਤੀ ਯਾਤਰਾ ਤਹਿਤ ਮੁੜ ਸ਼ੁਰੂ ਕੀਤੀਆਂ ਜਾਣਗੀਆਂ ਪਿੰਡਾਂ ‘ਚ ਜਾਗਰੂਕਤਾ ਮੀਟਿੰਗਾਂ: ਐਸ.ਡੀ.ਐਮ. ਜਸਪਾਲ ਸਿੰਘ ਬਰਾੜ
ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਯਾਤਰਾ 15 ਜੁਲਾਈ ਤੋਂ ਮੁੜ ਸ਼ੁਰੂ ਹੋਵੇਗੀ : ਡਿਪਟੀ ਕਮਿਸ਼ਨਰ
ਐਸ.ਡੀ.ਐਮ. ਵੱਲੋਂ 15 ਜੁਲਾਈ ਤੋ ਸ਼ੁਰੂ ਹੋਣ ਵਾਲੀ ਨਸ਼ਾ ਮੁਕਤੀ ਯਾਤਰਾ ਸਬੰਧੀ ਅਧਿਕਾਰੀਆਂ ਤੇ ਪਤਵੰਤਿਆਂ ਨਾਲ ਬੈਠਕਾਂ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ