ਵਿਧਾਨ ਸਭਾ ਹਲਕਾ ਵਾਈਜ ਨਿਯੁਕਤ ਕੀਤੀਆਂ ਫਲਾਇੰਗ ਸੁਕੈਅਡ ਟੀਮਾਂ- ਜ਼ਿਲ੍ਹਾ ਚੋਣ ਅਫ਼ਸਰ

ਵਿਧਾਨ ਸਭਾ ਹਲਕਾ ਵਾਈਜ ਨਿਯੁਕਤ ਕੀਤੀਆਂ ਫਲਾਇੰਗ ਸੁਕੈਅਡ ਟੀਮਾਂ- ਜ਼ਿਲ੍ਹਾ ਚੋਣ ਅਫ਼ਸਰ

ਫਰੀਦਕੋਟ :17 ਅਪ੍ਰੈਲ 2024

ਡਿਪਟੀ ਕਮਿਸ਼ਨਰ-ਕਮ ਜ਼ਿਲ੍ਹਾ ਚੋਣ ਅਫ਼ਸਰਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਲੋਕ ਸਭਾ ਚੋਣਾਂ ਸਬੰਧੀ ਚੋਣ ਜ਼ਾਬਤਾ ਅਮਲ ਵਿੱਚ ਹੈ। ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਫਰੀਦਕੋਟ ਵਿੱਚ ਪੈਂਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ 87-ਫਰੀਦਕੋਟ88-ਕੋਟਕਪੂਰਾ ਅਤੇ 89-ਜੈਤੋ ਲਈ ਫਲਾਇੰਗ ਸੁਕੈਅਡ ਟੀਮਾਂ ਨਿਯੁਕਤ ਕੀਤੀਆਂ ਗਈਆਂ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਹ ਟੀਮਾਂ ਚੋਣ ਜ਼ਾਬਤਾ ਸੁਰੂ ਹੋਣ ਤੋਂ ਲੈ ਕੇ ਚੋਣਾਂ ਵਾਲੇ ਦਿਨ ਤੱਕ ਕੰਮ ਕਰਨਗੀਆਂ। ਇਹ ਟੀਮਾਂ ਚੋਣ ਹਲਕੇ ਵਿੱਚ ਵੱਖ-ਵੱਖ ਥਾਵਾਂ ਤੇ ਹਰ ਵਕਤ ਗਸ਼ਤ ਕਰਨਗੀਆਂ। ਇਹਨਾਂ ਟੀਮਾਂ ਦੇ ਵਾਹਨ ਕੈਮਰਿਆਂ ਨਾਲ ਲੈਸ ਹਨ। ਉਨ੍ਹਾਂ ਕਿਹਾ ਕਿ ਜੇਕਰ ਚੋਣਾਂ ਸਬੰਧੀ ਕੋਈ ਵੀ ਨਗਦੀ ਵੰਡਣ ਜਾਂ ਸ਼ਰਾਬ ਵੰਡਣ ਸਬੰਧੀ ਸ਼ਿਕਾਇਤ ਧਿਆਨ ਵਿੱਚ ਆਉਂਦੀ ਹੈ ਤਾਂ ਹੇਠ ਲਿਖੇ ਅਨੁਸਾਰ ਵਿਧਾਨ ਸਭਾ ਚੋਣ ਹਲਕਿਆਂ ਲਈ ਫਲਾਇੰਗ ਸੁਕਐਂਡ ਟੀਮ ਦੇ ਨੋਡਲ ਅਫਸਰਾਂ ਨਾਲ ਸੰਪਰਕ ਕਰਕੇ ਸੂਚਨਾ ਦਿੱਤੀ ਜਾ ਸਕਦੀ ਹੈ।

ਉਨ੍ਹਾਂ ਦੱਸਿਆ ਕਿ 87-ਫਰੀਦਕੋਟ ਵਿਧਾਨ ਸਭਾ ਚੋਣ ਹਲਕੇ ਲਈ ਸ੍ਰੀ ਰਣਬੀਰ ਸਿੰਘ ਨਾਇਬ ਤਹਿਸੀਲਦਾਰ (ਮੋਬਾਇਲ ਨੰ: 97793-00023) ਤੇ ਸੰਪਰਕ ਕੀਤਾ ਜਾ ਸਕਦਾ ਹੈ88-ਕੋਟਕਪੂਰਾ ਵਿਧਾਨ ਸਭਾ ਚੋਣ ਹਲਕੇ ਲਈ ਸ੍ਰੀ ਬਿਮਲ ਛਾਬੜਾ (ਮੋਬਾਇਲ ਨੰ: 94179-23201) ਅਤੇ 89-ਜੈਤੋਂ(ਅ.ਜ.) ਵਿਧਾਨ ਸਭਾ ਚੋਣ ਹਲਕੇ ਲਈ ਸ੍ਰੀ ਪਰਮਿੰਦਰ ਸਿੰਘ ਤੱਗੜ (ਮੋਬਾਇਲ ਨੰ: 95017-66644) ਨਾਲ ਸੰਪਰਕ ਕੀਤਾ ਜਾ ਸਕਦਾ ਹੈ।

 

ਇਸ ਤੋਂ ਇਲਾਵਾ ਇਹ ਸ਼ਿਕਾਇਤਾਂ ਜਿਲ੍ਹਾ ਪੱਧਰੀ ਕੰਟਰੋਲ ਰੂਮ ਦੇ ਟੈਲੀਫੋਨ ਨੰਬਰ 01639-292843 ਅਤੇ ਵਟਸਐਪ ਨੰਬਰ 98763-62544 ਤੇ ਵੀ ਦਰਜ ਕਰਵਾਈਆਂ ਜਾ ਸਕਦੀਆਂ ਹਨ।

Tags:

Advertisement

Latest News

ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਸੰਭਾਵੀ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ (ਸੀ.ਏ.ਐਸ.ਓ.) ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਸੰਭਾਵੀ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ (ਸੀ.ਏ.ਐਸ.ਓ.)
ਚੰਡੀਗੜ੍ਹ, 1 ਮਈ:   ਸੂਬੇ ਵਿੱਚ ਨਿਰਪੱਖ, ਪਾਰਦਰਸ਼ੀ ਅਤੇ ਲਾਲਚ ਰਹਿਤ ਲੋਕ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ...
ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ
4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਜ਼ਿਲ੍ਹਾ ਚੋਣ ਅਫ਼ਸਰ
ਹਰਿਆਣਾ 'ਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ 'ਤੇ ਕਾਬੂ ਪਾਇਆ ਜਾਵੇਗਾ
ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ
ਨਵੇਂ ਵੋਟਰ 4 ਮਈ ਤੱਕ ਬਣਾ ਸਕਦੇ ਹਨ ਆਪਣੀ ਵੋਟ: ਜ਼ਿਲ੍ਹਾ ਚੋਣ ਅਫ਼ਸਰ