ਵਿਜੀਲੈਂਸ ਬਿਊਰੋ ਅਤੇ ਖੁਰਾਕ ਸੁਰੱਖਿਆ ਵਿਭਾਗ ਵੱਲੋਂ ਡੇਅਰੀਆਂ ਅਤੇ ਦੁਕਾਨਾਂ ਦੀ ਅਚਨਚੇਤ ਚੈਕਿੰਗ; ਜਾਂਚ ਲਈ ਨਮੂਨੇ ਕੀਤੇ ਇਕੱਤਰ

ਵਿਜੀਲੈਂਸ ਬਿਊਰੋ ਅਤੇ ਖੁਰਾਕ ਸੁਰੱਖਿਆ ਵਿਭਾਗ ਵੱਲੋਂ ਡੇਅਰੀਆਂ ਅਤੇ ਦੁਕਾਨਾਂ ਦੀ ਅਚਨਚੇਤ ਚੈਕਿੰਗ; ਜਾਂਚ ਲਈ ਨਮੂਨੇ ਕੀਤੇ ਇਕੱਤਰ

ਰੂਪਨਗਰ, 24 ਮਾਰਚ, 2025 –
 
ਸੂਬੇ ਵਿੱਚ ਭੋਜਨ ਪਦਾਰਥਾਂ ਦੀ ਮਿਲਾਵਟਖੋਰੀ ਨੂੰ ਰੋਕਣ ਦੀ ਦਿਸ਼ਾ ਵਿੱਚ ਫੈਸਲਾਕੁੰਨ ਕਦਮ ਚੁੱਕਦਿਆਂ, ਪੰਜਾਬ ਵਿਜੀਲੈਂਸ ਬਿਊਰੋ ਅਤੇ ਖੁਰਾਕ ਸੁਰੱਖਿਆ ਵਿਭਾਗ ਦੀਆਂ ਟੀਮਾਂ ਨੇ ਅੱਜ ਫਤਿਹਗੜ੍ਹ ਸਾਹਿਬ ਅਤੇ ਰੂਪਨਗਰ ਵਿੱਚ ਕਈ ਡੇਅਰੀਆਂ ਅਤੇ ਫੂਡ ਜੁਆਇੰਟਸ ਦੀ ਅਚਨਚੇਤ ਚੈਕਿੰਗ ਕੀਤੀ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਾਂਝੀ ਕਾਰਵਾਈ ਦੌਰਾਨ ਲੈਬ ਜਾਂਚ ਲਈ ਦੁੱਧ, ਦਹੀਂ ਅਤੇ ਪਨੀਰ ਦੇ ਕਈ ਨਮੂਨੇ ਇਕੱਠੇ ਕੀਤੇ ਗਏ, ਜੋ ਕਿ ਮਿਲਾਵਟੀ ਭੋਜਨ ਉਤਪਾਦਾਂ ਵਿਰੁੱਧ ਸਰਕਾਰ ਦੀ ਠੋਸ ਕਾਰਵਾਈ ਨੂੰ ਦਰਸਾਉਂਦਾ ਹੈ।
 
ਬੁਲਾਰੇ ਨੇ ਅੱਗੇ ਦੱਸਿਆ ਕਿ ਖੁਰਾਕ ਸੁਰੱਖਿਆ ਅਧਿਕਾਰੀ ਸਤਵਿੰਦਰ ਸਿੰਘ ਅਤੇ ਵਿਜੀਲੈਂਸ ਬਿਊਰੋ ਇੰਸਪੈਕਟਰ ਸ਼ਕੁੰਤ ਚੌਧਰੀ ਦੀ ਅਗਵਾਈ ਹੇਠ ਕੀਤੀ ਗਈ ਇਸ ਛਾਪੇਮਾਰੀ ਦੌਰਾਨ ਫਤਿਹਗੜ੍ਹ ਸਾਹਿਬ ਦੇ ਜੋਤੀ ਸਰੂਪ ਚੌਕ ਨੇੜੇ ਸਥਿਤ ਇਮਾਨ ਡੇਅਰੀ ਦੀ ਚੈਕਿੰਗ ਕੀਤੀ ਗਈ ਜਿੱਥੇ ਦੁੱਧ, ਦਹੀਂ ਅਤੇ ਪਨੀਰ ਦੇ ਨਮੂਨੇ ਲਏ ਗਏ। ਇਸ ਤੋਂ ਇਲਾਵਾ, ਹੋਰ ਜਾਂਚ ਲਈ ਫਤਿਹਗੜ੍ਹ ਸਾਹਿਬ ਦੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਸਾਹਮਣੇ ਸਥਿਤ ਚੀਮਾ ਡੇਅਰੀ ਤੋਂ ਦੁੱਧ ਦੇ ਨਮੂਨੇ ਲਏ ਗਏ।
 
ਵਿਜੀਲੈਂਸ ਬਿਊਰੋ ਵੱਲੋਂ ਸਖ਼ਤ ਚੇਤਾਵਨੀ ਜਾਰੀ ਕੀਤੀ ਗਈ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਭੋਜਨ ਪਦਾਰਥਾਂ ਦੀ ਮਿਲਾਵਟਖੋਰੀ ਪ੍ਰਤੀ ਜ਼ੀਰੋ-ਸਹਿਣਸ਼ੀਲਤਾ ਨੀਤੀ ਅਪਣਾਈ ਗਈ ਹੈ। ਮਿਲਾਵਟਖੋਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਮੁਹਿੰਮਾਂ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਜੇਕਰ ਲੈਬ ਜਾਂਚ ਰਾਹੀਂ ਕਿਸੇ ਵੀ ਮਿਲਾਵਟਖੋਰੀ ਦੀ ਪੁਸ਼ਟੀ ਹੁੰਦੀ ਹੈ ਤਾਂ ਤੁਰੰਤ ਅਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ। 
 
ਰੂਪਨਗਰ ਵਿੱਚ ਵੀ ਕੀਤੀ ਗਈ ਚੈਕਿੰਗ 
 
ਇਸੇ ਤਰ੍ਹਾਂ, ਵਿਜੀਲੈਂਸ ਬਿਊਰੋ ਵੱਲੋਂ ਐਸ.ਐਸ.ਪੀ./ਵਿਜੀਲੈਂਸ ਬਿਊਰੋ ਰੂਪਨਗਰ ਰੇਂਜ ਅਰੁਣ ਸੈਣੀ, ਡੀ.ਐਸ.ਪੀ./ ਵਿਜੀਲੈਂਸ ਬਿਊਰੋ ਯੂਨਿਟ ਰੂਪਨਗਰ ਗੁਰਚਰਨ ਸਿੰਘ ਅਤੇ ਸਿਹਤ ਤੇ ਖੁਰਾਕ ਸੁਰੱਖਿਆ ਵਿਭਾਗ, ਰੂਪਨਗਰ ਦੇ ਸਹਾਇਕ ਕਮਿਸ਼ਨਰ ਮਨਜਿੰਦਰ ਸਿੰਘ ਦੀ ਨਿਗਰਾਨੀ ਹੇਠ ਰੂਪਨਗਰ ਵਿਖੇ ਵੱਖ-ਵੱਖ ਥਾਵਾਂ 'ਤੇ ਅਚਨਚੇਤ ਚੈਕਿੰਗ ਕੀਤੀ ਗਈ।
 
ਬੁਲਾਰੇ ਨੇ ਦੱਸਿਆ ਕਿ ਖੁਰਾਕ ਸੁਰੱਖਿਆ ਅਧਿਕਾਰੀ ਸਿਮਰਨਜੀਤ ਸਿੰਘ (ਰੂਪਨਗਰ-1) ਅਤੇ ਦਿਨੇਸ਼ ਜੋਤ ਸਿੰਘ ਸਮੇਤ ਟੀਮਾਂ ਨੇ ਬਿਨਾਂ ਲਾਇਸੈਂਸ ਵਾਲੇ ਵਿਕਰੇਤਾਵਾਂ ਤੋਂ ਸੋਇਆ ਚਾਪ, ਸਪਰਿੰਗ ਰੋਲ, ਮੋਮੋਜ਼, ਬੇਕਰੀ ਆਈਟਮਾਂ, ਬਰੈੱਡ ਅਤੇ ਘਿਓ ਦੇ ਨਮੂਨੇ ਇਕੱਤਰ ਕੀਤੇ। ਬੁਲਾਰੇ ਨੇ ਅੱਗੇ ਦੱਸਿਆ ਕਿ ਗੁਣਵੱਤਾ ਅਤੇ ਸ਼ੁੱਧਤਾ ਦੀ ਜਾਂਚ ਕਰਨ ਲਈ ਇਹ ਨਮੂਨੇ ਲੈਬ ਵਿੱਚ ਭੇਜੇ ਗਏ ਹਨ। ਇਸ ਤੋਂ ਇਲਾਵਾ, ਲਾਇਸੈਂਸ ਤੋਂ ਬਿਨਾਂ ਕੰਮ ਕਰਨ ਵਾਲੇ ਜਾਂ ਮਾਪਦੰਡਾਂ ਮੁਤਾਬਕ ਸਾਫ਼-ਸਫਾਈ ਨਾ ਰੱਖਣ ਵਾਲੇ ਮਾਲਕਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਕਈ ਮਾਮਲਿਆਂ ਵਿੱਚ ਜੁਰਮਾਨੇ ਵੀ ਕੀਤੇ ਗਏ ਹਨ।
 
ਉਨ੍ਹਾਂ ਅੱਗੇ ਦੱਸਿਆ ਕਿ ਚੈਕਿੰਗ ਦੌਰਾਨ ਡੇਅਰੀ ਮਾਲਕਾਂ, ਮਿਠਾਈਆਂ ਦੀਆਂ ਦੁਕਾਨਾਂ ਅਤੇ ਫੂਡ ਜੁਆਇੰਟ ਮਾਲਕਾਂ ਨੂੰ ਮਿਲਾਵਟਖੋਰੀ ਦੇ ਨਤੀਜਿਆਂ ਬਾਰੇ ਰਸਮੀ ਤੌਰ 'ਤੇ ਚੇਤਾਵਨੀ ਦਿੱਤੀ ਗਈ ਅਤੇ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਵਿੱਢੀ ਮੁਹਿੰਮ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਸਿਹਤ ਅਤੇ ਖੁਰਾਕ ਸੁਰੱਖਿਆ ਪ੍ਰਸ਼ਾਸਨ ਦੇ ਸਹਿਯੋਗ ਨਾਲ, ਵਿਜੀਲੈਂਸ ਟੀਮਾਂ ਵੱਲੋਂ ਸੂਬਾ ਪੱਧਰੀ ਕਾਰਵਾਈਆਂ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ, ਖਾਸ ਤੌਰ 'ਤੇ ਉਨ੍ਹਾਂ ਖੇਤਰਾਂ ਵੱਲ ਜ਼ਿਆਦਾ ਧਿਆਨ ਦਿੱਤਾ ਜਾ ਰਿਹਾ ਹੈ ਜਿੱਥੇ ਮਿਲਾਵਟਖੋਰੀ ਵਧੇਰੇ ਪ੍ਰਚਲਿਤ ਮੰਨੀ ਜਾਂਦੀ ਹੈ। ਉਨ੍ਹਾਂ ਨੇ ਨਾਗਰਿਕਾਂ ਨੂੰ ਭੋਜਨ ਪਦਾਰਥਾਂ ਵਿੱਚ ਮਿਲਾਵਟਖੋਰੀ ਦੇ ਸ਼ੱਕੀ ਮਾਮਲਿਆਂ ਦੀ ਰਿਪੋਰਟ ਵਿਜੀਲੈਂਸ ਬਿਊਰੋ ਦੀ ਸਮਰਪਿਤ ਹੈਲਪਲਾਈਨ ‘ਤੇ ਕਰਨ ਲਈ ਵੀ ਉਤਸ਼ਾਹਿਤ ਕੀਤਾ ਅਤੇ ਨਾਲ ਹੀ ਗੁਪਤਤਾ ਅਤੇ ਤੁਰੰਤ ਕਾਰਵਾਈ ਦਾ ਭਰੋਸਾ ਵੀ ਦਿੱਤਾ।
Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ