ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ  ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਚੰਡੀਗੜ੍ਹ, 21 ਅਪ੍ਰੈਲ :- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਮਾਰਚ ਮਹੀਨੇ ਦੌਰਾਨ 9 ਵੱਖ-ਵੱਖ ਟਰੈਪ ਕੇਸਾਂ ਵਿੱਚ 9 ਸਰਕਾਰੀ ਅਧਿਕਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 19 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 2 ਵਿਜੀਲੈਂਸ ਇੰਕੁਆਰੀਆਂ ਵੀ ਦਰਜ ਕੀਤੀ ਗਈਆਂ ਅਤੇ ਸਰਕਾਰੀ ਅਧਿਕਾਰੀ ਵਿਰੁੱਧ ਇੱਕ ਆਮਦਨ ਤੋਂ ਵੱਧ ਸੰਪਤੀ ਦਾ ਕੇਸ ਵੀ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਕਿਹਾ ਕਿ 34 ਮੁਲਜ਼ਮਾਂ ਵਿਰੁੱਧ 4 ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 26 ਸਰਕਾਰੀ ਕਰਮਚਾਰੀ ਸ਼ਾਮਲ ਹਨ।

 ਇਸ ਸਬੰਧੀ ਹੋਰ ਵੇਰਵੇ ਦਿੰਦੇ ਹੋਏ ਬੁਲਾਰੇ ਨੇ ਕਿਹਾ ਕਿ ਵੱਖ-ਵੱਖ ਸਮਰੱਥ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਗਏ ਅਤੇ ਲੜੇ ਗਏ ਰਿਸ਼ਵਤਖੋਰੀ ਦੇ 4 ਮਾਮਲਿਆਂ ਦਾ ਫੈਸਲਾ ਸੁਣਾਇਆ, ਜਿਸ ਵਿੱਚ ਪੰਜ ਵਿਅਕਤੀਆਂ ਨੂੰ ਦੋਸ਼ੀ ਠਹਿਰਉਂਦਿਆਂ ਚਾਰ ਸਾਲ ਤੋਂ ਪੰਜ ਸਾਲ ਦੀ ਕੈਦ ਅਤੇ 5,000 ਰੁਪਏ ਤੋਂ 30,000  ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ।

 

Advertisement

Latest News

ਪ੍ਰਧਾਨ ਮੰਤਰੀ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪ੍ਰਧਾਨ ਮੰਤਰੀ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ; 16 ਮਈ:-   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਤੇਲ...
ਵਿਸ਼ਵ ਹਾਈਪਰਟੈਂਸ਼ਨ ਦਿਵਸ: ਪੰਜਾਬ ਦੀ 'ਮੁੱਖ ਮੰਤਰੀ ਸਿਹਤ ਯੋਜਨਾ' 40 ਤੋਂ 90 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਲਈ ਬਣੀ ਸਹਾਰਾ, 98 ਸਾਲਾ ਮਰੀਜ਼ਾਂ ਨੂੰ ਵੀ ਮਿਲਿਆ ਲਾਭ
ਮਜੀਠਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਆਗੂ 'ਆਪ' ਵਿੱਚ ਹੋਏ ਸ਼ਾਮਲ
ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ
'ਆਪ' ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮਾਨਸਿਕ ਰੋਗੀ ਦਾ ਹੁਣ ਨਹੀਂ ਚੱਲੇਗਾ ਬਹਾਨਾ, ਬੇਅਦਬੀ ਕਰਨ 'ਤੇ ਹੋਵੇਗੀ ਸਖ਼ਤ ਸਜ਼ਾ- ਭਗਵੰਤ ਸਿੰਘ ਮਾਨ
ਬੀਬੀਐਮਬੀ ਦੇ ਫੈਸਲਿਆਂ ਵਿੱਚ ਪੰਜਾਬ ਨੂੰ ਮਿਲੇ ਯੋਗ ਸਥਾਨ, ਤਾਨਾਸ਼ਾਹੀ ਅਤੇ ਗਲਤ ਫੈਸਲਿਆਂ ਨੂੰ ਬਿਲਕੁਲ ਨਹੀਂ ਕਰਾਂਗੇ ਬਰਦਾਸ਼ਤ: ਬਰਿੰਦਰ ਗੋਇਲ