ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੀ ਪੁਰਜ਼ੋਰ ਕੋਸ਼ਿਸ਼ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 59 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 4 ਵਿਜੀਲੈਂਸ ਇਨਕੁਆਇਰੀ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ 21 ਮੁਲਜ਼ਮਾਂ ਵਿਰੁੱਧ 13 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 17 ਸਰਕਾਰੀ ਕਰਮਚਾਰੀ ਸ਼ਾਮਲ ਹਨ।

ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ ਵੱਖ-ਵੱਖ ਸਮਰੱਥ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਗਏ ਅਤੇ ਲੜੇ ਗਏ ਚਾਰ ਰਿਸ਼ਵਤਖੋਰੀ ਦੇ ਕੇਸਾਂ ਦਾ ਫੈਸਲਾ ਸੁਣਾਇਆ, ਜਿਸ ਵਿੱਚ 20 ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ ਦੋ ਸਾਲ ਤੋਂ ਪੰਜ ਸਾਲ ਦੀ ਕੈਦ ਅਤੇ 10,000 ਰੁਪਏ ਤੋਂ 2,00,000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ।

 

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 20-05-2026 ਅੰਗ 646 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 20-05-2026 ਅੰਗ 646
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ...
ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਨੇ ਪਹਿਲੀ ਵਾਰ ਨਹਿਰੀ ਪਾਣੀ ਨਾਲ ਬਲਾਚੌਰ ਦੇ ਕੰਢੀ ਇਲਾਕੇ ਦੀ ਖ਼ੁਸ਼ਕੀ ਚੱਕੀ
ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਅਤੇ ਕਾਂਗਰਸ ਦੇ ਸੈਂਕੜੇ ਆਗੂ ਤੇ ਵਰਕਰ 'ਆਪ' ਵਿੱਚ ਸ਼ਾਮਲ
ਦੇਸ਼ ਨੂੰ 'ਵਿਸ਼ਵ ਗੁਰੂ' ਬਣਾਉਣ ਦੀਆਂ ਸ਼ੇਖੀਆਂ ਮਾਰਨ ਵਾਲੇ ਪ੍ਰਧਾਨ ਮੰਤਰੀ ਨੇ ਭਾਰਤ ਨੂੰ 'ਵਿਸ਼ਵ ਚੇਲਾ' ਬਣਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪਾਇਲਟ ਪ੍ਰਾਜੈਕਟ ਤਹਿਤ ਸਤੌਜ ਵਿੱਚ 41 ਕਿਲੋਮੀਟਰ ਤਾਰਾਂ ਜ਼ਮੀਨਦੋਜ਼ ਹੋਣਗੀਆਂ
ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਨੇ ਪਹਿਲੀ ਵਾਰ ਨਹਿਰੀ ਪਾਣੀ ਨਾਲ ਬਲਾਚੌਰ ਦੇ ਕੰਢੀ ਇਲਾਕੇ ਦੀ ਖ਼ੁਸ਼ਕੀ ਚੱਕੀ
ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਅਤੇ ਕਾਂਗਰਸ ਦੇ ਸੈਂਕੜੇ ਆਗੂ ਤੇ ਵਰਕਰ 'ਆਪ' ਵਿੱਚ ਸ਼ਾਮਲ