ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਪੀ.ਐਸ.ਪੀ.ਸੀ.ਐਲ. ਦੇ ਸਾਬਕਾ ਸੀ.ਐਮ.ਡੀ. ਕੇ.ਡੀ. ਚੌਧਰੀ, ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਕਲੋਨਾਈਜ਼ਰ ਅਮਿਤ ਗਰਗ ਨੂੰ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਪੀ.ਐਸ.ਪੀ.ਸੀ.ਐਲ. ਦੇ ਸਾਬਕਾ ਸੀ.ਐਮ.ਡੀ. ਕੇ.ਡੀ. ਚੌਧਰੀ, ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਕਲੋਨਾਈਜ਼ਰ ਅਮਿਤ ਗਰਗ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ 20 ਮਈ 2026: ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਨੇ ਪੀ.ਐਸ.ਪੀ.ਸੀ.ਐਲ. ਦੇ ਸਾਬਕਾ ਚੀਫ ਮੈਨੇਜਿੰਗ ਡਾਇਰੈਕਟਰ ਕੇ.ਡੀ. ਚੌਧਰੀ,  ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਮੈਸਰਜ਼ ਦਾਮਿਨੀ ਰਿਜ਼ੋਰਟ ਐਂਡ ਬਿਲਡਰਜ਼ ਪ੍ਰਾਈਵੇਟ ਲਿਮਟਿਡ, ਲੁਧਿਆਣਾ ਦੇ ਡਾਇਰੈਕਟਰ ਅਮਿਤ ਗਰਗ  ਨੂੰ ਗ੍ਰਿਫ਼ਤਾਰ ਕੀਤਾ ਹੈ। ਉਕਤ ਵਿਅਕਤੀਆਂ ਵਿਰੁੱਧ ਵਿਜੀਲੈਂਸ ਜਾਂਚ ਨੰਬਰ 05, ਮਿਤੀ 10.05.2021 ਦੇ ਨਤੀਜਿਆਂ ਉਪਰੰਤ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਸੰਤ ਐਵੇਨਿਊ ਵਿੱਚ 66 ਕੇਵੀ ਸਬਸਟੇਸ਼ਨ ਸਥਾਪਤ ਕਰਨ ਸਬੰਧੀ, ਬਸੰਤ ਐਵੇਨਿਊ ਦੇ ਕਲੋਨਾਈਜ਼ਰ ਨੇ ਪੀਐਸਪੀਸੀਐਲ ਦੇ ਸਬੰਧਤ ਫੀਲਡ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਉਕਤ 66 ਕੇਵੀ ਸਬਸਟੇਸ਼ਨ ਨੂੰ ਆਪਣੀ ਕਲੋਨੀ ਵਿੱਚ 1015 ਵਰਗ ਗਜ਼ ਖੇਤਰ ਵਿੱਚ ਲਗਵਾ ਲਿਆ।

ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਤਤਕਾਲੀ ਉੱਚ ਅਧਿਕਾਰੀਆਂ ਵੱਲੋਂ ਫੀਲਡ ਅਧਿਕਾਰੀਆਂ ਨੂੰ ਕਲੋਨਾਈਜ਼ਰ ਦੀਆਂ ਸਾਰੀਆਂ ਕਲੋਨੀਆਂ ਦੀ ਐਨਓਸੀ ਦੀ ਤਸਦੀਕ ਕਰਨ ਦੇ ਨਿਰਦੇਸ਼ ਦਿੱਤੇ ਹੁੰਦੇ ਅਤੇ ਕਿਉਂਕਿ ਕਲੋਨੀਆਂ ਆਪਸ ਵਿੱਚ ਜੁੜੀਆਂ ਹੁੰਦੀਆਂ ਹਨ ਅਤੇ ਨਾਲ-ਨਾਲ ਸਥਿਤ ਹੁੰਦੀਆਂ ਹਨ, ਇਸ ਲਈ ਬਿਜਲੀ ਦੇ ਸਾਰੇ ਲੋਡ ਦਾ ਹਿਸਾਬ ਇਕੱਠੇ ਲਗਾਇਆ ਜਾਂਦਾ, ਤਾਂ 66 ਕੇਵੀ ਸਬਸਟੇਸ਼ਨ ਸਥਾਪਤ ਕਰਨ ਦੀ ਸਾਰੀ ਲਾਗਤ ਕਲੋਨਾਈਜ਼ਰ ਵੱਲੋਂ ਸਹਿਣ ਕੀਤੀ ਜਾਂਦੀ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਦੇ ਚਲਦਿਆਂ ਬਿਜਲੀ ਮੰਤਰਾਲੇ ਵੱਲੋਂ ਸਬਸਟੇਸ਼ਨ ਲਗਾਉਣ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਗਈ। ਉਕਤ 66 ਕੇਵੀ ਬਸੰਤ ਐਵੇਨਿਊ ਸਬਸਟੇਸ਼ਨ ਤੱਕ ਜਾਣ ਲਈ ਕੋਈ ਪੱਕੀ ਸੜਕ ਨਾ ਹੋਣ ਅਤੇ ਇਸ ਦੇ ਪੱਖੋਵਾਲ ਲਿੰਕ ਰੋਡ ਤੋਂ ਲਗਭਗ 3 ਕਿਲੋਮੀਟਰ ਦੂਰ ਖੇਤਾਂ ਵਿੱਚ ਸਥਿਤ ਹੋਣ ਬਾਰੇ ਵੀ ਕੋਈ ਵੀ ਜ਼ਿਕਰ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਚੀਫ ਮੈਨੇਜਿੰਗ ਡਾਇਰੈਕਟਰ ਵੱਲੋਂ ਪ੍ਰਸਤਾਵ ਵਿੱਚ ਜਾਂ ਬਾਅਦ ਵਿੱਚ ਕਿਸੇ ਵੀ ਦਫ਼ਤਰ ਵਿੱਚ ਨਹੀਂ ਕੀਤਾ ਗਿਆ ਸੀ। ਇਸ ਲਈ ਹੁਣ ਵੀ ਉਕਤ 66 ਕੇਵੀ ਬਸੰਤ ਐਵੇਨਿਊ ਸਬਸਟੇਸ਼ਨ ਅਣਵਿਕਸਿਤ ਕਲੋਨੀਆਂ ਅਤੇ ਖੇਤਾਂ ਵਿੱਚ ਸਥਿਤ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬਸਟੇਸ਼ਨ ਤੱਕ ਪਹੁੰਚਣ ਲਈ ਕੋਈ ਪੱਕੀ ਸੜਕ ਨਹੀਂ ਹੈ। ਤਤਕਾਲੀ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਫੀਲਡ ਵਿੱਚ ਤਾਇਨਾਤ ਤਤਕਾਲੀ ਹੋਰ ਸੀਨੀਅਰ ਅਧਿਕਾਰੀਆਂ ਵੱਲੋਂ 66 ਕੇਵੀਐਚ ਸਬਸਟੇਸ਼ਨ ਬਸੰਤ ਐਵੇਨਿਊ ਸਥਾਪਤ ਕਰਨ ਸਬੰਧੀ ਭੇਜੇ ਗਏ ਪ੍ਰਸਤਾਵ ਨੂੰ ਤਤਕਾਲੀ ਚੀਫ ਮੈਨੇਜਿੰਗ ਡਾਇਰੈਕਟਰ ਕੇ.ਡੀ. ਚੌਧਰੀ ਨੇ ਮਨਜ਼ੂਰੀ ਦੇ ਦਿੱਤੀ ਸੀ, ਜਿਸ ਵਿੱਚ ਉਕਤ ਸਬਸਟੇਸ਼ਨ ਦੀ ਸਥਾਪਨਾ ਸਬੰਧੀ ਕਮੀਆਂ ਅਤੇ ਟਿੱਪਣੀਆਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਸੀ। ਜਿਸ ਕਾਰਨ ਬਸੰਤ ਐਵੇਨਿਊ ਕਲੋਨੀ ਨੂੰ ਸਿੱਧਾ ਲਾਭ ਹੋਇਆ। ਮੁਲਜ਼ਮ ਕੇ.ਡੀ. ਚੌਧਰੀ, ਸੰਜੀਵ ਪ੍ਰਭਾਕਰ ਅਤੇ ਅਮਿਤ ਗਰਗ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

 

Advertisement

Latest News

ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਪ੍ਰੋ-ਇਨਕੰਬੈਂਸੀ, 2027 ਵਿੱਚ ‘ਆਪ’ ਤੋੜੇਗੀ ਪਿਛਲਾ ਰਿਕਾਰਡ : ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਪ੍ਰੋ-ਇਨਕੰਬੈਂਸੀ, 2027 ਵਿੱਚ ‘ਆਪ’ ਤੋੜੇਗੀ ਪਿਛਲਾ ਰਿਕਾਰਡ : ਅਰਵਿੰਦ ਕੇਜਰੀਵਾਲ
ਨਵੀਂ ਦਿੱਲੀ / ਲੁਧਿਆਣਾ 20 ਮਈ          ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਦਾਅਵਾ ਕੀਤਾ...
ਕੇਜਰੀਵਾਲ ਦੀ ਅਪੀਲ 'ਤੇ ਸੀਐਮ ਭਗਵੰਤ ਮਾਨ ਦਾ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਵਿੱਚ ਮੁਫ਼ਤ ਸਫ਼ਰ ਦਾ ਐਲਾਨ
ਵਿਸ਼ਵ ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਲੁੱਧੜ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ
ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ
'ਗੈਂਗਸਟਰਾਂ ‘ਤੇ ਵਾਰ': ਚਾਰ ਮਹੀਨਿਆਂ ਵਿੱਚ 30 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ; 569 ਹਥਿਆਰ ਬਰਾਮਦ
ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਪੀ.ਐਸ.ਪੀ.ਸੀ.ਐਲ. ਦੇ ਸਾਬਕਾ ਸੀ.ਐਮ.ਡੀ. ਕੇ.ਡੀ. ਚੌਧਰੀ, ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਕਲੋਨਾਈਜ਼ਰ ਅਮਿਤ ਗਰਗ ਨੂੰ ਕੀਤਾ ਗ੍ਰਿਫ਼ਤਾਰ
ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕਤਾ ਕੈਂਪ ਲਗਾਇਆ