ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 30 ਅਪ੍ਰੈਲ, 2026:ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਅਨੁਸਾਰ, ਮਾਲ ਦਫ਼ਤਰ ਕੱਟੂ ਸਬ-ਤਹਿਸੀਲ ਧਨੌਲਾ ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਪਟਵਾਰੀ ਹਰਮਨਜੀਤ ਸਿੰਘ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਕੱਟੂ ਜ਼ਿਲ੍ਹਾ ਬਰਨਾਲਾ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਵਾਹੀਯੋਗ ਜ਼ਮੀਨ 'ਤੇ ਪੰਜਾਬ ਗ੍ਰਾਮੀਣ ਬੈਂਕ ਤੋਂ ਕਰਜ਼ਾ ਲਿਆ ਸੀ ਅਤੇ ਬੈਂਕ ਨੂੰ ਆਪਣਾ ਸਾਰਾ ਕਰਜ਼ਾ ਵਾਪਸ ਕਰ ਦਿੱਤਾ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਬੈਂਕ ਦੇ ਕਰਜ਼ੇ ਦਾ ਨਿਪਟਾਰਾ ਕਰਨ 'ਤੇ ਦੋਸ਼ੀ ਪਟਵਾਰੀ ਨੇ ਇਸ ਸਬੰਧੀ ਜ਼ਮੀਨੀ ਰਿਕਾਰਡ ਵਿੱਚ ਐਂਟਰੀ ਕਰਨ ਬਦਲੇ 5000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।

ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Advertisement

Latest News

ਪੰਜਾਬ ਨੇ ਸਰਹੱਦ ਦੇ ਪਿੱਛੇ ਖੜ੍ਹੀ ਕੀਤੀ ਗੁਪਤ ਦੀਵਾਰ ; ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਦੂਜੀ ਸੁਰੱਖਿਆ ਲਾਈਨ ਮਜ਼ਬੂਤ ਕੀਤੀ ਪੰਜਾਬ ਨੇ ਸਰਹੱਦ ਦੇ ਪਿੱਛੇ ਖੜ੍ਹੀ ਕੀਤੀ ਗੁਪਤ ਦੀਵਾਰ ; ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਦੂਜੀ ਸੁਰੱਖਿਆ ਲਾਈਨ ਮਜ਼ਬੂਤ ਕੀਤੀ
*ਚੰਡੀਗੜ੍ਹ, 30 ਅਪ੍ਰੈਲ 2026:*   ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ ਸੀਮਿਤ ਨਹੀਂ ਰਹੀ, ਇਹ ਹੁਣ...
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 4,600 ਗੋਡਿਆਂ ਦੇ ਬਦਲਾਅ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ
ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ 'ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ
ਗੈਂਗਸਟਰਾਂ ਦੇ ਕਰੀਬੀਆਂ ਨੂੰ ਰਾਜਨੀਤੀ ਵਿੱਚ ਸੈੱਟ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਜੁਟਿਆ ਅਕਾਲੀ ਦਲ, ਅਪਰਾਧੀਆਂ ਨੂੰ ਪਾਲਣਾ ਉਸਦੀ ਪੁਰਾਣੀ ਫ਼ਿਤਰਤ: ਬਲਤੇਜ ਪੰਨੂ
ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ
ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ